ਪਾਕਿ ''ਚ ਕੋਰੋਨਾਵਾਇਰਸ ਦੇ 2,980 ਨਵੇਂ ਮਾਮਲੇ, ਮ੍ਰਿਤਕਾਂ ਦੀ ਗਿਣਤੀ ਹੋਈ 4,922

Wednesday, Jul 08, 2020 - 06:16 PM (IST)

ਪਾਕਿ ''ਚ ਕੋਰੋਨਾਵਾਇਰਸ ਦੇ 2,980 ਨਵੇਂ ਮਾਮਲੇ, ਮ੍ਰਿਤਕਾਂ ਦੀ ਗਿਣਤੀ ਹੋਈ 4,922

ਇਸਲਾਮਾਬਾਦ (ਭਾਸ਼ਾ): ਪਾਕਿਸਤਾਨ ਵਿਚ ਪਿਛਲੇ 24 ਘੰਟਿਆਂ ਵਿਚ ਕੋਵਿਡ-19 ਦੇ 2,980 ਨਵੇਂ ਮਾਮਲੇ ਸਾਹਮਣੇ ਆਉਣ ਦੇ ਬਾਅਦ ਬੁੱਧਵਾਰ ਨੂੰ ਦੇਸ਼ ਵਿਚ ਇਨਫੈਕਸ਼ਨ ਦੇ ਕੁੱਲ ਮਾਮਲੇ ਵੱਧ ਕੇ 2,37,489 ਹੋ ਗਏ। ਸਿਹਤ ਮੰਤਰਾਲੇ ਨੇ ਇਹ ਜਾਣਕਾਰੀ ਦਿੱਤੀ। ਰਾਸ਼ਟਰੀ ਸਿਹਤ ਸੇਵਾ ਮੰਤਰਾਲੇ ਦੇ ਮੁਤਾਬਕ 83 ਹੋਰ ਲੋਕਾਂ ਪੀੜਤ ਮਰੀਜ਼ਾਂ ਦੀ ਮੌਤ ਹੋਣ ਨਾਲ ਇਸ ਮਹਾਮਾਰੀ ਨਾਲ ਮਰਨ ਵਾਲੇ ਲੋਕਾ ਦੀ ਕੁੱਲ ਗਿਣਤੀ ਵੱਧ ਕੇ 4,922 ਹੋ ਗਈ ਹੈ। ਉੱਥੇ 2,236 ਮਰੀਜ਼ਾਂ ਦੀ ਹਾਲਤ ਗੰਭੀਰ ਹੈ। 

ਪੜ੍ਹੋ ਇਹ ਅਹਿਮ ਖਬਰ- ਪਾਕਿ ਦਾ ਦਾਅਵਾ, ਕੁਲਭੂਸ਼ਣ ਨੇ ਸਮੀਖਿਆ ਪਟੀਸ਼ਨ ਦਾਇਰ ਕਰਨ ਤੋਂ ਕੀਤਾ ਇਨਕਾਰ

ਮੰਤਰਾਲੇ ਨੇ ਦੱਸਿਆ ਕਿ ਦੇਸ਼ ਵਿਚ ਕੋਵਿਡ-19 ਮਰੀਜ਼ਾਂ ਦੇ ਇਨਫੈਕਸ਼ਨ ਮੁਕਤ ਹੋਣ ਦੀ ਦਰ ਬਿਹਤਰ ਹੋ ਰਹੀ ਹੈ। ਦੇਸ਼ ਵਿਚ ਹੁਣ ਤੱਕ 1,40,965 ਲੋਕ ਇਸ ਬੀਮਾਰੀ ਤੋ ਉਭਰ ਚੁੱਕੇ ਹਨ। ਅੰਕੜਿਆਂ ਦੇ ਮੁਤਾਬਕ ਹੁਣ ਤੱਕ ਸਭ ਤੋਂ ਵੱਧ 97,626 ਮਾਮਲੇ ਸਿੰਧ ਵਿਚ ਸਾਹਮਣੇ ਆਏ ਹਨ। ਇਸ ਦੇ ਬਾਅਦ ਪੰਜਾਬ ਵਿਚ 83,559, ਖੈਬਰ ਪਖਤੂਨਖਵਾ ਵਿਚ 28,681, ਇਸਲਾਮਾਬਾਦ ਵਿਚ 13,650, ਬਲੋਚਿਸਤਾਨ ਵਿਚ 10,919, ਗਿਲਗਿਤ-ਬਾਲਟੀਸਤਾਨ ਵਿਚ 1,595 ਅਤੇ ਮਕਬੂਜ਼ਾ ਕਸ਼ਮੀਰ ਵਿਚ 1,419 ਮਾਮਲੇ ਸਾਹਮਣੇ ਆਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਹੁਣ ਤੱਕ ਦੇਸ਼ ਵਿਚ 14,67,104 ਲੋਕਾਂ ਦੀ ਕੋਵਿਡ-19 ਜਾਂਚ ਕੀਤੀ ਗਈ ਹੈ ਜਿਹਨਾਂ ਵਿਚੋਂ 21,951 ਨਮੂਨਿਆਂ ਦੀ ਜਾਂਚ ਪਿਛਲੇ 24 ਘੰਟਿਆਂ ਵਿਚ ਕੀਤੀ ਗਈ ਹੈ।

ਪੜ੍ਹੋ ਇਹ ਅਹਿਮ ਖਬਰ- ਕੋਰੋਨਾ ਵੈਕਸੀਨ ਬਣਾਉਣ ਲਈ ਅਮਰੀਕਾ ਨੇ ਦਿੱਤੇ 1.6 ਅਰਬ ਡਾਲਰ


author

Vandana

Content Editor

Related News