ਪਾਕਿਸਤਾਨ ਨੇ ਮੁੜ ਖੋਲ੍ਹਿਆ ਕਰਤਾਰਪੁਰ ਲਾਂਘਾ

06/29/2020 7:09:26 PM

ਲਾਹੌਰ - ਪਾਕਿਸਤਾਨ ਨੇ ਸੋਮਵਾਰ ਨੂੰ ਤਿੰਨ ਮਹੀਨੇ ਤੋਂ ਜ਼ਿਆਦਾ ਸਮੇਂ ਬਾਅਦ ਕਰਤਾਰਪੁਰ ਲਾਂਘਾ ਮੁੜ ਖੋਲ੍ਹ ਦਿੱਤਾ। ਇਸ ਲਾਂਘੇ ਨੂੰ ਕੋਵਿਡ-19 ਮਹਾਂਮਾਰੀ ਕਾਰਨ ਅਸਥਾਈ ਰੂਪ ਨਾਲ ਬੰਦ ਕਰ ਦਿੱਤਾ ਗਿਆ ਸੀ। ਇੱਕ ਚੋਟੀ ਦੇ ਅਧਿਕਾਰੀ ਨੇ ਇਸ ਦੀ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਪਰ ਕੋਈ ਵੀ ਭਾਰਤੀ ਤੀਰਥ ਯਾਤਰੀ ਗੁਰਦੁਆਰਾ ਦਰਬਾਰ ਸਾਹਿਬ ਨਹੀਂ ਆਇਆ। ਭਾਰਤ ਨੇ ਕੋਰੋਨਾ ਵਾਇਰਸ ਮਹਾਂਮਾਰੀ ਦੇ ਮੱਦੇਨਜ਼ਰ ਪਾਕਿਸਤਾਨ 'ਚ ਕਰਤਾਰਪੁਰ ਸਾਹਿਬ ਗੁਰਦੁਆਰਾ ਲਈ ਯਾਤਰਾ ਅਤੇ ਪੰਜੀਕਰਣ ਨੂੰ ਅਸਥਾਈ ਰੂਪ ਨਾਲ ਮੁਲਤਵੀ ਕੀਤਾ ਹੋਇਆ ਹੈ।

ਇਵੈਕਿਊਈ ਟਰੱਸਟ ਪ੍ਰਾਪਰਟੀ ਬੋਰਡ (ਈ.ਟੀ.ਪੀ.ਬੀ.) ਦੇ ਉਪਨਿਰਦੇਸ਼ਕ ਇਮਰਾਨ ਖਾਨ ਨੇ ‘ਪੀ.ਟੀ.ਆਈ.-ਭਾਸ਼ਾ ਨੂੰ ਦੱਸਿਆ, ‘‘ਪਾਕਿਸਤਾਨ ਨੇ ਕਰਤਾਰਪੁਰ ਲਾਂਘੇ ਨੂੰ ਅੱਜ ਫਿਰ ਖੋਲ੍ਹ ਦਿੱਤਾ। ਹਾਲਾਂਕਿ ਕਿਸੇ ਵੀ ਭਾਰਤੀ ਤੀਰਥ ਯਾਤਰੀ ਨੇ ਯਾਤਰਾ ਨਹੀਂ ਕੀਤੀ।‘‘ ਉਨ੍ਹਾਂ ਦੱਸਿਆ ਕਿ ਗੁਰਦੁਆਰਾ ਦਰਬਾਰ ਸਾਹਿਬ, ਕਰਤਾਰਪੁਰ 'ਚ ‘‘ਵਿਸ਼ੇਸ਼ ਅਰਦਾਸ ਕੀਤੀ ਗਈ। ਉਨ੍ਹਾਂ ਕਿਹਾ, ‘‘ਪਾਕਿਸਤਾਨ ਅਤੇ ਭਾਰਤ ਦੇ ਸ਼ਰਧਾਲੂਆਂ ਨੂੰ ਸਾਮਾਜਕ ਦੂਰੀ ਬਣਾਏ ਰੱਖਣ ਦੇ ਨਿਯਮਾਂ ਦਾ ਪਾਲਣ ਕਰਦੇ ਹੋਏ ਦਰਬਾਰ ਸਾਹਿਬ ਜਾਣ ਦੀ ਮਨਜ਼ੂਰੀ ਦਿੱਤੀ ਗਈ ਹੈ। ਈ.ਟੀ.ਪੀ.ਬੀ. ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼ਰਧਾਲੂਆਂ ਦੀ ਸੁਰੱਖਿਆ ਲਈ ਵਿਸ਼ੇਸ਼ ਪ੍ਰਬੰਧ ਕੀਤੇ ਹਨ।‘‘

ਇਸ ਤੋਂ ਪਹਿਲਾਂ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕਿਹਾ ਸੀ ਕਿ ਪਾਕਿਸਤਾਨ ਸਿੱਖ ਸ਼ਰਧਾਲੂਆਂ ਲਈ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਖੋਲ੍ਹ ਰਿਹਾ ਹੈ। ਕਰਤਾਰਪੁਰ ਸਾਹਿਬ ਗੁਰਦੁਆਰਾ ਪਾਕਿਸਤਾਨ ਦੇ ਨਾਰੋਵਲ ਜ਼ਿਲ੍ਹੇ 'ਚ ਸਥਿਤ ਹੈ।


Inder Prajapati

Content Editor

Related News