ਪਾਕਿ : ਲਾਹੌਰ ਤੋਂ ਕਰਾਚੀ ਜਾ ਰਿਹਾ ਯਾਤਰੀ ਜਹਾਜ਼ ਕਰੈਸ਼, ਸਾਰੇ ਯਾਤਰੀਆਂ ਦੇ ਮਾਰੇ ਜਾਣ ਦਾ ਖਦਸ਼ਾ (ਵੀਡੀਓ)

05/22/2020 6:13:22 PM

ਇਸਲਾਮਾਬਾਦ (ਬਿਊਰੋ): ਪਾਕਿਸਤਾਨ ਵਿਚ ਅੱਜ ਭਾਵ ਸ਼ੁੱਕਰਵਾਰ ਨੂੰ ਇਕ ਵੱਡਾ ਜਹਾਜ਼ ਹਾਦਸਾ ਵਾਪਰਿਆ। ਲਾਹੌਰ ਤੋਂ ਕਰਾਚੀ ਜਾ ਰਿਹਾ ਪਾਕਿਸਤਾਨ ਇੰਟਰਨੈਸ਼ਨਲ ਏਅਰਲਾਈਨਜ਼ (PIA) ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ। ਪਾਕਿਸਤਾਨੀ ਮੀਡੀਆ ਮੁ੍ਤਾਬਕ ਇਹ ਹਾਦਸਾ ਕਰਾਚੀ ਹਵਾਈ ਅੱਡੇ ਦੇ ਨੇੜੇ ਵਾਪਰਿਆ।

PunjabKesari

ਹਾਦਸਾ ਕਰਾਚੀ ਵਿਚ ਲੈਂਡਿੰਗ ਤੋਂ ਠੀਕ ਪਹਿਲਾਂ ਵਾਪਰਿਆ। ਸ਼ੁਰੂਆਤੀ ਜਾਣਕਾਰੀ ਮੁਤਾਬਕ ਜਹਾਜ਼ ਵਿਚ 99 ਯਾਤਰੀ ਅਤੇ ਚਾਲਕ ਦਲ ਦੇ 8 ਲੋਕਾਂ ਸਮੇਤ ਕੁੱਲ 107 ਲੋਕ ਸਵਾਰ ਸਨ। ਜਹਾਜ਼ ਰਿਹਾਇਸ਼ੀ ਇਲਾਕੇ ਵਿਚ ਡਿੱਗਿਆ।

 

ਪੀ.ਆਈ.ਏ. ਦੇ ਬੁਲਾਰੇ ਅਬਦੁੱਲ ਸੱਤਾਰ ਨੇ ਹਾਦਸੇ ਦੀ ਪੁਸ਼ਟੀ ਕੀਤੀ ਅਤੇ ਕਿਹਾ ਕਿ ਫਲਾਈਟ A-320 90 ਯਾਤਰੀਆਂ ਨੂੰ ਲੈ ਕੇ ਜਾ ਰਹੀ ਸੀ। ਜਹਾਜ਼ ਲਾਹੌਰ ਤੋਂ ਕਰਾਚੀ ਜਾ ਰਿਹਾ ਸੀ ਅਤੇ ਮਾਲਿਰ ਵਿਚ ਮਾਡਲ ਕਾਲੋਨੀ ਨੇੜੇ ਜਿੰਨਾ ਗਾਰਡਨ ਇਲਾਕੇ ਵਿਚ ਕਰੈਸ਼ ਹੋ ਗਿਆ। ਹਾਦਸੇ ਦਾ ਵੀਡੀਓ ਵੀ ਸਾਹਮਣੇ ਆਇਆ ਹੈ ਜਿਸ ਵਿਚ ਹਾਦਸਾਸਥਲ ਤੋਂ ਧੂੰਏਂ ਦੇ ਗੁਬਾਰ ਉੱਠਦੇ ਦਿਖਾਈ ਦੇ ਰਹੇ ਹਨ।

PunjabKesari

ਐਂਬੂਲੈਂਸ ਅਤੇ ਅਧਿਕਾਰੀ ਘਟਨਾਸਥਲ 'ਤੇ ਪਹੁੰਚ ਗਏ ਹਨ। ਪਾਕਿਸਤਾਨੀ ਮੀਡੀਆ ਮੁਤਾਬਕ ਜਹਾਜ਼ ਦੇ ਉਤਰਨ ਤੋਂ ਇਕ ਮਿੰਟ ਪਹਿਲਾਂ ਉਸ ਦਾ ਸੰਪਰਕ ਟੁੱਟ ਗਿਆ ਸੀ। ਇਹਨਾਂ ਵਿਚੋਂ 93 ਇਕੋਨੋਮੀ ਅਤੇ 6 ਬਿਜ਼ਨੈੱਸ ਕਲਾਸ ਵਿਚ ਸਫਰ ਕਰ ਰਹੇ ਸਨ।

 

 
 
 
 
 
 
 
 
 
 
 
 
 
 

BREAKING: A Pakistan International Airlines (PIA) aircraft has crashed in a residential area near the Karachi Airport. #DawnToday

A post shared by Dawn Today (@dawn.today) on May 22, 2020 at 3:20am PDT

ਪਾਕਿਸਤਾਨ ਦੇ ਸਿਹਤ ਮੰਤਰੀ ਨੇ ਕਰਾਚੀ ਦੇ ਸਾਰੇ ਵੱਡੇ ਹਸਪਤਾਲਾਂ ਵਿਚ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਹੈ। ਜਹਾਜ਼ ਜਿਹੜੇ ਇਲਾਕੇ ਵਿਚ ਕਰੈਸ਼ ਹੋਇਆ ਉੱਥੇ ਕਈ ਘਰਾਂ ਨੂੰ ਨੁਕਸਾਨ ਪਹੁੰਚਿਆ ਹੈ।

PunjabKesari

ਇਸ ਹਾਦਸੇ ਦੇ ਕੁਝ ਵੀਡੀਓਜ਼ ਅਤੇ ਤਸਵੀਰਾਂ ਵੀ ਸਾਹਮਣੇ ਆਈਆਂ ਹਨ, ਜਿਹਨਾਂ ਨੂੰ ਦੇਖ ਕੇ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਹਾਦਸਾ ਕਿੰਨਾ ਭਿਆਨਕ ਸੀ।

 

ਭਾਵੇਂਕਿ ਪਾਕਿਸਤਾਨੀ ਸਰਕਾਰ ਵੱਲੋਂ ਹਾਲੇ ਤੱਕ ਹਾਦਸੇ ਸੰਬੰਧੀ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਜਹਾਜ਼ 10 ਤੋਂ 12 ਸਾਲ ਪੁਰਾਣਾ ਸੀ।


Vandana

Content Editor

Related News