ਪਾਕਿਸਤਾਨ: ਭਾਰਤੀ ਸਿੱਖ ਪਰਿਵਾਰ ਨੂੰ ਲੁੱਟਣ ਵਾਲੇ ਗਿਰੋਹ ਦੇ ਮੁਖੀ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ
Monday, Dec 04, 2023 - 06:14 PM (IST)
ਲਾਹੌਰ (ਭਾਸ਼ਾ): ਪਾਕਿਸਤਾਨ ਦੇ ਪੰਜਾਬ ਸੂਬੇ ਦੀ ਰਾਜਧਾਨੀ ਲਾਹੌਰ ਵਿਚ ਪੁਲਸ ਦੀ ਵਰਦੀ ਪਾ ਕੇ ਲੁਟੇਰਿਆਂ ਵਲੋਂ ਇਕ ਭਾਰਤੀ ਸਿੱਖ ਪਰਿਵਾਰ ਨੂੰ ਲੁੱਟਣ ਦੇ ਮਾਮਲੇ ਵਿਚ ਪੁਲਸ ਨੇ ਗਿਰੋਹ ਦੇ ਮੁਖੀ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਸੋਮਵਾਰ ਨੂੰ ਪ੍ਰਕਾਸ਼ਿਤ ਇਕ ਮੀਡੀਆ ਖ਼ਬਰ 'ਚ ਦਿੱਤੀ ਗਈ। ਪਿਛਲੇ ਹਫ਼ਤੇ ਲੁਟੇਰਿਆਂ ਨੇ ਇੱਕ ਸਿੱਖ ਪਰਿਵਾਰ ਤੋਂ ਗਹਿਣਿਆਂ ਤੋਂ ਇਲਾਵਾ 2,50,000 ਭਾਰਤੀ ਰੁਪਏ ਅਤੇ 1,50,000 ਪਾਕਿਸਤਾਨੀ ਰੁਪਏ ਲੁੱਟ ਲਏ ਸਨ।
ਭਾਰਤੀ ਸਿੱਖ ਪਰਿਵਾਰ ਨਾਲ ਕੀਤੀ ਲੁੱਟ-ਖੋਹ
ਕੰਵਲਜੀਤ ਸਿੰਘ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਭਾਰਤ ਤੋਂ ਇੱਥੇ ਪੁੱਜੇ ਸਨ। ਸਿੱਖ ਪਰਿਵਾਰ 29 ਨਵੰਬਰ ਨੂੰ ਲਾਹੌਰ ਦੇ ਗੁਲਬਰਗ ਇਲਾਕੇ ਦੀ ਲਿਬਰਟੀ ਮਾਰਕੀਟ 'ਚ ਖਰੀਦਦਾਰੀ ਕਰਨ ਗਿਆ ਸੀ। ਉਸ ਸਮੇਂ ਸੁਰੱਖਿਆ ਕਲੀਅਰੈਂਸ ਦੇ ਨਾਂ 'ਤੇ ਪੁਲਸ ਦੇ ਭੇਸ 'ਚ ਆਏ ਲੁਟੇਰਿਆਂ ਨੇ ਉਨ੍ਹਾਂ ਨੂੰ ਰੋਕ ਲਿਆ ਅਤੇ ਗਹਿਣਿਆਂ ਤੋਂ ਇਲਾਵਾ 250,000 ਭਾਰਤੀ ਰੁਪਏ ਅਤੇ 150,000 ਪਾਕਿਸਤਾਨੀ ਰੁਪਏ ਲੁੱਟ ਲਏ।
ਪੜ੍ਹੋ ਇਹ ਅਹਿਮ ਖ਼ਬਰ-ਕੈਨੇਡਾ 'ਚ 4 ਪੰਜਾਬੀਆਂ ਨੇ ਕਰ 'ਤਾ ਕਾਰਾ, ਭਾਲ ਰਹੀ ਪੁਲਸ, ਜਾਰੀ ਕੀਤੀਆਂ ਤਸਵੀਰਾਂ
ਗਿਰੋਹ ਦਾ ਨੇਤਾ ਅਹਿਮਦ ਰਜ਼ਾ ਗ੍ਰਿਫ਼ਤਾਰ
'ਡਾਨ' ਅਖ਼ਬਾਰ ਦੀ ਖ਼ਬਰ ਮੁਤਾਬਕ ਸੋਮਵਾਰ ਨੂੰ ਪੁਲਸ ਨੇ ਦਾਅਵਾ ਕੀਤਾ ਕਿ ਗਿਰੋਹ ਦੇ ਨੇਤਾ ਅਹਿਮਦ ਰਜ਼ਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਖ਼ਬਰਾਂ ਵਿੱਚ ਕਿਹਾ ਗਿਆ ਹੈ ਕਿ ਗਿਰੋਹ ਦੇ ਹੋਰ ਮੈਂਬਰਾਂ ਨੂੰ ਫੜਨ ਲਈ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ। ਪੰਜਾਬ ਦੇ ਕਾਰਜਕਾਰੀ ਮੁੱਖ ਮੰਤਰੀ ਮੋਹਸਿਨ ਨਕਵੀ ਨੇ ਵੀ ਤੀਰਥ ਯਾਤਰਾ 'ਤੇ ਆਏ ਸਿੱਖ ਪਰਿਵਾਰ ਨੂੰ ਲੁੱਟਣ ਦੀ ਘਟਨਾ ਦਾ ਨੋਟਿਸ ਲਿਆ ਅਤੇ ਲਾਹੌਰ ਪੁਲਸ ਮੁਖੀ ਨੂੰ ਰਿਪੋਰਟ ਸੌਂਪਣ ਲਈ ਕਿਹਾ ਹੈ। ਦੋਸ਼ੀਆਂ ਨੂੰ 48 ਘੰਟਿਆਂ ਦੇ ਅੰਦਰ-ਅੰਦਰ ਨਿਆਂ ਦੇ ਕਟਹਿਰੇ 'ਚ ਲਿਆਉਣ ਦਾ ਸੱਦਾ ਦਿੰਦਿਆਂ ਨਕਵੀ ਨੇ ਕਿਹਾ ਕਿ ਗੁਲਬਰਗ ਵਰਗੇ ਇਲਾਕੇ 'ਚ ਸਿੱਖ ਪਰਿਵਾਰ ਨੂੰ ਲੁੱਟਣਾ ਸੁਰੱਖਿਆ 'ਚ ਗੰਭੀਰ ਕਮੀ ਹੈ। ਇਸ ਸਮੇਂ 2500 ਤੋਂ ਵੱਧ ਭਾਰਤੀ ਸਿੱਖ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਲਈ ਪਾਕਿਸਤਾਨ ਵਿੱਚ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।