ਪਾਕਿਸਤਾਨ ਦੇ ਬਲੋਚਿਸਤਾਨ ''ਚ ਪੁਲਸ ਸਟੇਸ਼ਨ ਨੂੰ ਨਿਸ਼ਾਨਾ ਬਣਾ ਕੇ ਬੰਬ ਧਮਾਕਾ, 2 ਬੱਚਿਆਂ ਦੀ ਮੌਤ

Sunday, Dec 31, 2023 - 12:25 PM (IST)

ਪਾਕਿਸਤਾਨ ਦੇ ਬਲੋਚਿਸਤਾਨ ''ਚ ਪੁਲਸ ਸਟੇਸ਼ਨ ਨੂੰ ਨਿਸ਼ਾਨਾ ਬਣਾ ਕੇ ਬੰਬ ਧਮਾਕਾ, 2 ਬੱਚਿਆਂ ਦੀ ਮੌਤ

ਇੰਟਰਨੈਸ਼ਨਲ ਡੈਸਕ—ਪਾਕਿਸਤਾਨ ਦੇ ਅਸ਼ਾਂਤ ਬਲੋਚਿਸਤਾਨ ਸੂਬੇ 'ਚ ਇਕ ਪੁਲਸ ਸਟੇਸ਼ਨ ਨੂੰ ਨਿਸ਼ਾਨਾ ਬਣਾ ਕੇ ਹੋਏ ਬੰਬ ਧਮਾਕੇ 'ਚ ਦੋ ਬੱਚਿਆਂ ਦੀ ਮੌਤ ਹੋ ਗਈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਸ਼ਨੀਵਾਰ ਨੂੰ ਸੂਬੇ ਦੇ ਬੋਲਾਨ ਜ਼ਿਲ੍ਹੇ ਦੇ ਮਾਚ ਇਲਾਕੇ 'ਚ ਵਾਪਰੀ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਬੰਬ ਜੇਲ੍ਹ ਰੋਡ 'ਤੇ ਪੁਲਸ ਸਟੇਸ਼ਨ ਦੀ ਬਿਲਡਿੰਗ ਦੇ ਬਿਲਕੁਲ ਪਿੱਛੇ ਇਕ ਗੱਡੀ ਦੇ ਹੇਠਾਂ ਲੁਕਾਇਆ ਗਿਆ ਸੀ।
ਥਾਣੇ ਦੇ ਨੇੜੇ ਹੀ ਇੱਕ ਛੋਟਾ ਜਿਹਾ ਬਾਜ਼ਾਰ ਹੈ। ਉਨ੍ਹਾਂ ਕਿਹਾ, ''ਬੰਬ ਧਮਾਕਾ ਰਿਮੋਟ ਕੰਟਰੋਲ ਨਾਲ ਕੀਤਾ ਗਿਆ ਸੀ, ਜਿਸ 'ਚ ਉਥੋਂ ਲੰਘ ਰਹੇ 10 ਅਤੇ 12 ਸਾਲ ਦੇ ਦੋ ਬੱਚਿਆਂ ਦੀ ਮੌਤ ਹੋ ਗਈ ਸੀ।'' ਧਮਾਕੇ 'ਚ ਜ਼ਖਮੀ ਹੋਏ ਚਾਰ ਹੋਰ ਲੋਕਾਂ ਨੂੰ ਹਸਪਤਾਲ ਲਿਜਾਇਆ ਗਿਆ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਬਲੋਚਿਸਤਾਨ 'ਚ ਅੱਤਵਾਦੀ ਅਕਸਰ ਸੁਰੱਖਿਆ ਕਰਮਚਾਰੀਆਂ ਨੂੰ ਨਿਸ਼ਾਨਾ ਬਣਾਉਂਦੇ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Aarti dhillon

Content Editor

Related News