''ਪਾਕਿਸਤਾਨ ''ਚ ਧਾਰਮਿਕ ਘੱਟ ਗਿਣਤੀ ਲੋਕਾਂ ਦੇ ਰਹਿਣ ਲਈ ਸੁਰੱਖਿਅਤ ਥਾਂ ਨਹੀਂ''

09/22/2020 3:36:40 PM

ਲੰਡਨ- ਬ੍ਰਿਟੇਨ ਵਿਚ ਰਹਿਣ ਵਾਲੀ ਪਾਕਿਸਤਾਨੀ ਮਨੁੱਖੀ ਅਧਿਕਾਰ ਕਾਰਜਕਰਤਾ ਨੇ ਕਿਹਾ ਕਿ ਪਾਕਿਸਤਾਨ ਵਿਚ ਧਾਰਮਿਕ ਘੱਟ ਗਿਣਤੀ ਲੋਕਾਂ ਦੇ ਰਹਿਣ ਲਈ ਸੁਰੱਖਿਅਤ ਥਾਂ ਨਹੀਂ ਹੈ । ਜੈਨੇਵਾ ਵਿਚ ਯੂ. ਐੱਨ. ਐੱਚ. ਆਰ. ਸੀ. ਦੇ 45ਵੇਂ ਸੈਸ਼ਨ ਵਿਚ ਹਿੱਸਾ ਲੈਣ ਵਾਲੀ ਅਨਿਲਾ ਗੁਲਜ਼ਾਰ ਨੇ ਕਿਹਾ ਕਿ 14 ਸਾਲਾ ਹਿੰਦੂ ਕੁੜੀ ਮਹਿਕ ਨੂੰ ਅਗਵਾ ਕਰਕੇ ਉਸ ਨੂੰ ਇਸਲਾਮ ਧਰਮ ਅਪਨਾਉਣ ਲਈ ਮਜਬੂਰ ਕੀਤਾ ਗਿਆ। ਉਸ ਨੇ ਅਦਾਲਤ ਵਿਚ ਗੁਹਾਰ ਲਗਾਈ ਅਤੇ ਅਗਵਾ ਕਰਨ ਤੇ ਜ਼ਬਰਦਸਤੀ ਵਿਆਹ ਕਰਵਾਉਣ ਵਾਲੇ ਆਪਣੇ ਮੁਸਲਿਮ ਪਤੀ ਨਾਲ ਜਾਣ ਤੋਂ ਇਨਕਾਰ ਕੀਤਾ ਸੀ ਪਰ ਜੱਜ ਨੇ ਉਸ ਨੂੰ ਚਾਈਲਡ ਸੈਂਚਰੀ ਵਿਚ ਭੇਜ ਦਿੱਤਾ ਅਤੇ ਕਿਹਾ ਕਿ ਜਦ ਉਹ 16 ਸਾਲ ਦੀ ਹੋ ਜਾਵੇਗੀ ਤਾਂ ਉਸ ਨੂੰ ਉਸ ਦੇ ਪਤੀ ਕੋਲ ਵਾਪਸ ਭੇਜ ਦਿੱਤਾ ਜਾਵੇਗਾ। 

ਅਨਿਲਾ ਗੁਲਜ਼ਾਰ ਨੇ ਕਿਹਾ ਕਿ ਪਾਕਿਸਤਾਨ ਵਿਚ ਘੱਟ ਗਿਣਤੀ ਲਈ ਕੋਈ ਥਾਂ ਨਹੀਂ ਬਚੀ ਕਿਉਂਕਿ ਉਨ੍ਹਾਂ ਨੂੰ ਸਤਾਇਆ ਜਾ ਰਿਹਾ ਹੈ। ਗੁਲਜ਼ਾਰ ਨੇ ਕਿਹਾ ਕਿ ਹਿੰਦੂ ਤੇ ਈਸਾਈ ਕੁੜੀਆਂ ਦਾ ਜ਼ਬਰਦਸਤੀ ਧਰਮ ਬਦਲਾਇਆ ਜਾ ਰਿਹਾ ਹੈ ਤੇ ਜ਼ਬਰਦਸਤੀ ਵਿਆਹ ਕੀਤਾ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਲਾਹੌਰ ਵਿਚ ਆਸਿਫ ਪਰਵੇਜ਼ ਨਾਂ ਦੇ ਇਕ 37 ਸਾਲਾ ਈਸਾਈ ਨੂੰ ਵੀ ਧਰਮ ਬਦਲਣ ਲਈ ਮਜਬੂਰ ਕੀਤਾ ਗਿਆ। ਹਾਲਾਂਕਿ ਜਦ ਉਸ ਨੇ ਇਨਕਾਰ ਕੀਤਾ ਤਾਂ ਉਸ ਨੂੰ ਹੌਜ਼ਰੀ ਕਾਰਖਾਨੇ ਵਿਚੋਂ ਆਪਣੀ ਨੌਕਰੀ ਛੱਡਣ ਲਈ ਮਜਬੂਰ ਕੀਤਾ ਗਿਆ ਅਤੇ 2013 ਵਿਚ ਗ੍ਰਿਫਤਾਰ ਕਰ ਲਿਆ ਗਿਆ। 

ਗੁਲਜ਼ਾਰ ਨੇ ਕਿਹਾ ਕਿ ਸੈਂਕੜੇ ਬਕਸੂਰ ਲੋਕ ਈਸ਼ ਨਿੰਦਾ ਕਾਨੂੰਨ ਤਹਿਤ ਪਾਕਿਸਤਾਨ ਦੀਆਂ ਜੇਲ੍ਹਾਂ ਵਿਚ ਬੰਦ ਹਨ ਤੇ ਕਈ ਲੋਕ ਤਸ਼ੱਦਦ ਦੇ ਡਰ ਕਾਰਨ ਥਾਈਲੈਂਡ, ਮਲੇਸ਼ੀਆ ਅਤੇ ਸ਼੍ਰੀਲੰਕਾ ਵਰਗੇ ਦੇਸ਼ਾਂ ਵਿਚ ਭੱਜ ਗਏ ਹਨ। ਮਨੁੱਖੀ ਅਧਿਕਾਰ ਕਾਰਜਕਰਤਾ ਨੇ ਸੰਯੁਕਤ ਰਾਸ਼ਟਰ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਦੀ ਦੇਖਭਾਲ ਕਰਨ । 


Lalita Mam

Content Editor

Related News