ਕੋਵਿਡ-19 : ਪਾਕਿ 'ਚ 272 ਨਵੇਂ ਮਾਮਲੇ, ਮ੍ਰਿਤਕਾਂ ਦੀ ਗਿਣਤੀ 100 ਦੇ ਪਾਰ

04/15/2020 1:14:53 PM

ਇਸਲਾਮਾਬਾਦ (ਬਿਊਰੋ): ਪਾਕਿਸਤਾਨ ਵਿਚ ਕੋਰੋਨਾਵਾਇਰਸ ਦੇ 272 ਨਵੇਂ ਮਾਮਲੇ ਸਾਹਮਣੇ ਆਏ ਹਨ।ਇਸ ਨਾਲ ਇਨਫੈਕਟਿਡਾਂ ਦੀ ਗਿਣਤੀ 6 ਹਜ਼ਾਰ ਦੇ ਕਰੀਬ ਪਹੁੰਚ ਚੁੱਕੀ ਹੈ। ਦੇਸ਼ ਦੇ ਸਿਹਤ ਮੰਤਰਾਲੇ ਨੇ ਇਹ ਜਾਣਕਾਰੀ ਦਿੱਤੀ। ਇੱਥੇ ਦੱਸ ਦਈਏ ਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਲਾਕਡਾਊਨ ਇਸ ਮਹੀਨੇ ਦੇ ਅਖੀਰ ਤੱਕ ਮਤਲਬ 30 ਅਪ੍ਰੈਲ ਤੱਕ ਵਧਾ ਦਿੱਤਾ ਹੈ। ਪਾਕਿਸਤਾਨ ਦੇ ਸਿਹਤ ਮੰਤਰਾਲੇ ਦੇ ਮੁਤਾਬਕ ਦੇਸ਼ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾਵਾਇਰਸ ਦੇ 272 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 11 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਮਰੀਜ਼ਾਂ ਦੀ ਗਿਣਤੀ 5,988 ਹੋ ਗਈ ਹੈ। 

ਮੰਤਰਾਲੇ ਦੇ ਮੁਤਾਬਕ ਪੰਜਾਬ ਵਿਚ 2,945, ਸਿੰਧ ਵਿਚ 1,518, ਖੈਬਰ ਪਖਤੂਨਖਵਾ ਵਿਚ 865, ਬਲੋਚਿਸਤਾਨ ਵਿਚ 240, ਗਿਲਗਿਤ-ਬਾਲਟੀਸਤਾਨ ਵਿਚ 236, ਇਸਲਾਮਾਬਾਦ ਵਿਚ 140 ਅਤੇ ਮਕਬੂਜ਼ਾ ਕਸ਼ਮੀਰ ਵਿਚ 46 ਮਾਮਲੇ ਸਾਹਮਣੇ ਆਏ ਹਨ। ਹੁਣ ਤੱਕ 1,446 ਲੋਕ ਠੀਕ ਹੋ ਚੁੱਕੇ ਹਨ ਅਤੇ 107 ਲੋਕਾਂ ਦੀ ਮੌਤ ਹੋ ਚੁੱਕੀ ਹੈ। ਅਧਿਕਾਰੀਆਂ ਨੇ ਹੁਣ ਤੱਕ 73,439 ਪਰੀਖਣ ਕੀਤੇ ਹਨ ਜਿਹਨਾਂ ਵਿਚ ਪਿਛਲੇ 24 ਘੰਟਿਆਂ ਵਿਚ 3,380 ਸ਼ਾਮਲ ਹਨ।

ਪੜ੍ਹੋ ਇਹ ਅਹਿਮ ਖਬਰ- ਕੋਰੋਨਾ ਕਾਰਨ ਸਾਊਦੀ 'ਚ ਰਮਜ਼ਾਨ ਮਹੀਨੇ ਬੰਦ ਰਹਿਣਗੀਆਂ ਮਸਜਿਦਾਂ

ਪੰਜਾਬ ਸੂਬੇ ਦੇ ਮੁੱਖ ਮੰਤਰੀ ਉਸਮਾਨ ਬੁਜ਼ਦਾਰ ਨੇ ਟਵੀਟ ਕੀਤਾ ਕਿ ਸੂਬੇ ਵਿਚ ਕੋਰੋਨਾਵਾਇਰਸ ਦੇ 89 ਹੋਰ ਮਾਮਲੇ ਸਾਹਮਣੇ ਆਏ ਹਨ ਜਿਸ ਨਾਲ ਇਨਫੈਕਟਿਡਾਂ ਦੀ ਗਿਣਤੀ 2,945 ਹੋ ਚੁੱਕੀ ਹੈ। ਉਹਨਾਂ ਨੇ ਇਹ ਵੀ ਕਿਹਾ ਕਿ ਸੂਬੇ ਵਿਚ ਹੁਣ ਮਰਨ ਵਾਲਿਆਂ ਦੀ ਗਿਣਤੀ 28 ਹੋ ਗਈ ਹੈ ਅਤੇ ਹੁਣ ਤੱਕ 43,554 ਲੋਕਾਂ ਦਾ ਕੋਰੋਨਾਵਾਇਰਸ ਟੈਸਟ ਕੀਤਾ ਜਾ ਚੁੱਕਾ ਹੈ। ਖੈਬਰ ਪਖਤੂਨਖਵਾ ਸਿਹਤ ਵਿਭਾਗ ਨੇ ਟਵੀਟ ਕਰ ਕੇ 65 ਨਵੇਂ ਕੋਰੋਨਾਵਾਇਰਸ ਦੇ ਮਾਮਲਿਆਂ ਦੀ ਜਾਣਕਾਰੀ ਦਿੱਤੀ, ਜਿਸ ਨਾਲ ਸੂਬੇ ਵਿਚ ਇਨਫੈਕਟਿਡਾਂ ਦੀ ਗਿਣਤੀ 865 ਹੋ ਗਈ।


ਪੜ੍ਹੋ ਇਹ ਅਹਿਮ ਖਬਰ- ਅਮਰੀਕੀ ਕੈਦੀ ਦਾ ਦਾਅਵਾ: ਰਿਹਾਅ ਕਰ ਦਿਓ, 3 ਮਹੀਨੇ 'ਚ ਬਣਾਵਾਂਗਾ ਕੋਵਿਡ-19 ਦੀ ਦਵਾਈ


Vandana

Content Editor

Related News