ਪਾਕਿਸਤਾਨ ''ਚ ਕਹਿਰ ਬਣ ਕੇ ਵਰ੍ਹਿਆ ਮੀਂਹ, 24 ਲੋਕਾਂ ਦੀ ਮੌਤ

08/23/2017 2:20:59 PM

ਕਰਾਚੀ— ਪਾਕਿਸਤਾਨ ਦੇ ਕਰਾਚੀ ਸ਼ਹਿਰ ਵਿਚ ਪਿਛਲੇ ਦੋ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ 24 ਲੋਕਾਂ ਦੀ ਮੌਤ ਹੋ ਗਈ। ਸੋਮਵਾਰ ਤੋਂ ਸ਼ੁਰੂ ਹੋਇਆ ਮੀਂਹ ਲਗਾਤਾਰ ਜਾਰੀ ਹੈ। ਸਿੰਧ ਸੂਬੇ ਦੀ ਸਰਕਾਰ ਦੇ ਇਕ ਅਧਿਕਾਰੀ ਮੁਤਾਬਕ ਲੋਕਾਂ ਦੀ ਮੌਤ ਕਰੰਟ ਲੱਗਣ, ਡੱਬਣ ਅਤੇ ਇਮਾਰਤਾਂ ਡਿੱਗਣ ਕਾਰਨ ਹੋਈ ਹੈ। ਉਨ੍ਹਾਂ ਨੇ ਦੱਸਿਆ ਕਿ 2 ਦਿਨ ਵਿਚ 24 ਲੋਕਾਂ ਦੀ ਮੌਤ ਦੀ ਰਿਪੋਰਟ ਸਾਡੇ ਕੋਲ ਹੈ।
ਗਲੀਆਂ ਵਿਚ ਪਾਣੀ ਭਰ ਗਿਆ ਹੈ ਅਤੇ ਹੇਠਲੇ ਇਲਾਕਿਆਂ ਵਿਚ ਮੀਂਹ ਦਾ ਪਾਣੀ ਘਰਾਂ 'ਚ ਦਾਖਲ ਹੋ ਗਿਆ ਹੈ। ਮੀਂਹ ਕਾਰਨ ਬਿਜਲੀ ਸਪਲਾਈ ਠੱਪ ਹੋ ਜਾਣ ਕਾਰਨ ਕਈ ਇਲਾਕਿਆਂ ਵਿਚ ਹਨ੍ਹੇਰਾ ਛਾ ਗਿਆ ਹੈ। ਖਬਰਾਂ 'ਚ ਦੱਸਿਆ ਗਿਆ ਹੈ ਕਿ ਕੁਝ ਇਲਾਕਿਆਂ ਵਿਚ ਸੋਮਵਾਰ ਤੋਂ ਬਾਅਦ ਬਿਜਲੀ ਸਪਲਾਈ ਠੱਪ ਹੈ ਅਤੇ ਪੰਪਿੰਗ ਸਟੇਸ਼ਨ ਬੰਦ ਹੋਣ ਕਾਰਨ ਲੋਕਾਂ ਨੂੰ ਪਾਣੀ ਦੀ ਕਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਾਕਿਸਤਾਨ ਦੇ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿਚ ਸ਼ਹਿਰ ਵਿਚ ਅਤੇ ਪਾਕਿਸਤਾਨ ਦੇ ਹੋਰ ਹਿੱਸਿਆਂ ਵਿਚ ਵਧ ਮੀਂਹ ਪੈਣ ਦੀ ਚਿਤਾਵਨੀ ਜਾਰੀ ਕੀਤੀ ਹੈ।