ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਚੀਨ ਦੇ ਪੰਜ ਦਿਨਾਂ ਦੌਰੇ ''ਤੇ ਰਵਾਨਾ
Tuesday, Jun 04, 2024 - 01:11 PM (IST)
ਇਸਲਾਮਾਬਾਦ (ਭਾਸ਼ਾ): ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਪੰਜ ਦਿਨਾਂ ਦੇ ਸਰਕਾਰੀ ਦੌਰੇ 'ਤੇ ਮੰਗਲਵਾਰ ਨੂੰ ਚੀਨ ਲਈ ਰਵਾਨਾ ਹੋਏ। ਇਸ ਦੌਰੇ ਦਾ ਉਦੇਸ਼ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨਾ ਅਤੇ ਅਰਬਾਂ ਡਾਲਰ ਦੇ ਚੀਨ-ਪਾਕਿਸਤਾਨ ਆਰਥਿਕ ਗਲਿਆਰੇ (ਸੀ.ਪੀ.ਈ.ਸੀ) ਤਹਿਤ ਸਹਿਯੋਗ ਵਧਾਉਣਾ ਹੈ। ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਦੇ ਸੱਦੇ 'ਤੇ ਸ਼ਰੀਫ 4 ਤੋਂ 8 ਜੂਨ ਤੱਕ ਚੀਨ ਦੌਰੇ 'ਤੇ ਹੋਣਗੇ।
ਪੜ੍ਹੋ ਇਹ ਅਹਿਮ ਖ਼ਬਰ-ਪਾਕਿਸਤਾਨ 'ਚ ਕੋਲਾ ਖਾਨ 'ਚ ਗੈਸ ਲੀਕ, 11 ਲੋਕਾਂ ਦੀ ਮੌਤ
'ਜੀਓ ਨਿਊਜ਼' ਦੀ ਖ਼ਬਰ ਮੁਤਾਬਕ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ.ਐੱਮ.ਐੱਲ.-ਐੱਨ.) ਦੇ ਨੇਤਾ ਸ਼ਰੀਫ (72) ਮਾਰਚ ਵਿਚ ਪਾਰਟੀ ਦੀ ਅਗਵਾਈ ਵਾਲੀ ਗੱਠਜੋੜ ਸਰਕਾਰ ਬਣਨ ਤੋਂ ਬਾਅਦ ਦੂਜੀ ਵਾਰ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਆਪਣੀ ਪਹਿਲੀ ਵਿਦੇਸ਼ ਯਾਤਰਾ 'ਤੇ ਚੀਨ ਲਈ ਰਵਾਨਾ ਹੋ ਗਏ। ਚੀਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਮਾਓ ਨਿੰਗ ਨੇ ਪਿਛਲੇ ਹਫਤੇ ਬੀਜਿੰਗ ਵਿੱਚ ਕਿਹਾ ਸੀ ਕਿ ਆਪਣੀ ਯਾਤਰਾ ਦੌਰਾਨ ਸ਼ਰੀਫ ਚੀਨੀ ਰਾਸ਼ਟਰਪਤੀ ਸ਼ੀ ਨਾਲ ਗੱਲਬਾਤ ਕਰਨਗੇ ਅਤੇ ਚੀਨ-ਪਾਕਿਸਤਾਨ ਸਬੰਧਾਂ ਦੇ ਵਿਕਾਸ ਲਈ "ਸੰਯੁਕਤ ਰੂਪ ਵਿੱਚ ਇੱਕ ਖਾਕਾ ਉਲੀਕਣਗੇ"। ਸੋਮਵਾਰ ਨੂੰ ਪਾਕਿਸਤਾਨ 'ਚ ਚੀਨ ਦੇ ਰਾਜਦੂਤ ਜਿਆਂਗ ਜ਼ੇਦੋਂਗ ਨੇ ਕਿਹਾ ਕਿ ਦੋਹਾਂ ਨੇਤਾਵਾਂ ਦੇ ਮਾਰਗਦਰਸ਼ਨ ਅਤੇ ਦੋਹਾਂ ਦੇਸ਼ਾਂ ਦੇ ਲੋਕਾਂ ਦੇ ਮਜ਼ਬੂਤ ਸਮਰਥਨ ਨਾਲ ਸ਼ਰੀਫ ਦੀ ਚੀਨ ਯਾਤਰਾ ਪੂਰੀ ਤਰ੍ਹਾਂ ਸਫਲ ਹੋਵੇਗੀ ਅਤੇ ਚੀਨ-ਪਾਕਿਸਤਾਨ ਸਬੰਧਾਂ ਦੇ ਵਿਕਾਸ 'ਚ ਮੀਲ ਦਾ ਪੱਥਰ ਸਾਬਤ ਹੋਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=88
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।