ਪਾਕਿਸਤਾਨ ਦੇ ਰਾਸ਼ਟਰਪਤੀ ਜ਼ਰਦਾਰੀ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ''ਚ ਮਿਲੀ ਛੋਟ
Wednesday, Mar 20, 2024 - 02:36 AM (IST)
ਇਸਲਾਮਾਬਾਦ — ਪਾਕਿਸਤਾਨ ਦੇ ਰਾਸ਼ਟਰਪਤੀ ਆਸਿਫ ਅਲੀ ਜ਼ਰਦਾਰੀ ਦੇ ਵਕੀਲਾਂ ਨੇ ਮੰਗਲਵਾਰ ਨੂੰ ਕਿਹਾ ਕਿ ਜ਼ਰਦਾਰੀ ਨੂੰ ਅਹੁਦੇ 'ਤੇ ਰਹਿੰਦੇ ਹੋਏ ਭ੍ਰਿਸ਼ਟਾਚਾਰ ਦੇ ਇਕ ਮਾਮਲੇ 'ਚ ਵਿਸ਼ੇਸ਼ ਛੋਟ ਮਿਲੇਗੀ। ਭ੍ਰਿਸ਼ਟਾਚਾਰ ਦੇ ਇਸ ਮਾਮਲੇ ਨੂੰ ਆਮ ਤੌਰ 'ਤੇ 'ਪਾਰਕ ਲੇਨ' ਵਜੋਂ ਜਾਣਿਆ ਜਾਂਦਾ ਹੈ। ਜ਼ਰਦਾਰੀ 'ਤੇ ਵੱਡੀਆਂ ਕੰਪਨੀਆਂ ਨੂੰ ਕਰਜ਼ਾ ਜਾਰੀ ਕਰਨ ਲਈ ਅਧਿਕਾਰੀਆਂ ਨੂੰ ਪ੍ਰਭਾਵਿਤ ਕਰਨ ਦਾ ਦੋਸ਼ ਹੈ। ਇਸਲਾਮਾਬਾਦ ਜਵਾਬਦੇਹੀ ਅਦਾਲਤ ਦੇ ਜੱਜ ਨਾਸਿਰ ਜਾਵੇਦ ਰਾਣਾ ਨੇ 'ਪਾਰਕ ਲੇਨ' ਮਾਮਲੇ ਦੀ ਸੁਣਵਾਈ ਕੀਤੀ। ਜ਼ਰਦਾਰੀ 'ਤੇ 2008 ਤੋਂ 2013 ਦੇ ਰਾਸ਼ਟਰਪਤੀ ਵਜੋਂ ਆਪਣੇ ਪਿਛਲੇ ਕਾਰਜਕਾਲ ਦੌਰਾਨ ਆਪਣੀਆਂ ਕੁਝ ਵੱਡੀਆਂ ਕੰਪਨੀਆਂ ਨੂੰ ਕਰਜ਼ਾ ਜਾਰੀ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਪ੍ਰਭਾਵਿਤ ਕਰਨ ਦਾ ਦੋਸ਼ ਹੈ। ਜ਼ਰਦਾਰੀ ਦੇ ਵਕੀਲਾਂ ਨੇ ਸੁਣਵਾਈ ਦੌਰਾਨ ਦਲੀਲ ਦਿੱਤੀ ਕਿ ਰਾਸ਼ਟਰਪਤੀ ਬਣਨ ਤੋਂ ਬਾਅਦ ਉਨ੍ਹਾਂ ਨੂੰ ਅਦਾਲਤੀ ਮਾਮਲਿਆਂ 'ਚ ਦਿੱਤੀ ਗਈ ਛੋਟ ਉਨ੍ਹਾਂ 'ਤੇ ਲਾਗੂ ਹੁੰਦੀ ਹੈ ਅਤੇ ਹੁਣ ਉਨ੍ਹਾਂ ਖਿਲਾਫ ਕੋਈ ਮੁਕੱਦਮਾ ਜਾਰੀ ਨਹੀਂ ਰਹਿ ਸਕਦਾ ਹੈ। ਜ਼ਰਦਾਰੀ 9 ਮਾਰਚ ਨੂੰ ਦੂਜੀ ਵਾਰ ਪਾਕਿਸਤਾਨ ਦੇ ਰਾਸ਼ਟਰਪਤੀ ਚੁਣੇ ਗਏ ਸਨ।
ਇਹ ਵੀ ਪੜ੍ਹੋ- ਰੰਜਿਸ਼ ਕਾਰਨ 2 ਬੱਚਿਆਂ ਦਾ ਵੱਢ 'ਤਾ ਗਲਾ, ਪੁਲਸ ਨੇ ਮੁੱਖ ਦੋਸ਼ੀ ਨੂੰ ਐਨਕਾਉਂਟਰ 'ਚ ਕੀਤਾ ਢੇਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇*Join us on Whatsapp channel*👇
https://whatsapp.com/channel/0029Va94hsaHAdNVur4L170e