ਪਾਕਿਸਤਾਨ ਨੇ ਕਰਤਾਰਪੁਰ ਸਾਹਿਬ ਗੁਰਦੁਆਰੇ 'ਤੇ ਅਮਿਤ ਸ਼ਾਹ ਦੀ ਟਿੱਪਣੀ ਨੂੰ 'ਗ਼ਲਤ ਤੇ ਗੈਰ-ਜ਼ਰੂਰੀ' ਕਰਾਰ ਦਿੱਤਾ

Saturday, Mar 19, 2022 - 11:10 AM (IST)

ਪਾਕਿਸਤਾਨ ਨੇ ਕਰਤਾਰਪੁਰ ਸਾਹਿਬ ਗੁਰਦੁਆਰੇ 'ਤੇ ਅਮਿਤ ਸ਼ਾਹ ਦੀ ਟਿੱਪਣੀ ਨੂੰ 'ਗ਼ਲਤ ਤੇ ਗੈਰ-ਜ਼ਰੂਰੀ' ਕਰਾਰ ਦਿੱਤਾ

ਇਸਲਾਮਾਬਾਦ (ਭਾਸ਼ਾ)- ਪਾਕਿਸਤਾਨ ਦੇ ਵਿਦੇਸ਼ ਦਫ਼ਤਰ ਨੇ ਭਾਰਤ ਦੀ ਵੰਡ ਅਤੇ ਕਰਤਾਰਪੁਰ ਸਾਹਿਬ ਗੁਰਦੁਆਰੇ ਦੇ ਸਥਾਨ ਨੂੰ ਪਾਕਿਸਤਾਨ ਦੇ ਹਿੱਸੇ ਵਿਚ ਦੇਣ 'ਤੇ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਚੁੱਕੇ ਗਏ ਸਵਾਲ ਨੂੰ ਸ਼ੁਕਰਵਾਰ ਨੂੰ ਖਾਰਜ ਕਰਦੇ ਹੋਏ ਇਸ ਨੂੰ 'ਗ਼ਲਤ ਅਤੇ ਗੈਰ-ਜ਼ਰੂਰੀ' ਕਰਾਰ ਦਿੱਤਾ।

ਇਹ ਵੀ ਪੜ੍ਹੋ: ਸਾਵਧਾਨ; ਚੀਨ 'ਚ ਇਕ ਸਾਲ ਤੋਂ ਵੱਧ ਸਮੇਂ ਬਾਅਦ ਕੋਰੋਨਾ ਨਾਲ 2 ਲੋਕਾਂ ਦੀ ਮੌਤ

ਪਾਕਿਸਤਾਨ ਦੇ ਵਿਦੇਸ਼ ਦਫ਼ਤਰ ਨੇ ਇੱਥੇ ਜਾਰੀ ਬਿਆਨ ਵਿਚ ਕਿਹਾ, 'ਪਾਕਿਸਤਾਨ ਭਾਰਤੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਹਾਲ ਹੀ ਵਿਚ ਕੀਤੀ ਗਈ ਉਸ ਗ਼ਲਤ ਅਤੇ ਗੈਰ-ਜ਼ਰੂਰੀ ਟਿੱਪਣੀ ਨੂੰ ਖ਼ਾਰਜ ਕਰਦਾ ਹੈ, ਜਿਸ ਵਿਚ (ਭਾਰਤ ਦੀ) ਵੰਡ ਅਤੇ ਕਰਤਾਰਪੁਰ ਸਾਹਿਬ ਦੇ ਪਾਕਿਸਤਾਨ ਵਿਚ ਹੋਣ 'ਤੇ ਸਵਾਲ ਚੁੱਕਿਆ ਗਿਆ ਸੀ।' ਬਿਆਨ ਵਿਚ ਕਿਹਾ ਗਿਆ, 'ਇਹ ਬੇਹੱਦ ਅਫ਼ਸੋਸੋਜਨਕ ਹੈ ਕਿ ਇਤਿਹਾਸ ਨੂੰ ਤੋੜ-ਮਰੋੜ ਕੇ ਪੇਸ਼ ਕਰਨਾ ਭਾਜਪਾ ਸਰਕਾਰ ਅਤੇ ਉਸ ਦੇ ਵਿਚਾਰਧਾਰਕ ਮੁਖੀ ਆਰ.ਐੱਸ.ਐੱਸ ਦੀ ਪਛਾਣ ਬਣ ਗਿਆ ਹੈ।' 

ਇਹ ਵੀ ਪੜ੍ਹੋ: ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ, ਲੁਟੇਰੇ ਨੇ ਗੋਲੀ ਮਾਰ ਕੀਤਾ ਪੰਜਾਬੀ ਸਟੋਰ ਮਾਲਕ ਦਾ ਕਤਲ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


author

cherry

Content Editor

Related News