ਅਮਰੀਕਾ ਦੇ ਨਵੇਂ ਪ੍ਰਸ਼ਾਸਨ ਨਾਲ ਕੰਮ ਕਰਨ ਨੂੰ ਤਿਆਰ ਹੈ ਪਾਕਿ : ਕੁਰੈਸ਼ੀ
Monday, Jan 25, 2021 - 12:27 AM (IST)
ਇਸਲਾਮਾਬਾਦ-ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਐਤਵਾਰ ਨੂੰ ਕਿਹਾ ਕਿ ਉਨ੍ਹਾਂ ਦਾ ਦੇਸ਼ ਅਮਰੀਕਾ ਦੇ ਨਵੇਂ ਪ੍ਰਸ਼ਾਸਨ ਨਾਲ ਕੰਮ ਕਰਨ ਲਈ ਤਿਆਰ ਹੈ। ਕੁਰੈਸ਼ੀ ਨੇ ਨਾਲ ਹੀ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਪਿਛਲੇ ਚਾਰ ਸਾਲਾਂ ’ਚ ਦੁਨੀਆ ਬਹੁਤ ਬਦਲ ਗਈ ਹੈ। ਟਰੰਪ ਪ੍ਰਸ਼ਾਸਨ ਦੌਰਾਨ ਪਾਕਿਸਤਾਨ ਅਤੇ ਅਮਰੀਕਾ ਦਰਮਿਆਨ ਸੰਬੰਧ ਗੁੰਝਲਦਾਰ ਸਨ। ਕੁਰੈਸ਼ੀ ਨੇ ਮੁਲਤਾਨ ’ਚ ਇਕ ਪ੍ਰੈੱਸ ਕਾਨਫਰੰਸ ਸੰਮੇਲਨ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ‘‘ ਚਾਰ ਸਾਲਾਂ ’ਚ ਦੁਨੀਆ ਬਦਲ ਗਈ ਹੈ, ਖੇਤਰ ਬਦਲ ਗਿਆ ਹੈ ਅਤੇ ਪਾਕਿਸਤਾਨ ਬਦਲ ਗਿਆ ਹੈ ਅਤੇ ਤੁਹਾਨੂੰ ਇਸ ਨਵੇਂ ਪਾਕਿਸਤਾਨ ਦੇ ਨਾਲ ਜੁੜਨਾ ਹੋਵੇਗਾ।
ਇਹ ਵੀ ਪੜ੍ਹੋ -ਚਿੱਲੀ 'ਚ ਭੂਚਾਲ ਤੋਂ ਬਾਅਦ ਸੁਨਾਮੀ ਦੀ ਚਿਤਾਵਨੀ ਜਾਰੀ
ਉਨ੍ਹਾਂ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਅਮਰੀਕਾ ਦੀ ਨਵੀਂ ਸਰਕਾਰ ਨਾਲ ਕੰਮ ਕਰਨ ਲਈ ਤਿਆਰ ਹੈ ਅਤੇ ਉਸ ਨੂੰ ਉਮੀਦ ਹੈ ਕਿ ਬਾਈਡੇਨ ਪ੍ਰਸ਼ਾਸਨ ‘‘ਨਵੇਂ ਨਜ਼ਰੀਏ ਅਤੇ ਨਵੇਂ ਨੀਤੀ ਨਿਰਦੇਸ਼ਾਂ ’ਤੇ ਸੇਧਤ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਮੈਂ ਸਮਝਦਾ ਹਾਂ ਕਿ ਅਮਰੀਕਾ ’ਚ ਮੌਜੂਦਾ ਸੋਚ ਅਤੇ ਸਾਡੀਆਂ ਨੀਤੀਆਂ ਦਰਮਿਆਨ ਬਹੁਤ ਸਮਾਨਤਾ ਹੈ। ਕੁਰੈਸ਼ੀ ਨੇ ਕਿਹਾ ਕਿ ਉਨ੍ਹਾਂ ਨੇ ਅਮਰੀਕਾ ਦੇ ਨਵੇਂ ਵਿਦੇਸ਼ ਮੰਤਰੀ ਐਂਥਨੀ ਨੂੰ ਸੰਬੋਧਿਤ ਪੱਤਰ ’ਚ ਉਨ੍ਹਾਂ ਤੋਂ ਪਾਕਿਸਤਾਨ ਦੀਆਂ ਨੀਤੀਆਂ ਦੇ ਸਕਾਰਾਮਤਕ ਬਦਲਾਅ ਦੇ ਬਾਰੇ ’ਚ ਗੱਲ ਕੀਤੀ ਸੀ।
ਇਹ ਵੀ ਪੜ੍ਹੋ -ਅਮਰੀਕਾ : ਬਾਈਡੇਨ ਪ੍ਰਸ਼ਾਸਨ ਕਰੇਗਾ ਤਾਲਿਬਾਨ ਨਾਲ ਹੋਏ ਸ਼ਾਂਤੀ ਸਮਝੌਤੇ ਦੀ ਸਮੀਖਿਆ
ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰ ਕੇ ਦਿਓ ਜਵਾਬ।