ਬਾਇਡੇਨ ਨੇ ਕਾਨਫਰੰਸ ਦੌਰਾਨ ਲਗਾਈ ਪਾਕਿ ਨੂੰ ਫਟਕਾਰ, ਕਿਹਾ- ਦੁਨੀਆ ਦਾ ਸਭ ਤੋਂ ਖਤਰਨਾਕ ਦੇਸ਼

Sunday, Oct 16, 2022 - 10:09 AM (IST)

ਇੰਟਰਨੈਸ਼ਨਲ ਡੈਸਕ— ਅਮਰੀਕਾ ਦੇ ਰਾਸ਼ਟਰਪਤੀ ਜੋ ਬਾਇਡੇਨ ਨੇ ਡੈਮੋਕ੍ਰੇਟਿਕ ਕਾਨਫਰੰਸ ਦੌਰਾਨ ਦੁਨੀਆ ਦੇ ਸਾਹਮਣੇ ਪਾਕਿਸਤਾਨ ਨੂੰ ਫਟਕਾਰਦੇ ਹੋਏ ਕਿਹਾ ਕਿ ਉਹ ਦੁਨੀਆ ਦੇ ਸਭ ਤੋਂ ਖਤਰਨਾਕ ਦੇਸ਼ਾਂ 'ਚੋਂ ਇਕ ਹੈ। ਬਾਇਡੇਨ ਨੇ ਪਰਮਾਣੂ ਹਥਿਆਰਾਂ ਦੇ ਭੰਡਾਰ ਨੂੰ ਲੈ ਕੇ ਇਹ ਟਿੱਪਣੀ ਕਰਦੇ ਹੋਏ ਕਿਹਾ ਕਿ ਪਾਕਿਸਤਾਨ 'ਚ ਫੌਜ ਅਤੇ ਸਰਕਾਰ ਵਿਚਾਲੇ ਕੋਈ ਤਾਲਮੇਲ ਨਹੀਂ ਹੈ। ਇਸ ਲਈ ਇਹ ਦੁਨੀਆ ਲਈ ਵੱਡਾ ਖਤਰਾ ਹੋ ਸਕਦਾ ਹੈ।
ਅਮਰੀਕੀ ਰਾਸ਼ਟਰਪਤੀ ਜੋ ਬਾਇਡੇਨ ਨੇ ਪਾਕਿਸਤਾਨ ਨੂੰ ਫਟਕਾਰਿਆ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੁਨੀਆ ਦੇ ਸਭ ਤੋਂ ਖਤਰਨਾਕ ਦੇਸ਼ਾਂ 'ਚੋਂ ਇੱਕ ਹੈ। ਅਜਿਹਾ ਇਸ ਲਈ ਕਿਉਂਕਿ ਇਹ ਪ੍ਰਮਾਣੂ ਹਥਿਆਰਾਂ ਦਾ ਭੰਡਾਰ ਕਰ ਰਿਹਾ ਹੈ। ਫੌਜ ਅਤੇ ਸਰਕਾਰ 'ਚ ਕੋਈ ਤਾਲਮੇਲ ਨਹੀਂ ਹੈ। ਇਕ ਪਾਸੇ ਅਮਰੀਕੀ ਰਾਸ਼ਟਰਪਤੀ ਜੋ ਬਾਇਡੇਨ ਪਾਕਿਸਤਾਨ ਦੇ ਖ਼ਿਲਾਫ਼ ਬਿਆਨ ਦੇ ਰਹੇ ਹਨ। ਦੂਜੇ ਪਾਸੇ ਹਥਿਆਰਾਂ ਦੀ ਸਪਲਾਈ ਲਗਾਤਾਰ ਜਾਰੀ ਰੱਖੇ ਹੋਏ ਹਨ। ਫੌਜੀ ਸਹਾਇਤਾ ਤੋਂ ਇਲਾਵਾ ਅਮਰੀਕਾ ਪਾਕਿਸਤਾਨ ਨੂੰ ਆਰਥਿਕ ਮਦਦ ਅਤੇ IMF 'ਚ ਬੈਕਡੋਰ ਨਾਲ ਮਦਦ ਕਰ ਰਿਹਾ ਹੈ।
ਇਸ ਬਿਆਨ ਤੋਂ ਇਲਾਵਾ ਅਮਰੀਕੀ ਰਾਸ਼ਟਰਪਤੀ ਨੇ ਯੂਕ੍ਰੇਨ ਨੂੰ 725 ਮਿਲੀਅਨ ਡਾਲਰ ਦੀ ਵਾਧੂ ਫੌਜੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਇਸ ਮਦਦ ਨਾਲ ਰੂਸ ਦਾ ਬਿਆਨ ਅਜੇ ਤੱਕ ਨਹੀਂ ਆਇਆ ਹੈ। ਤੁਹਾਨੂੰ ਦੱਸ ਦੇਈਏ ਕਿ ਯੂਕ੍ਰੇਨ ਸੰਕਟ ਦੇ ਵਿਚਕਾਰ ਰੂਸ ਨੇ ਪੱਛਮੀ ਦੇਸ਼ਾਂ ਸਮੇਤ ਅਮਰੀਕਾ ਨੂੰ ਪ੍ਰਮਾਣੂ ਹਮਲੇ ਦੀ ਚਿਤਾਵਨੀ ਦਿੱਤੀ ਹੈ। ਇਸ ਦੇ ਨਾਲ ਹੀ ਨਾਟੋ ਦੇਸ਼ਾਂ ਦੇ ਵਲੋਂ ਕਈ ਪ੍ਰਮਾਣੂ ਹਥਿਆਰਾਂ ਦੀ ਤਾਇਨਾਤੀ ਕੀਤੀ ਗਏ ਹੈ।


Aarti dhillon

Content Editor

Related News