ਪਾਕਿ ''ਚ ਕੋਵਿਡ-19 ਦੇ 5000 ਤੋਂ ਵਧੇਰੇ ਨਵੇਂ ਮਾਮਲੇ, ਮ੍ਰਿਤਕਾਂ ਦੀ ਗਿਣਤੀ 2,729

06/15/2020 6:19:48 PM

ਇਸਲਾਮਾਬਾਦ (ਭਾਸ਼ਾ): ਪਾਕਿਸਤਾਨ ਵਿਚ ਕੋਵਿਡ-19 ਦੇ 5,248 ਨਵੇਂ ਮਾਮਲੇ ਸਾਹਮਣੇ ਆਉਣ ਦੇ ਬਾਅਦ ਦੇਸ਼ ਵਿਚ ਇਨਫੈਕਸ਼ਨ ਦੇ ਮਾਮਲੇ ਵੱਧ ਕੇ 1,44,676 ਹੋ ਗਏ ਹਨ। ਉੱਥੇ ਦੇਸ਼ ਵਿਚ 97 ਹੋਰ ਲੋਕਾਂ ਦੀ ਮੌਤ ਦੇ ਨਾਲ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 2,729 ਹੋ ਗਈ। ਰਾਸ਼ਟਰੀ ਸਿਹਤ ਸੇਵਾ ਮੰਤਰਾਲੇ ਨੇ ਸੋਮਵਾਰ ਨੂੰ ਦੱਸਿਆ ਕਿ ਪਿਛਲੇ 24 ਘੰਟਿਆਂ ਵਿਚ 29,085 ਲੋਕਾਂ ਦੀ ਜਾਂਚ ਕੀਤੀ ਗਈ। ਦੇਸ਼ ਵਿਚ ਹੁਣ ਤੱਕ 8,97,650 ਲੋਕਾਂ ਦੀ ਜਾਂਚ ਕੀਤੀ ਗਈ ਹੈ।

ਮੰਤਰਾਲੇ ਦੇ ਅੰਕੜਿਆਂ ਦੇ ਮੁਤਾਬਕ ਪੰਜਾਬ ਵਿਚ 54,138, ਸਿੰਧ ਵਿਚ 53,805, ਖੈਬਰ ਪਖਤੂਨਖਵਾ ਵਿਚ 18,013, ਬਲੋਚਿਸਤਾਨ ਵਿਚ 8,177, ਇਸਲਾਮਾਬਾਦ ਵਿਚ 8,569, ਗਿਲਗਿਤ ਬਾਲਟੀਸਤਾਨ ਵਿਚ 1,129 ਅਤੇ ਮਕਬੂਜ਼ਾ ਕਸ਼ਮੀਰ ਵਿਚ ਇਨਫੈਕਸ਼ਨ ਦੇ 647 ਮਾਮਲੇ ਸਾਹਮਣੇ ਆਏ ਹਨ। ਮੰਤਰਾਲੇ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਵਿਚ 97 ਪੀੜਤਾਂ ਦੀ ਮੌਤ ਹੋ ਗਈ ਜਿਸ ਨਾਲ ਦੇਸ਼ ਵਿਚ ਮਰਨ ਵਾਲਿਆਂ ਦੀ ਗਿਣਤੀ 2,779 ਹੋ ਗਈ। ਉੱਥੇ 53,721 ਲੋਕ ਹੁਣ ਤੱਕ ਠੀਕ ਹੋ ਚੁੱਕੇ ਹਨ। 

ਪੜ੍ਹੋ ਇਹ ਅਹਿਮ ਖਬਰ- ਪਾਕਿ 'ਚ ਭਾਰਤੀ ਹਾਈ ਕਮਿਸ਼ਨ ਦੇ ਦੋ ਅਧਿਕਾਰੀ ਲਾਪਤਾ  

ਯੋਜਨਾ ਕਮਿਸ਼ਨ ਦੇ ਮੰਤਰੀ ਅਸਦ ਉਮਰ ਨੇ ਐਤਵਾਰ ਨੂੰ ਚਿਤਾਵਨੀ ਦਿੱਤੀ ਸੀ ਕਿ ਜੁਲਾਈ ਦੇ ਅਖੀਰ ਤੱਕ ਮਾਮਲੇ 12 ਲੱਖ ਤੱਕ ਪਹੁੰਚ ਸਕਦੇ ਹਨ। ਅਮਰੀਕਾ ਦੀ ਜੌਨਸ ਹਾਪਕਿਨਸ ਯੂਨੀਵਰਸਿਟੀ ਕੋਰੋਨਾਵਾਇਰਸ ਰਿਸੋਰਸ ਸੈਂਟਰ ਦੇ ਮੁਤਾਬਕ ਦੁਨੀਆ ਭਰ ਵਿਚ ਇਸ ਜਾਨਲੇਵਾ ਵਾਇਰਸ ਨਾਲ 79,00,000 ਤੋਂ ਵਧੇਰੇ ਲੋਕ ਪੀੜਤ ਹੋਏ ਹਨ ਅਤੇ 4,30,000 ਤੋਂ ਵਧੇਰੇ ਲੋਕਾਂ ਦੀ ਜਾਨ ਜਾ ਚੁੱਕੀ ਹੈ।


Vandana

Content Editor

Related News