ਪੇਸ਼ਾਵਰ ਹਾਈ ਕੋਰਟ ਦਾ ਵਿਵਾਦਤ ਫੈਸਲਾ, ‘ਸਿੱਖਾਂ ਨੂੰ ਕਿਹਾ, ਕਿਰਪਾਨ ਰੱਖਣੀ ਹੈ ਤਾਂ ਲਾਇਸੰਸ ਲਓ’

Saturday, Dec 25, 2021 - 05:30 PM (IST)

ਪੇਸ਼ਾਵਰ ਹਾਈ ਕੋਰਟ ਦਾ ਵਿਵਾਦਤ ਫੈਸਲਾ, ‘ਸਿੱਖਾਂ ਨੂੰ ਕਿਹਾ, ਕਿਰਪਾਨ ਰੱਖਣੀ ਹੈ ਤਾਂ ਲਾਇਸੰਸ ਲਓ’

ਪੇਸ਼ਾਵਰ (ਵਿਸ਼ੇਸ਼)– ਪੇਸ਼ਾਵਰ ਹਾਈ ਕੋਰਟ ਨੇ ਇਕ ਵਿਵਾਦਪੂਰਨ ਫੈਸਲਾ ਦਿੰਦੇ ਹੋਏ ਹੁਕਮ ਜਾਰੀ ਕੀਤਾ ਹੈ ਕਿ ਹਥਿਆਰ ਨੀਤੀ ਤਹਿਤ ਲਾਇਸੈਂਸ ਦੇ ਨਾਲ ਹੀ ਤਲਵਾਰ ਰੱਖਣ ਦੀ ਇਜਾਜ਼ਤ ਹੈ। ਸਿੱਖਾਂ ਨੂੰ ਵੀ ਇਸ ਦੀ ਪਾਲਣਾ ਕਰਨੀ ਪਵੇਗੀ। ਅਦਾਲਤ ਨੇ ਹੁਕਮ ਦਿੱਤੇ ਹਨ ਕਿ ਕਿਰਪਾਨ ਦਾ ਲਾਇਸੈਂਸ ਜਾਰੀ ਕੀਤਾ ਜਾਵੇ। ਅਦਾਲਤ ਦੇ ਇਸ ਫੈਸਲੇ ਨਾਲ ਪਾਕਿਸਤਾਨ ਵਿਚ ਰਹਿੰਦੇ ਹਜ਼ਾਰਾਂ ਸਿੱਖ ਗੁੱਸੇ ਵਿਚ ਹਨ।

ਇਹ ਵੀ ਪੜ੍ਹੋ : ਇਮਰਾਨ ਨੇ ਦਿੱਤੀ ਭਾਰਤ ਦੀ ਮਿਸਾਲ, ਮੰਨਿਆ ਇਸ ਖੇਤਰ ’ਚ ਪਿੱਛੇ ਰਹਿ ਗਿਆ ਪਾਕਿਸਤਾਨ

ਉਨ੍ਹਾਂ ਦਾ ਕਹਿਣਾ ਹੈ ਕਿ ਕਿਰਪਾਨ ਉਨ੍ਹਾਂ ਦੇ ਧਰਮ ਦਾ ਹਿੱਸਾ ਹੈ ਅਤੇ ਉਸ ਨੂੰ ਹਥਿਆਰਾਂ ਨਾਲ ਜੋੜ ਕੇ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ। ਲਾਇਸੈਂਸ ਲਈ ਪਰਮਿਟ ਅਤੇ ਫੀਸ ਵੀ ਅਦਾ ਕਰਨੀ ਪਵੇਗੀ। ਪੇਸ਼ਾਵਰ ਵਿਚ ਸਿੱਖ ਧਰਮ ਦੇ ਵਿਦਵਾਨ ਬਾਬਾ ਜੀ ਗਰੋਪਾਲ ਅਨੁਸਾਰ ਹੁਣ ਅਸੀਂ ਕਿਰਪਾਨ ਲੈ ਕੇ ਸਰਕਾਰੀ ਦਫ਼ਤਰਾਂ ਵਿਚ ਆਜ਼ਾਦੀ ਨਾਲ ਨਹੀਂ ਜਾ ਸਕਦੇ।

ਇਹ ਵੀ ਪੜ੍ਹੋ : ਸਿੱਖਸ ਆਫ ਅਮਰੀਕਾ ਅਤੇ ਸਿੱਖ ਭਾਈਚਾਰੇ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ PM ਮੋਦੀ ਦੀ ਕੀਤੀ ਤਾਰੀਫ਼

ਉਥੇ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੇਸ਼ਾਵਰ ਹਾਈ ਕੋਰਟ ਦੇ ਇਸ ਫ਼ੈਸਲੇ ਨੂੰ ਮੰਦਭਾਗਾ ਅਤੇ ਧਾਰਮਿਕ ਅਜ਼ਾਦੀ ਦੇ ਖ਼ਿਲਾਫ਼ ਕਰਾਰ ਦਿੱਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਅੰਮ੍ਰਿਤਧਾਰੀ ਸਿੱਖਾਂ ਲਈ ਪੰਜ ਕਕਾਰਾਂ ਵਿਚੋਂ ਸ੍ਰੀ ਸਾਹਿਬ ਇਕ ਅਹਿਮ ਹਿੱਸਾ ਹੈ, ਜੋ ਸਿੱਖ ਰਹਿਣੀ ਅਨੁਸਾਰ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਖ਼ਾਲਸਾ ਸਾਜਣ ਸਮੇਂ ਬਖ਼ਸ਼ੀ ਪੰਜ ਕਕਾਰੀ ਰਹਿਣੀ ਵਿਚ ਸ੍ਰੀ ਸਾਹਿਬ ਨੂੰ ਜ਼ਰੂਰੀ ਕਰਾਰ ਦਿੱਤਾ ਸੀ, ਜੋ ਖ਼ਾਲਸਾਈ ਰਹਿਣੀ ਦਾ ਅਹਿਮ ਅੰਗ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਕਿਰਪਾਨ, ਚਾਕੂ ਜਾਂ ਖੰਜਰ ਨਹੀਂ, ਬਲਕਿ ਸਿੱਖਾਂ ਵਾਸਤੇ ਇਹ ਵਿਸ਼ਵਾਸ ਦਾ ਚਿੰਨ੍ਹ ਹੈ। ਇਸ ਲਈ ਪਿਸ਼ਾਵਰ ਹਾਈਕੋਰਟ ਦੇ ਉਕਤ ਫ਼ੈਸਲੇ ਨਾਲ ਸਿੱਖ ਮਨਾਂ ਅੰਦਰ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਸਿੱਖ ਦੁਨੀਆ ਭਰ ਵਿਚ ਵੱਸੇ ਹੋਏ ਹਨ ਅਤੇ ਹੁਣ ਵੱਖ-ਵੱਖ ਦੇਸ਼ਾਂ ਦੀਆਂ ਸਰਕਾਰਾਂ ਨੇ ਹਵਾਈ ਅੱਡਿਆਂ ਸਮੇਤ ਹੋਰ ਥਾਵਾਂ ’ਤੇ ਸਿੱਖਾਂ ਨੂੰ ਸ੍ਰੀ ਸਾਹਿਬ ਪਹਿਨਣ ਦੀ ਮਾਨਤਾ ਦਿੱਤੀ ਹੋਈ ਹੈ।

ਇਹ ਵੀ ਪੜ੍ਹੋ : ਕ੍ਰਿਕਟ ਤੋਂ ਸੰਨਿਆਸ ਮਗਰੋਂ ਹਰਭਜਨ ਸਿੰਘ ਦੀ ‘ਸਿਆਸੀ ਪਿੱਚ’ ’ਤੇ ਉਤਰਨ ਦੀ ਚਰਚਾ ਹੋਈ ਤੇਜ਼

ਉਨ੍ਹਾਂ ਕਿਹਾ ਕਿ ਪਾਕਿਸਤਾਨ 1947 ਤੋਂ ਪਹਿਲਾਂ ਭਾਰਤ ਦਾ ਅੰਗ ਰਿਹਾ ਹੈ, ਇਸ ਲਈ ਇੱਥੇ ਵਸਣ ਵਾਲੇ ਸਿੱਖ ਇਤਿਹਾਸ ਅਤੇ ਪ੍ਰੰਪਰਾਵਾਂ ਤੋਂ ਚੰਗੀ ਤਰ੍ਹਾਂ ਜਾਣੂ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰਾਂ ਅਤੇ ਅਦਾਲਤਾਂ ਨੂੰ ਸਿੱਖ ਕੌਮ ਦੇ ਜਜ਼ਬਾਤਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਿੱਥੇ ਪਾਕਿਸਤਾਨ ਸਰਕਾਰ ਨੂੰ ਇਸ ਮਸਲੇ ਦਾ ਤੁਰੰਤ ਹੱਲ ਕਰਨ ਦੀ ਅਪੀਲ ਕੀਤੀ, ਉਥੇ ਭਾਰਤ ਸਰਕਾਰ ਨੂੰ ਵੀ ਪਾਕਿਸਤਾਨ ਸਰਕਾਰ ਨਾਲ ਰਾਬਤਾ ਕਰਕੇ ਇਸ ਮਸਲੇ ਦਾ ਹੱਲ ਕਰਵਾਉਣ ਲਈ ਕਿਹਾ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਹਰਭਜਨ ਸਿੰਘ ਨੇ ਕ੍ਰਿਕਟ ਤੋਂ ਲਿਆ ਸੰਨਿਆਸ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


author

cherry

Content Editor

Related News