PSGPC ਨੇ ਕਰਤਾਰਪੁਰ ਲਾਂਘਾ ਖੋਲ੍ਹਣ ਸਬੰਧੀ ਭਾਰਤ ਸਰਕਾਰ ਨੂੰ ਕੀਤੀ ਅਪੀਲ
Thursday, Aug 27, 2020 - 06:39 PM (IST)
ਇਸਲਾਮਾਬਾਦ (ਬਿਊਰੋ): ਪਾਕਿਸਤਾਨ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਭਾਵ ਵੀਰਵਾਰ ਨੂੰ ਭਾਰਤ ਸਰਕਾਰ ਨੂੰ ਕਰਤਾਰਪੁਰ ਲਾਂਘਾ ਖੋਲ੍ਹਣ ਸਬੰਧੀ ਅਪੀਲ ਕੀਤੀ ਹੈ।ਉਹਨਾਂ ਦਾ ਕਹਿਣਾ ਹੈ ਕਿ ਇੱਥੇ ਸਿੱਖਾਂ ਦੇ ਪਹਿਲੇ ਗੁਰੂ ਸਾਹਿਬਾਨ ਗੁਰੂ ਨਾਨਕ ਦੇਵ ਜੀ ਦਾ ਜੋਤਿ-ਜੋਤਿ ਦਿਹਾੜਾ ਮਨਾਇਆ ਜਾਣਾ ਹੈ।
ਇਹ ਜੋਤੀ-ਜੋਤਿ ਦਿਹਾੜਾ 20 ਤੋਂ 22 ਸਤੰਬਰ ਤੱਕ ਮਨਾਇਆ ਜਾ ਸਕਦਾ ਹੈ।ਇਸ ਦੌਰਾਨ ਜਿਹੜੇ ਭਾਰਤੀ ਸ਼ਰਧਾਲੂ ਆਉਣਾ ਚਾਹੁੰਦੇ ਹਨ ਉਹਨਾਂ ਲਈ ਕਰਤਾਰਪੁਰ ਲਾਂਘਾ ਖੋਲ੍ਹਿਆ ਜਾਵੇ। ਗੌਰਤਲਬ ਹੈ ਕਿ ਕੋਰੋਨਾ ਲਾਗ ਦੀ ਬੀਮਾਰੀ ਕਾਰਨ ਸੁਰੱਖਿਆ ਤਹਿਤ ਭਾਰਤ ਸਰਕਾਰ ਨੇ ਆਪਣੀਆਂ ਸਰਹੱਦਾਂ ਬੰਦ ਕੀਤੀਆਂ ਹੋਈਆਂ ਹਨ। ਫਿਲਹਾਲ ਭਾਰਤ ਸਰਕਾਰ ਵੱਲੋਂ ਇਸ ਸਬੰਧੀ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।