ਪਾਕਿਸਤਾਨ: ਸਿੱਖ ਡਾਕਟਰ ਦੀ ਸੁਰੱਖਿਆ 'ਚ ਤਾਇਨਾਤ ਪੁਲਸ ਮੁਲਾਜ਼ਮ ਦਾ ਕਤਲ

Wednesday, Apr 24, 2024 - 12:02 PM (IST)

ਪਾਕਿਸਤਾਨ: ਸਿੱਖ ਡਾਕਟਰ ਦੀ ਸੁਰੱਖਿਆ 'ਚ ਤਾਇਨਾਤ ਪੁਲਸ ਮੁਲਾਜ਼ਮ ਦਾ ਕਤਲ

ਇਸਲਾਮਾਬਾਦ- ਪਾਕਿਸਤਾਨ ਦੇ ਪੇਸ਼ਾਵਰ ਸ਼ਹਿਰ ਵਿੱਚ ਮੰਗਲਵਾਰ ਨੂੰ ਅਣਪਛਾਤੇ ਬੰਦੂਕਧਾਰੀਆਂ ਨੇ ਇੱਕ ਸਿੱਖ ਡਾਕਟਰ ਦੀ ਸੁਰੱਖਿਆ ਲਈ ਤਾਇਨਾਤ ਇੱਕ ਪੁਲਸ ਮੁਲਾਜ਼ਮ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਪੁਲਸ ਮੁਲਾਜ਼ਮ ਦੀ ਪਛਾਣ 45 ਸਾਲਾ ਕਾਂਸਟੇਬਲ ਫਰਹਾਦ ਵਜੋਂ ਹੋਈ ਹੈ। ਕਾਂਸਟੇਬਲ ਫਰਹਾਦ ਪਿਸ਼ਾਵਰ ਜ਼ਿਲੇ ਦੇ ਢੇਰੀ ਬਾਗਬਾਨਨ 'ਚ ਹਰਬਲ ਡਾਕਟਰ ਬਾਬਾ ਸੁਰਜੀਤ ਸਿੰਘ ਦੀ ਸੁਰੱਖਿਆ ਡਿਊਟੀ 'ਤੇ ਸੀ। 

ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ 'ਚ ਵਿਦਿਆਰਥੀਆਂ ਵੱਲੋਂ ਇਜ਼ਰਾਈਲ-ਹਮਾਸ ਯੁੱਧ ਖ਼ਿਲਾਫ਼ ਪ੍ਰਦਰਸ਼ਨ ਤੇਜ਼

ਪੁਲਸ ਨੇ ਦੱਸਿਆ ਕਿ ਫਰਹਾਦ ਦੁਕਾਨ ਦੇ ਬਾਹਰ ਕੁਰਸੀ 'ਤੇ ਬੈਠਾ ਸੀ ਜਦੋਂ ਅਣਪਛਾਤੇ ਬੰਦੂਕਧਾਰੀਆਂ ਨੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਫਿਲਹਾਲ ਪੁਲਸ ਨੇ ਇਲਾਕੇ ਦੀ ਘੇਰਾਬੰਦੀ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 


author

Vandana

Content Editor

Related News