ਪਾਕਿ ਫੌਜ ਕਿਸੇ ਵੀ ਖਤਰੇ ਦੇ ਜਵਾਬ ਲਈ ਤਿਆਰ : ਬਾਜਵਾ

06/13/2019 9:52:18 AM

ਇਸਲਾਮਾਬਾਦ (ਬਿਊਰੋ)— ਪਾਕਿਸਤਾਨੀ ਫੌਜ ਮੁਖੀ ਕਮਰ ਜਾਵੇਦ ਬਾਜਵਾ ਨੇ ਬੁੱਧਵਾਰ ਨੂੰ ਕਿਹਾ ਕਿ ਫੌਜ ਪੂਰੀ ਤਰ੍ਹਾਂ ਨਾਲ ਸਮਰੱਥ ਹੈ। ਫੌਜ ਦੇਸ਼ ਦੇ ਸਾਹਮਣੇ ਆਉਣ ਵਾਲੇ ਕਿਸੇ ਵੀ ਖਤਰੇ ਦਾ ਜਵਾਬ ਦੇਣ ਲਈ ਤਿਆਰ ਹੈ। ਉਹ ਰਾਵਲਪਿੰਡੀ ਵਿਚ ਜਨਰਲ ਹੈੱਡਕੁਆਰਟਰ ਵਿਚ ਆਯੋਜਿਤ ਫੌਰਮੇਸ਼ਨ ਕਮਾਂਡਰਸ ਦੇ ਸਲਾਨਾ ਸੰਮੇਲਨ ਨੂੰ ਸੰਬੋਧਿਤ ਕਰ ਰਹੇ ਸਨ। 

ਜਨਰਲ ਬਾਜਵਾ ਨੇ ਫਰਵਰੀ ਵਿਚ ਭਾਰਤ ਨਾਲ ਟਕਰਾਅ ਦੌਰਾਨ ਫੌਜ ਵੱਲੋਂ ਸਖਤ ਪ੍ਰਤੀਕਿਰਿਆ ਦੇਣ ਦੀ ਪ੍ਰਸ਼ੰਸਾ ਕੀਤੀ। ਗੌਰਤਲਬ ਹੈ ਕਿ ਇਸ ਸਾਲ ਫਰਵਰੀ ਵਿਚ ਜੰਮੂ-ਕਸ਼ਮੀਰ ਦੇ ਪੁਲਵਾਮਾ ਵਿਚ ਸੀ.ਆਰ.ਪੀ.ਐੱਫ. ਦੇ ਕਾਫਿਲੇ 'ਤੇ ਅੱਤਵਾਦੀ ਹਮਲੇ ਦੇ ਬਾਅਦ ਦੋਹਾਂ ਦੇਸ਼ ਵਿਚਾਲੇ ਤਣਾਅ ਵੱਧ ਗਿਆ ਸੀ। ਭਾਰਤ ਨੇ 26 ਫਰਵਰੀ ਨੂੰ ਪਾਕਿਸਤਾਨ ਦੇ ਅੰਦਰ ਦਾਖਲ ਹੋ ਕੇ ਬਾਲਾਕੋਟ ਵਿਚ ਅੱਤਵਾਦੀਆਂ ਦੇ ਸਿਖਲਾਈ ਕੈਂਪ ਨੂੰ ਨਿਸ਼ਾਨਾ ਬਣਾਇਆ ਸੀ, ਜਿਸ ਦੇ ਇਕ ਦਿਨ ਬਾਅਦ ਪਾਕਿਸਤਾਨ ਨੇ ਜਵਾਬੀ ਹਮਲਾ ਕੀਤਾ ਸੀ।


Vandana

Content Editor

Related News