ਪਾਕਿ ਨੂੰ ਹੜ੍ਹ ਪੀੜਤਾਂ ਦੀ ਮਦਦ ਲਈ 15 ਕਰੋੜ ''ਚੋਂ ਸਿਰਫ਼ 3.8 ਕਰੋੜ ਡਾਲਰ ਹੀ ਮਿਲੇ: ਸੰਯੁਕਤ ਰਾਸ਼ਟਰ
Friday, Sep 16, 2022 - 10:13 AM (IST)
ਇਸਲਾਮਾਬਾਦ (ਏਜੰਸੀ) : ਸੰਯੁਕਤ ਰਾਸ਼ਟਰ ਦਾ ਕਹਿਣਾ ਹੈ ਕਿ ਪਾਕਿਸਤਾਨ ਦੇ ਹੜ੍ਹ ਪੀੜਤਾਂ ਦੀ ਮਦਦ ਲਈ 15 ਕਰੋੜ ਡਾਲਰ ਮੁਹੱਈਆ ਕਰਾਉਣ ਦਾ ਸੰਕਲਪ ਪ੍ਰਗਟਾਇਆ ਗਿਆ ਸੀ ਪਰ ਹੁਣ ਤੱਕ ਸਿਰਫ਼ 3.8 ਕਰੋੜ ਡਾਲਰ ਦੀ ਮਦਦ ਪ੍ਰਾਪਤ ਹੋ ਸਕੀ ਹੈ। ਸੰਯੁਕਤ ਰਾਸ਼ਟਰ ਦੇ ਇਕ ਸੀਨੀਅਰ ਅਧਿਕਾਰੀ ਦੇ ਹਵਾਲੇ ਨਾਲ ਵੀਰਵਾਰ ਨੂੰ ਮੀਡੀਆ 'ਚ ਇਹ ਖ਼ਬਰ ਸਾਹਮਣੇ ਆਈ।
ਇਹ ਵੀ ਪੜ੍ਹੋ: ਜਿਸ ਨਾਲ ਵਾਰ-ਵਾਰ ਹੋਇਆ ਜਬਰ-ਜ਼ਿਨਾਹ, ਉਸੇ ਨੂੰ ਚੁਕਾਉਣੇ ਪੈਣਗੇ 1 ਕਰੋੜ ਰੁਪਏ!
'ਡਾਨ' ਅਖ਼ਬਾਰ ਮੁਤਾਬਕ ਪਾਕਿਸਤਾਨ 'ਚ ਭਿਆਨਕ ਹੜ੍ਹ ਕਾਰਨ 1400 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 78,000 ਵਰਗ ਕਿਲੋਮੀਟਰ ਦੀਆਂ ਫਸਲਾਂ ਹੜ੍ਹ ਦੀ ਲਪੇਟ 'ਚ ਹਨ। ਇਸ ਸੰਕਟ ਵਿੱਚ ਪਾਕਿਸਤਾਨ ਨੂੰ ਮਦਦ ਦੇਣ ਲਈ ਕਈ ਦੇਸ਼ ਅੱਗੇ ਆਏ ਹਨ। ਪਾਕਿਸਤਾਨ ਅਤੇ ਸੰਯੁਕਤ ਰਾਸ਼ਟਰ ਨੇ 16 ਕਰੋੜ ਡਾਲਰ ਦੇ ਸ਼ੁਰੂਆਤੀ ਫੰਡਿੰਗ ਲਈ ਅਪੀਲ ਜਾਰੀ ਕੀਤੀ ਹੈ, ਜਿਸ ਵਿਚ ਕਈ ਦੇਸ਼ਾਂ ਵਲੋਂ 15 ਕਰੋੜ ਡਾਲਰ ਦੀ ਮਦਦ ਦਾ ਸੰਕਲਪ ਪ੍ਰਗਟਾਇਆ ਗਿਆ ਹੈ। ਸੰਯੁਕਤ ਰਾਸ਼ਟਰ ਦੇ ਕੇਂਦਰੀ ਐਮਰਜੈਂਸੀ ਪ੍ਰਤੀਕਿਰਿਆ ਫੰਡ ਤੋਂ ਇਲਾਵਾ ਅਮਰੀਕਾ, ਕੈਨੇਡਾ, ਬ੍ਰਿਟੇਨ, ਜਾਪਾਨ, ਡੇਨਮਾਰਕ, ਆਸਟ੍ਰੇਲੀਆ ਅਤੇ ਸਿੰਗਾਪੁਰ ਮੁੱਖ ਦਾਨਦਾਤਾਵਾਂ ਵਿਚ ਸ਼ਾਮਲ ਹਨ।
ਇਹ ਵੀ ਪੜ੍ਹੋ: ਪਾਕਿਸਤਾਨ ਤੋਂ 48 ਸਿੱਖ ਸ਼ਰਧਾਲੂਆਂ ਦਾ ਜਥਾ ਪੁੱਜਾ ਭਾਰਤ, ਵੱਖ-ਵੱਖ ਗੁਰਧਾਮਾਂ ਦੇ ਕਰੇਗਾ ਦਰਸ਼ਨ
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।