ਪਾਕਿ: ਪੰਜਾਬ ਸਰਕਾਰ ਨੇ ਸ਼ਾਦਮਾਨ ਚੌਕ ਦਾ ਨਾਂ ਭਗਤ ਸਿੰਘ ਦੇ ਨਾਂ ’ਤੇ ਰੱਖਣ ਲਈ ਸਮਾਂ ਮੰਗਿਆ

Saturday, Apr 27, 2024 - 12:55 PM (IST)

ਪਾਕਿ: ਪੰਜਾਬ ਸਰਕਾਰ ਨੇ ਸ਼ਾਦਮਾਨ ਚੌਕ ਦਾ ਨਾਂ ਭਗਤ ਸਿੰਘ ਦੇ ਨਾਂ ’ਤੇ ਰੱਖਣ ਲਈ ਸਮਾਂ ਮੰਗਿਆ

ਲਾਹੌਰ (ਏ. ਐੱਨ. ਆਈ.)- ਪਾਕਿਸਤਾਨ ਦੀ ਪੰਜਾਬ ਸਰਕਾਰ ਨੇ ਸ਼ੁੱਕਰਵਾਰ ਨੂੰ ਇੱਥੇ ਸ਼ਾਦਮਾਨ ਚੌਕ ਦਾ ਨਾਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਨਾਂ ’ਤੇ ਰੱਖਣ ਦੇ ਮੁੱਦੇ ’ਤੇ ਹਾਈ ਕੋਰਟ ਤੋਂ ਹੋਰ ਸਮਾਂ ਦੇਣ ਦੀ ਮੰਗ ਕੀਤੀ ਹੈ। ਦੱਸ ਦੇਈਏ ਕਿ ਲਾਹੌਰ ਹਾਈ ਕੋਰਟ ਦੇ ਜਸਟਿਸ ਸ਼ਮਸ ਮਹਿਮੂਦ ਮਿਰਜ਼ਾ ‘ਸ਼ਹੀਦ ਭਗਤ ਸਿੰਘ ਮੈਮੋਰੀਅਲ ਫਾਊਂਡੇਸ਼ਨ ਪਾਕਿਸਤਾਨ’ ਦੀ ਪਟੀਸ਼ਨ ’ਤੇ ਸੁਣਵਾਈ ਕਰ ਰਹੇ ਸਨ।

ਇਹ ਵੀ ਪੜ੍ਹੋ - ਕੈਨੇਡਾ 'ਚ ਹਾਦਸੇ ਦੌਰਾਨ ਫਿਰੋਜ਼ਪੁਰ ਦੇ ਨੌਜਵਾਨ ਦੀ ਮੌਤ, ਟਰਾਲੇ ਦੇ ਉੱਡੇ ਪਰਖੱਚੇ, 1 ਸਾਲ ਪਹਿਲਾਂ ਗਿਆ ਸੀ ਵਿਦੇਸ਼

ਇਸ ਪਟੀਸ਼ਨ ਵਿਚ ਸ਼ਾਦਮਾਨ ਚੌਕ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਦੇ ਅਦਾਲਤੀ ਹੁਕਮਾਂ ਦੀ ਪਾਲਣਾ ਨਾ ਕਰਨ ਲਈ ਸੂਬਾਈ ਅਤੇ ਜ਼ਿਲ੍ਹਾ ਸਰਕਾਰ ਦੇ ਤਿੰਨ ਉੱਚ ਅਧਿਕਾਰੀਆਂ ਖ਼ਿਲਾਫ਼ ਮਾਣਹਾਨੀ ਦੀ ਕਾਰਵਾਈ ਦੀ ਮੰਗ ਕੀਤੀ ਗਈ ਹੈ। ਦੂਜੇ ਪਾਸੇ ਸਾਲ 2018 ’ਚ ਹਾਈ ਕੋਰਟ ਨੇ ਸਰਕਾਰ ਨੂੰ ਲਾਹੌਰ ਦੇ ਸ਼ਾਦਮਾਨ ਚੌਕ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਦਾ ਹੁਕਮ ਦਿੱਤਾ ਸੀ। ਭਗਤ ਸਿੰਘ ਨੂੰ 93 ਸਾਲ ਪਹਿਲਾਂ ਲਾਹੌਰ ਵਿਚ ਫਾਂਸੀ ਦਿੱਤੀ ਗਈ ਸੀ।

ਇਹ ਵੀ ਪੜ੍ਹੋ - ਕੈਨੇਡਾ ਤੋਂ ਆਏ ਮੁੰਡੇ ਦਾ ਸ਼ਰਮਨਾਕ ਕਾਰਾ, ਪੈਸਿਆਂ ਲਈ ਪਿਤਾ ਦਾ ਚਾੜ੍ਹ ਦਿੱਤਾ ਕੁਟਾਪਾ (ਵੇਖੋ ਤਸਵੀਰਾਂ)

ਪੰਜਾਬ ਸਰਕਾਰ ਦੇ ਸਹਾਇਕ ਐਡਵੋਕੇਟ ਜਨਰਲ ਇਮਰਾਨ ਖਾਨ ਨੇ ਸੁਣਵਾਈ ਦੌਰਾਨ ਅਦਾਲਤ ਨੂੰ ਕਿਹਾ ਕਿ ਸ਼ਾਦਮਾਨ ਚੌਕ ਦਾ ਨਾਂ ਸੁਤੰਤਰਤਾ ਸੈਨਾਨੀ ਦੇ ਨਾਂ ’ਤੇ ਰੱਖਣ ਲਈ ਨੋਟੀਫਿਕੇਸ਼ਨ ਜਾਰੀ ਕਰਨ ਲਈ ਸਰਕਾਰ ਨੂੰ ਹੋਰ ਸਮਾਂ ਦਿੱਤਾ ਜਾਣਾ ਚਾਹੀਦਾ ਹੈ। ਪਟੀਸ਼ਨਕਰਤਾ ਦੇ ਵਕੀਲ ਖਾਲਿਦ ਜਮਾ ਕੱਕੜ ਨੇ ਦਲੀਲ ਦਿੱਤੀ ਕਿ ਇਸ ਮਾਮਲੇ ਵਿਚ ਪਹਿਲਾਂ ਹੀ ਕਾਫ਼ੀ ਦੇਰੀ ਹੋ ਚੁੱਕੀ ਹੈ। ਅਦਾਲਤ ਨੇ ਖਾਨ ਦੀ ਅਰਜ਼ੀ ਮਨਜ਼ੂਰ ਕਰ ਲਈ ਅਤੇ ਸੁਣਵਾਈ 7 ਜੂਨ ਤੱਕ ਮੁਲਤਵੀ ਕਰ ਦਿੱਤੀ।

ਇਹ ਵੀ ਪੜ੍ਹੋ - ਸੋਨੇ ਦੇ ਗਹਿਣੇ ਖਰੀਦਣ ਵਾਲੇ ਲੋਕਾਂ ਲਈ ਖ਼ਾਸ ਖ਼ਬਰ, 71 ਹਜ਼ਾਰ ਤੋਂ ਹੇਠਾਂ ਡਿੱਗੀਆਂ ਕੀਮਤਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News