ਪਾਕਿ ਅੱਤਵਾਦ ਨੂੰ ਹਰਾਉਣ ਦੇ ਰਾਹ ''ਤੇ : ਫੌਜ ਮੁਖੀ

08/22/2018 12:38:01 AM

ਇਸਲਾਮਾਬਾਦ— ਪਾਕਿਸਤਾਨ ਦੇ ਫੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਨੇ ਦਾਅਵਾ ਕੀਤਾ ਕਿ ਦੇਸ਼ ਅੱਤਵਾਦ ਨੂੰ ਹਰਾਉਣ ਲਈ 'ਸਕਾਰਾਤਮਕ ਰਾਹ' 'ਤੇ ਹੈ। ਉਨ੍ਹਾਂ ਨੇ ਦੇਸ਼ ਨੂੰ ਹਨੇਰੇ ਵੱਲ ਧੱਕਣ ਦੀ ਕੋਸ਼ਿਸ਼ ਕਰ ਰਹੀਆਂ ਸਾਰੀਆਂ ਬੁਰੀਆਂ ਤਾਕਤਾਂ ਨੂੰ ਹਰਾਉਣ ਦਾ ਸੱਦਾ ਦਿੱਤਾ।
ਉਨ੍ਹਾਂ ਕਿਹਾ ਕਿ ਅੱਤਵਾਦ ਗਲੋਬਲ ਸਮੱਸਿਆ ਹੈ ਤੇ ਇਸ ਨਾਲ ਸਮੂਹਿਕ ਤੌਰ 'ਤੇ ਨਜਿੱਠਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਅੱਤਵਾਦ ਦੇ ਸਾਰੇ ਰੂਪਾਂ ਦੀ ਸਖਤ ਨਿੰਦਾ ਕਰਦਾ ਹੈ ਤੇ ਉਨ੍ਹਾਂ ਨੇ ਸ਼ਾਂਤੀ ਕਾਇਮ ਕਰਨ ਲਈ ਵਿਵਸਥਾ ਤੇ ਸ਼ਾਂਤੀ ਦੀਆਂ ਸਾਰੀਆਂ ਤਾਕਤਾਂ ਨੂੰ ਪੂਰਾ ਸਮਰਥਨ ਦਿੱਤਾ।