ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਨੇ ਸਿੱਖ ਭਾਈਚਾਰੇ ਨੂੰ ਵਿਸਾਖੀ ਦੀ ਦਿੱਤੀ ਵਧਾਈ
Monday, Apr 15, 2024 - 11:26 AM (IST)
ਇਸਲਾਮਾਬਾਦ (ਭਾਸ਼ਾ)- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਨੇ ਵਿਸਾਖੀ ਦੇ ਦਿਹਾੜੇ ਮੌਕੇ ਐਤਵਾਰ ਨੂੰ ਸਿੱਖ ਭਾਈਚਾਰੇ ਨੂੰ ਵਧਾਈ ਦਿੱਤੀ। ਵਿਸਾਖੀ ਦਾ ਦਿਹਾੜਾ ਮਨਾਉਣ ਲਈ ਲਗਭਗ 3,000 ਭਾਰਤੀ ਸਿੱਖ ਵੀ ਪਾਕਿਸਤਾਨ ਦੇ ਪੰਜਾਬ ਸੂਬੇ ’ਚ ਪਹੁੰਚੇ ਹਨ। ਆਪਣੇ ਵਧਾਈ ਸੰਦੇਸ਼ ਵਿਚ ਪ੍ਰਧਾਨ ਮੰਤਰੀ ਸ਼ਰੀਫ ਨੇ ਵਿਸਾਖੀ ਨੂੰ ‘‘ਬਸੰਤ ਰੁੱਤ ਦਾ ਪ੍ਰਤੀਕ ਅਤੇ ਪਿਆਰ ਅਤੇ ਖੁਸ਼ੀਆਂ ਫੈਲਾਉਣ ਦਾ ਤਿਉਹਾਰ’’ ਦੱਸਿਆ। ਉਨ੍ਹਾਂ ਕਿਹਾ, 'ਪਾਕਿਸਤਾਨ ਵੱਖ-ਵੱਖ ਧਰਮਾਂ ਅਤੇ ਸੱਭਿਆਚਾਰਾਂ ਦਾ ਸੁਮੇਲ ਹੈ ਅਤੇ ਵਿਸਾਖੀ ਦਾ ਰੰਗ ਇਸ ਦੀ ਖੂਬਸੂਰਤੀ ਨੂੰ ਹੋਰ ਵਧਾ ਦਿੰਦਾ ਹੈ।'
ਇਹ ਵੀ ਪੜ੍ਹੋ: ਪਰਿਵਾਰਕ ਸਮਾਗਮ ਦੌਰਾਨ ਜ਼ਮੀਨ ਖਿਸਕਣ ਕਾਰਨ 18 ਲੋਕਾਂ ਦੀ ਮੌਤ
ਸ਼ਰੀਫ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਅਤੇ ਉਸ ਦੀਆਂ ਸੂਬਾਈ ਸਰਕਾਰਾਂ ਵਿਸਾਖੀ ਮਨਾਉਣ ਲਈ ਦੁਨੀਆਂ ਭਰ ਤੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਨਗੀਆਂ। ਪਾਕਿਸਤਾਨ ਨੇ 2,843 ਭਾਰਤੀ ਸਿੱਖ ਸ਼ਰਧਾਲੂਆਂ ਨੂੰ ਵੀਜ਼ਾ ਦਿੱਤਾ ਹੈ, ਜਿਸ ਨਾਲ ਉਨ੍ਹਾਂ ਨੂੰ ਵਿਸਾਖੀ ਮੇਲੇ ਅਤੇ ਖਾਲਸੇ ਦੇ ਜਨਮ ਦਿਹਾੜੇ ਦੇ ਸਮਾਗਮਾਂ ਵਿਚ ਸ਼ਾਮਲ ਹੋਣ ਦਾ ਮੌਕਾ ਮਿਲਿਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।