ਪਾਕਿ ਪ੍ਰਧਾਨ ਮੰਤਰੀ ਨੇ ਚੋਟੀ ਦੇ ਫੌਜ ਮੁਖੀਆਂ ਨਾਲ ਸੁਰੱਖਿਆ ਹਾਲਾਤਾਂ ਦੀ ਕੀਤੀ ਸਮੀਖਿਆ

03/20/2019 9:29:09 PM

ਇਸਲਾਮਾਬਾਦ— ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਫੌਜ, ਹਵਾਈ ਫੌਜ, ਨੇਵੀ ਦੇ ਚੋਟੀ ਦੇ ਅਧਿਕਾਰੀਆਂ ਦੇ ਨਾਲ ਦੇਸ਼ ਦੇ ਸੁਰੱਖਿਆ ਹਾਲਾਤ ਦੀ ਬੁੱਧਵਾਰ ਨੂੰ ਸਮੀਖਿਆ ਕੀਤੀ। ਇਸ ਦੌਰਾਨ ਭਾਰਤ ਨਾਲ ਲੱਗਦੀ ਪੂਰਬੀ ਸਰਹੱਦ ਨੂੰ ਲੈ ਕੇ ਵੀ ਚਰਚਾ ਕੀਤੀ ਗਈ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ।

ਪੁਲਵਾਮਾ ਹਮਲੇ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਵਿਚਾਲੇ ਉਪਜੇ ਤਣਾਅ ਦੇ ਮੱਦੇਨਜ਼ਰ ਇਹ ਬੈਠਕ ਕੀਤੀ ਗਈ ਹੈ। ਇਸ ਦੌਰਾਨ ਇਮਰਾਨ ਖਾਨ ਨੇ ਜੁਆਇੰਟ ਚੀਫ ਆਫ ਸਟਾਫ ਕਮੇਟੀ ਦੇ ਚੇਅਰਮੈਨ ਜਨਰਲ ਜੁਬੈਰ ਮਹਿਮੂਦ ਹਯਾਤ, ਫੌਜ ਮੁਖੀ ਕਮਰ ਜਾਵੇਦ ਬਾਜਵਾ, ਹਵਾਈ ਫੌਜ ਮੁਖੀ ਏਅਰ ਮਾਰਸ਼ਲ ਮੁਜਾਹਿਦ ਅਨਵਰ ਖਾਨ ਤੇ ਨੇਵੀ ਮੁਖੀ ਐਡਮਿਰਲ ਜਫਰ ਮਹਿਮੂਦ ਅੱਬਾਸੀ ਨਾਲ ਮੁਲਾਕਾਤ ਕੀਤੀ। ਇਹ ਬੈਠਕ ਪਾਕਿਸਤਾਨ ਦਿਵਸ ਪਰੇਡ ਤੋਂ ਦੋ ਦਿਨ ਪਹਿਲਾਂ ਕੀਤੀ ਗਈ। ਇਕ ਅਧਿਕਾਰਿਕ ਬਿਆਨ 'ਚ ਕਿਹਾ ਗਿਆ ਹੈ ਕਿ ਬੈਠਕ ਦੌਰਾਨ ਪਾਕਿਸਤਾਨ ਦੇ ਹਥਿਆਰਬੰਦ ਬਲਾਂ ਨਾਲ ਸਬੰਧਿਤ ਪੇਸ਼ੇਵਰ ਮਾਮਲਿਆਂ ਸਣੇ ਦੇਸ਼ ਦੀ ਸੁਰੱਖਿਆ ਸਥਿਤੀ 'ਤੇ ਚਰਚਾ ਕੀਤੀ ਗਈ। ਸਰਕਾਰੀ ਸੂਤਰਾਂ ਨੇ ਦੱਸਿਆ ਕਿ ਭਾਰਤ ਨਾਲ ਲੱਗਦੀ ਪੂਰਬੀ ਸਰਹੱਦ 'ਤੇ ਸੁਰੱਖਿਆ ਹਾਲਾਤ ਨੂੰ ਲੈ ਕੇ ਚਰਚਾ ਕੀਤੀ ਗਈ।


Baljit Singh

Content Editor

Related News