ਪਾਕਿਸਤਾਨ ਨੇ ਅਫਗਾਨਿਸਤਾਨ ਦੀ ਸਥਿਤੀ 'ਤੇ OIC ਕੌਂਸਲ ਦੇ ਸੈਸ਼ਨ ਦੀ ਮੇਜ਼ਬਾਨੀ ਦੀ ਕੀਤੀ ਪੇਸ਼ਕਸ਼

Tuesday, Nov 30, 2021 - 01:41 PM (IST)

ਪਾਕਿਸਤਾਨ ਨੇ ਅਫਗਾਨਿਸਤਾਨ ਦੀ ਸਥਿਤੀ 'ਤੇ OIC ਕੌਂਸਲ ਦੇ ਸੈਸ਼ਨ ਦੀ ਮੇਜ਼ਬਾਨੀ ਦੀ ਕੀਤੀ ਪੇਸ਼ਕਸ਼

ਇਸਲਾਮਾਬਾਦ (ਪੀ.ਟੀ.ਆਈ.)- ਪਾਕਿਸਤਾਨ ਨੇ ਸੋਮਵਾਰ ਨੂੰ ਅਫਗਾਨਿਸਤਾਨ ਦੀ ਸਥਿਤੀ 'ਤੇ ਇਸਲਾਮਿਕ ਸਹਿਯੋਗ ਸੰਗਠਨ (ਓ.ਆਈ.ਸੀ.) ਦੇ ਵਿਦੇਸ਼ ਮੰਤਰੀ ਪ੍ਰੀਸ਼ਦ ਦੇ ਵਿਸ਼ੇਸ਼ ਸੈਸ਼ਨ ਦੀ ਮੇਜ਼ਬਾਨੀ ਕਰਨ ਦੀ ਪੇਸ਼ਕਸ਼ ਕੀਤੀ। ਨਾਲ ਹੀ ਮੈਂਬਰ ਦੇਸ਼ਾਂ ਨੂੰ ਅਪੀਲ ਕੀਤੀ ਕਿ ਉਹ ਅਫਗਾਨਿਸਤਾਨ ਦੇ ਲੋਕਾਂ ਦੀ ਮਦਦ ਕਰਨ ਜੋ ਭੋਜਨ ਅਤੇ ਹੋਰ ਜ਼ਰੂਰੀ ਵਸਤਾਂ ਦੀ ਕਮੀ ਦਾ ਸਾਹਮਣਾ ਕਰ ਰਹੇ ਹਨ। 

ਪੜ੍ਹੋ ਇਹ ਅਹਿਮ ਖਬਰ- ਇਮਰਾਨ ਸਰਕਾਰ ਖ਼ਿਲਾਫ਼ ਵਿਰੋਧੀ ਧਿਰ ਦਾ ਹੱਲਾ ਬੋਲ, ਝੂਠੇ ਵਾਅਦਿਆਂ ਸਬੰਧੀ ਦੇਸ਼ਭਰ ’ਚ ਵਿਰੋਧ ਪ੍ਰਦਰਸ਼ਨ

ਓ.ਆਈ.ਸੀ. ਦੀ ਪ੍ਰਧਾਨਗੀ ਕਰ ਰਹੇ ਸਾਊਦੀ ਅਰਬ ਦੀ ਪਹਿਲਕਦਮੀ ਤੋਂ ਬਾਅਦ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਵਿਸ਼ੇਸ਼ ਸੈਸ਼ਨ ਦੀ ਮੇਜ਼ਬਾਨੀ ਦਾ ਐਲਾਨ ਕੀਤਾ। ਕੁਰੈਸ਼ੀ ਨੇ ਕਿਹਾ ਕਿ ਪਾਕਿਸਤਾਨ ਇਸ ਪਹਿਲ ਦਾ ਪੂਰਾ ਸਮਰਥਨ ਕਰਦਾ ਹੈ। ਅਸੀਂ 17 ਦਸੰਬਰ, 2021 ਨੂੰ ਇਸਲਾਮਾਬਾਦ ਵਿੱਚ ਮੀਟਿੰਗ ਦੀ ਮੇਜ਼ਬਾਨੀ ਕਰਨ ਦੀ ਪੇਸ਼ਕਸ਼ ਵੀ ਕੀਤੀ ਹੈ। ਸਾਨੂੰ ਭਰੋਸਾ ਹੈ ਕਿ OIC ਮੈਂਬਰ ਦੇਸ਼ ਇਸ ਪ੍ਰਸਤਾਵ ਦਾ ਸਮਰਥਨ ਕਰਨਗੇ।


author

Vandana

Content Editor

Related News