ਪਾਕਿ 'ਚ ਫੌਜ ਦਾ ਜਹਾਜ਼ ਹਾਦਸਾਗ੍ਰਸਤ, 2 ਪਾਇਲਟਾਂ ਦੀ ਮੌਤ
Monday, Apr 13, 2020 - 01:27 PM (IST)

ਇਸਲਾਮਬਾਦ (ਭਾਸ਼ਾ): ਪਾਕਿਸਤਾਨ ਦੇ ਪੂਰਬੀ ਪੰਜਾਬ ਸੂਬੇ ਵਿਚ ਸੋਮਵਾਰ ਨੂੰ ਨਿਯਮਿਤ ਅਭਿਆਸ ਦੇ ਦੌਰਾਨ ਫੌਜ ਦਾ ਇਕ ਲੜਾਕੂ ਜੈੱਟ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ਵਿਚ 2 ਪਾਇਲਟਾਂ ਦੀ ਮੌਤ ਹੋ ਗਈ। ਫੌਜ ਦੀ ਮੀਡੀਆ ਸ਼ਾਖਾ ਇੰਟਰ ਸਰਵਿਸਿਜ਼ ਪਬਲਿਕ ਰਿਲੇਸ਼ਨਜ਼ (ਆਈ.ਐੱਸ.ਪੀ.ਸੀ.) ਨੇ ਦੱਸਿਆ ਕਿ ਇਹ ਹਾਦਸਾ ਪੰਜਾਬ ਸੂਬੇ ਦੇ ਗੁਜਰਾਤ ਖੇਤਰ ਵਿਚ ਵਾਪਰਿਆ।
ਪੜ੍ਹੋ ਇਹ ਅਹਿਮ ਖਬਰ- ਪਾਕਿ 'ਚ ਕੋਰੋਨਾ ਦੇ 334 ਨਵੇਂ ਮਾਮਲੇ, ਮ੍ਰਿਤਕਾਂ ਦੀ ਗਿਣਤੀ 93 ਹੋਈ
ਉਸ ਨੇ ਇਕ ਬਿਆਨ ਵਿਚ ਦੱਸਿਆ ਕਿ ਜਹਾਜ਼ ਦੇ ਦੋਵੇਂ ਪਾਇਲਟ ਮੇਜਰ ਉਮਰ ਅਤੇ ਲੈਫਨੀਨੈਂਟ ਫੈਜ਼ਾਨ ਦੀ ਇਸ ਹਾਦਸੇ ਵਿਚ ਮੌਤ ਹੋ ਗਈ।ਉਮਰ ਇੰਸਟਰੱਕਟਰ ਪਾਇਲਟ ਸਨ ਅਤੇ ਫੈਜ਼ਾਨ ਸਿਖਲਾਈ ਪਾਇਲਟ ਸਨ। ਫੌਜ ਦੇ ਮੁਤਾਬਕ ਹਾਦਸੇ ਦੀ ਸਹੀ ਜਗ੍ਹਾ ਦਾ ਫਿਲਹਾਲ ਪਤਾ ਨਹੀਂ ਚੱਲ ਪਾਇਆ ਹੈ। ਉਂਝ ਜ਼ਮੀਨ 'ਤੇ ਕੋਈ ਜ਼ਖਮੀ ਨਹੀਂ ਹੋਇਆਹੈ। ਫੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੰਦੇ ਹੋਏ ਕਿਹਾ,''ਮਾਤਭੂਮੀ ਦੀ ਰੱਖਿਆ ਲਈ ਆਪਣੀ ਜਾਨ ਦੇਣਾ ਸਰਵ ਉੱਚ ਬਲੀਦਾਨ ਹੈ। ਉਹਨਾਂ ਦੀ ਆਤਮਾ ਨੂੰ ਸ਼ਾਂਤੀ ਮਿਲੇ।''
ਪੜ੍ਹੋ ਇਹ ਅਹਿਮ ਖਬਰ- ਪਾਕਿ 'ਚ ਸਿੱਖ ਭਾਈਚਾਰਾ ਮੰਗਲਵਾਰ ਨੂੰ ਮਨਾਏਗਾ ਵਿਸਾਖੀ