ਕਰਾਚੀ ਵਿਖੇ ਹਿੰਦੂ ਮੰਦਰ ’ਚ ਭੰਨ-ਤੋੜ ’ਤੇ ਭਾਰਤ ਦੇ ਬਿਆਨ ਨੂੰ ਪਾਕਿ ਨੇ ਕੀਤਾ ਖਾਰਿਜ

Friday, Jun 10, 2022 - 04:49 PM (IST)

ਕਰਾਚੀ ਵਿਖੇ ਹਿੰਦੂ ਮੰਦਰ ’ਚ ਭੰਨ-ਤੋੜ ’ਤੇ ਭਾਰਤ ਦੇ ਬਿਆਨ ਨੂੰ ਪਾਕਿ ਨੇ ਕੀਤਾ ਖਾਰਿਜ

ਇਸਲਾਮਾਬਾਦ (ਭਾਸ਼ਾ)-ਕਰਾਚੀ ’ਚ ਹਿੰਦੂ ਮੰਦਰ ’ਚ ਭੰਨ-ਤੋੜ ਦੀਆਂ ਖ਼ਬਰਾਂ ’ਤੇ ਭਾਰਤ ਵੱਲੋਂ ਦਿੱਤੇ ਗਏ ਬਿਆਨ ਨੂੰ ਪਾਕਿਸਤਾਨ ਨੇ ਖਾਰਿਜ ਕਰ ਦਿੱਤਾ ਹੈ। ਇਸ ਦੇ ਨਾਲ ਹੀ ਪਾਕਿਸਤਾਨ ਨੇ ਭਾਰਤ ’ਚ ‘ਮੁਸਲਿਮ ਭਾਈਚਾਰੇ ਦੀ ਸਥਿਤੀ’ ਉੱਤੇ ਸਵਾਲ ਖੜ੍ਹੇ ਕੀਤੇ ਹਨ। ਕਰਾਚੀ ’ਚ ਬੁੱਧਵਾਰ ਨੂੰ ਕੋਰੰਗੀ ਥਾਣਾ ਖੇਤਰ ਦੇ ‘ਜੇ’ ਇਲਾਕੇ ’ਚ ਸਥਿਤ ਸ਼੍ਰੀ ਮਾਰੀ ਮਾਤਾ ਮੰਦਰ ’ਚ ਅਣਪਛਾਤੇ ਲੋਕਾਂ ਨੇ ਭੰਨ-ਤੋੜ ਕੀਤੀ ਸੀ। ਪਾਕਿਸਤਾਨ ’ਚ ਘੱਟਗਿਣਤੀਆਂ ਦੇ ਧਾਰਮਿਕ ਸਥਾਨ ’ਤੇ ਕੀਤੇ ਗਏ ਇਕ ਹੋਰ ਹਮਲੇ ’ਤੇ ਪ੍ਰਤੀਕਿਰਿਆ ਦਿੰਦੇ ਹੋਏ ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਇਸ ਨੂੰ ‘ਧਾਰਮਿਕ ਘੱਟਗਿਣਤੀਆਂ ’ਤੇ ਅਤਿਆਚਾਰ ਦਾ ਇਕ ਹੋਰ ਮਾਮਲਾ ਦੱਸਿਆ ਸੀ।’’ ਬਾਗਚੀ ਨੇ ਵੀਰਵਾਰ ਨੂੰ ਨਵੀਂ ਦਿੱਲੀ ਵਿਚ ਕਿਹਾ ਸੀ, “ਅਸੀਂ ਪਾਕਿਸਤਾਨ ਸਰਕਾਰ ਨੂੰ ਆਪਣੇ ਵਿਰੋਧ ਤੋਂ ਜਾਣੂ ਕਰਵਾਇਆ ਹੈ ਤੇ ਉਸ ਨੂੰ ਇਕ ਵਾਰ ਫਿਰ ਦੇਸ਼ ਵਿਚ ਘੱਟਗਿਣਤੀ ਭਾਈਚਾਰਿਆਂ ਦੀ ਸੁਰੱਖਿਆ ਯਕੀਨੀ ਕਰਨ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ : ਕਿਸਾਨਾਂ ਨੂੰ ਵੱਡੀ ਰਾਹਤ, ਮੁੱਖ ਮੰਤਰੀ ਮਾਨ ਨੇ ਟਿਊਬਵੈੱਲਾਂ ਦਾ ਲੋਡ ਵਧਾਉਣ ਦੀ ਘਟਾਈ ਫੀ

ਲਿਹਾਜ਼ਾ ਤੁਸੀਂ ਜੋ ਮੁੱਦਾ ਚੁੱਕਿਆ ਹੈ, ਉਸ ’ਤੇ ਸਾਡੀ ਪ੍ਰਤੀਕਿਰਿਆ ਇਹੀ ਹੈ।’’ ਭਾਰਤ ਦੇ ਬਿਆਨ ’ਤੇ ਪ੍ਰਤੀਕਿਰਿਆ ਦਿੰਦਿਆਂ ਪਾਕਿਸਤਾਨ ਦੇ ਵਿਦੇਸ਼ ਮੰਤਰਾਲਾ ਨੇ ਦੋਸ਼ ਲਾਇਆ, ‘‘ਭਾਰਤ ਦੀ ਸਰਕਾਰੀ ਮਸ਼ੀਨਰੀ ਉਨ੍ਹਾਂ ਧਾਰਮਿਕ ਕੱਟੜਪੰਥੀਆਂ ਨੂੰ ਪੂਰੀ ਸੁਰੱਖਿਆ ਦਿੰਦੀ ਹੈ, ਜੋ ਮੁਸਲਿਮ ਭਾਈਚਾਰੇ ਖ਼ਿਲਾਫ਼ ਹਿੰਸਾ ਕਰਦੇ ਹਨ ਪਰ ਪਾਕਿਸਤਾਨ ਸਰਕਾਰ ਨੇ ਉਕਤ ਮਾਮਲੇ ਦਾ ਨੋਟਿਸ ਲਿਆ ਹੈ ਤੇ ਅਜਿਹੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ।  ਮੰਤਰਾਲੇ ਨੇ ਕਿਹਾ, ‘‘ਹਮਲਾਵਰਾਂ ਵਿਰੁੱਧ ਐੱਫ.ਆਈ.ਆਰ. ਦਰਜ ਕੀਤੀ ਗਈ ਹੈ ਅਤੇ ਉਨ੍ਹਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।’’ ਉਹ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕਦੇ ਅਤੇ ਸਰਕਾਰ ਉਨ੍ਹਾਂ ਨਾਲ ਸਖ਼ਤੀ ਨਾਲ ਨਜਿੱਠੇਗੀ।’’ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਭਾਰਤ ਨੂੰ ਆਤਮਚਿੰਤਨ ਕਰਨ ਤੇ ਆਪਣੇ ਇਥੇ ਰਹਿਣ ਵਾਲੇ ਘੱਟਗਿਣਤੀਆਂ ਦੇ ਮੌਲਿਕ ਅਧਿਕਾਰਾਂ, ਜੀਵਨ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਲੋੜ ਹੈ। ਮੰਤਰਾਲੇ ਨੇ ਇਹ ਵੀ ਕਿਹਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਦੋ ਸਾਬਕਾ ਅਹੁਦੇਦਾਰਾਂ ਵੱਲੋਂ ਹਾਲ ਹੀ ਵਿਚ ਦਿੱਤੇ ਗਏ ਬੇਅਦਬੀ ਦੇ ਬਿਆਨ ਦੀ ਚੋਟੀ ਦੀ ਲੀਡਰਸ਼ਿਪ ਤੇ ਭਾਰਤ ਸਰਕਾਰ ਵੱਲੋਂ ਇਕਮਤ ਨਾਲ ਨਿੰਦਾ ਕਰਨਾ ਭਾਰਤ ’ਚ ਮੁਸਲਮਾਨਾਂ ਦੀ ਪ੍ਰੇਸ਼ਾਨੀ ਦਾ ਹੱਲ ਕੱਢਣ ਦੀ ਦਿਸ਼ਾ ’ਚ ਚੁੱਕਿਆ ਗਿਆ ਪਹਿਲਾ ਕਦਮ ਹੋਵੇਗਾ।

ਇਹ ਵੀ ਪੜ੍ਹੋ : ਨਤੀਜਾਮੁਖੀ ਨਵੀਂ ਆਬਕਾਰੀ ਨੀਤੀ ਸ਼ਰਾਬ ਮਾਫ਼ੀਆ ਦੇ ਤਾਬੂਤ ’ਚ ਕਿੱਲ ਹੋਵੇਗੀ ਸਾਬਤ : ਆਬਕਾਰੀ ਕਮਿਸ਼ਨਰ


author

Manoj

Content Editor

Related News