ਪਾਕਿਸਤਾਨ ਨੇ ਪ੍ਰਧਾਨ ਮੰਤਰੀ ਮੋਦੀ ਦੇ ਕਾਰਗਿਲ ਵਿਜੇ ਦਿਵਸ ਸੰਬੋਧਨ ਨੂੰ ਕੀਤਾ ਖ਼ਾਰਜ
Saturday, Jul 27, 2024 - 02:39 AM (IST)
ਇੰਟਰਨੈਸ਼ਨਲ ਡੈਸਕ : ਪਾਕਿਸਤਾਨ ਨੇ ਸ਼ੁੱਕਰਵਾਰ ਨੂੰ ਲੱਦਾਖ ਦੇ ਦਰਾਸ ਵਿਚ ਇਕ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਟਿੱਪਣੀਆਂ ਨੂੰ 'ਬਿਆਨਬਾਜ਼ੀ' ਕਰਾਰ ਦਿੰਦੇ ਹੋਏ ਖ਼ਾਰਜ ਕਰ ਦਿੱਤਾ ਅਤੇ ਕਿਹਾ ਕਿ ਇਸ ਨਾਲ ਕਸ਼ਮੀਰੀ ਲੋਕਾਂ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਤੋਂ ਅੰਤਰਰਾਸ਼ਟਰੀ ਭਾਈਚਾਰਾ ਧਿਆਨ ਨਹੀਂ ਹਟਾ ਸਕਦਾ। ਭਾਰਤ ਨੇ ਸ਼ੁੱਕਰਵਾਰ ਨੂੰ 25ਵਾਂ ਕਾਰਗਿਲ ਵਿਜੇ ਦਿਵਸ ਮਨਾਇਆ ਅਤੇ ਦੇਸ਼ ਦੀ ਰੱਖਿਆ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਫ਼ੌਜੀਆਂ ਦੀ ਬਹਾਦਰੀ ਦੀ ਕਹਾਣੀ ਨੂੰ ਯਾਦ ਕੀਤਾ।
ਇਹ ਵੀ ਪੜ੍ਹੋ : ਜੇਲ੍ਹ ਤੋਂ ਆਕਸਫੋਰਡ ਯੂਨੀਵਰਸਿਟੀ ਦੇ ਚਾਂਸਲਰ ਦੀ ਚੋਣ ਲੜਨਗੇ ਇਮਰਾਨ ਖਾਨ, ਆਨਲਾਈਨ ਹੋਵੇਗੀ ਵੋਟਿੰਗ
ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਕਿਸਤਾਨ ਨੂੰ ਸਖ਼ਤ ਸੰਦੇਸ਼ ਦਿੰਦੇ ਹੋਏ ਕਿਹਾ ਕਿ ਉਹ ਅੱਤਵਾਦ ਅਤੇ ਲੁਕਵੀਂ ਯੁੱਧ ਦਾ ਸਹਾਰਾ ਲੈ ਕੇ ਪ੍ਰਸੰਗਿਕ ਰਹਿਣ ਦੀ ਕੋਸ਼ਿਸ਼ ਕਰ ਰਿਹਾ ਹੈ ਪਰ ਦੁਸ਼ਮਣ ਦੇ ਨਾਪਾਕ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਇਕ ਬਿਆਨ ਵਿਚ ਕਿਹਾ, “ਭਾਰਤੀ ਨੇਤਾਵਾਂ ਦੀ ਬਿਆਨਬਾਜ਼ੀ ਕਸ਼ਮੀਰੀ ਲੋਕਾਂ ਦੇ ਬੁਨਿਆਦੀ ਅਧਿਕਾਰਾਂ ਅਤੇ ਆਜ਼ਾਦੀ ਲਈ ਸੰਘਰਸ਼ ਨੂੰ ਦਬਾਉਣ ਵਿਚ ਭਾਰਤ ਦੇ ਸਖਤ ਰੁਖ਼ ਤੋਂ ਅੰਤਰਰਾਸ਼ਟਰੀ ਭਾਈਚਾਰਾ ਧਿਆਨ ਨਹੀਂ ਹਟਾ ਸਕਦਾ।
ਕਾਰਗਿਲ ਵਿਜੇ ਦਿਵਸ ਹਰ ਸਾਲ 26 ਜੁਲਾਈ ਨੂੰ 1999 ਦੀ ਜੰਗ ਵਿਚ ਪਾਕਿਸਤਾਨ 'ਤੇ ਭਾਰਤ ਦੀ ਜਿੱਤ ਨੂੰ ਦਰਸਾਉਣ ਲਈ ਮਨਾਇਆ ਜਾਂਦਾ ਹੈ। ਭਾਰਤੀ ਫੌਜ ਨੇ ਕਾਰਗਿਲ ਦੀਆਂ ਮਹੱਤਵਪੂਰਨ ਪਹਾੜੀ ਚੋਟੀਆਂ 'ਤੇ ਕਬਜ਼ਾ ਕਰਨ ਵਾਲੇ ਪਾਕਿਸਤਾਨੀ ਫ਼ੌਜੀਆਂ ਨੂੰ ਖਦੇੜਨ ਲਈ ਸਖ਼ਤ ਜਵਾਬੀ ਕਾਰਵਾਈ ਕੀਤੀ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8