ਪਾਕਿਸਤਾਨ ਪੁਲਸ ਨੇ ਪੰਜਾਬ ਸੂਬੇ ''ਚ 9 ਅੱਤਵਾਦੀਆਂ ਨੂੰ ਕੀਤਾ ਗ੍ਰਿਫ਼ਤਾਰ

Saturday, Jul 02, 2022 - 05:19 PM (IST)

ਪਾਕਿਸਤਾਨ ਪੁਲਸ ਨੇ ਪੰਜਾਬ ਸੂਬੇ ''ਚ 9 ਅੱਤਵਾਦੀਆਂ ਨੂੰ ਕੀਤਾ ਗ੍ਰਿਫ਼ਤਾਰ

ਲਾਹੌਰ (ਏਜੰਸੀ)- ਪਾਕਿਸਤਾਨ ਪੁਲਸ ਨੇ ਪੰਜਾਬ ਸੂਬੇ ਦੇ ਵੱਖ-ਵੱਖ ਹਿੱਸਿਆਂ 'ਚ ਕਾਰਵਾਈ ਕਰਦੇ ਹੋਏ 9 ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ 'ਚੋਂ 4 ਦਾ ਸਬੰਧ ਇਸਲਾਮਿਕ ਸਟੇਟ (ਆਈ. ਐੱਸ.) ਨਾਲ ਹੈ। ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਵੱਲੋਂ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਇੱਕ ਗੁਪਤ ਸੂਚਨਾ ਦੇ ਆਧਾਰ 'ਤੇ ਪੰਜਾਬ ਪੁਲਸ ਦੇ ਅੱਤਵਾਦ ਰੋਕੂ ਵਿਭਾਗ (ਸੀ.ਟੀ.ਡੀ.) ਨੇ ਛਾਪੇਮਾਰੀ ਕਰਕੇ 9 ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਹ ਵੀ ਪੜ੍ਹੋ: ਦੱਖਣੀ ਈਰਾਨ 'ਚ 6.3 ਤੀਬਰਤਾ ਦਾ ਭੂਚਾਲ, 5 ਮੌਤਾਂ, ਦਰਜ਼ਨਾਂ ਜ਼ਖ਼ਮੀ

ਬਿਆਨ ਵਿੱਚ ਕਿਹਾ ਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਅੱਤਵਾਦੀਆਂ ਵਿੱਚੋਂ 4 ਆਈ.ਐੱਸ. ਨਾਲ ਸਬੰਧਤ ਹਨ ਅਤੇ 4 ਪਾਬੰਦੀਸ਼ੁਦਾ ਸੰਗਠਨ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਦੇ ਵੱਖ-ਵੱਖ ਧੜਿਆਂ ਨਾਲ ਸਬੰਧਤ ਹਨ। ਇਸ ਤੋਂ ਇਲਾਵਾ ਇਕ ਲਸ਼ਕਰ-ਏ-ਝਾਂਗਵੀ ਦਾ ਮੈਂਬਰ ਹੈ। ਇਨ੍ਹਾਂ ਅੱਤਵਾਦੀਆਂ ਨੂੰ ਵਿਸਥਾਰਪੂਰਵਕ ਪੁੱਛਗਿੱਛ ਲਈ ਅਣਪਛਾਤੇ ਸਥਾਨਾਂ 'ਤੇ ਲਿਜਾਇਆ ਗਿਆ ਹੈ। ਇਸ ਵਿਚ ਕਿਹਾ ਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਅੱਤਵਾਦੀਆਂ ਕੋਲੋਂ ਭਾਰੀ ਮਾਤਰਾ ਵਿਚ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਇਟਲੀ ਦੇ ਸ਼ਹਿਰ ਵੈਨਿਸ ਦੀ ਯਾਤਰਾ ਕਰਨ ਵਾਲੇ ਸੈਲਾਨੀਆਂ ਲਈ ਅਹਿਮ ਖ਼ਬਰ, ਹੁਣ ਦੇਣੀ ਪਵੇਗੀ ਐਂਟਰੀ ਫ਼ੀਸ

 

 


author

cherry

Content Editor

Related News