ਪਾਕਿਸਤਾਨ ''ਚ ਕੋਵਿਡ-19 ਦੇ 414 ਨਵੇਂ ਮਾਮਲੇ ਅਤੇ 9 ਮੌਤਾਂ
Wednesday, Dec 01, 2021 - 12:29 PM (IST)
ਇਸਲਾਮਾਬਾਦ (ਯੂਐਨਆਈ): ਪਾਕਿਸਤਾਨ ਵਿੱਚ ਕੋਵਿਡ-19 ਦੇ 414 ਨਵੇਂ ਪੁਸ਼ਟੀ ਕੀਤੇ ਕੇਸ ਅਤੇ ਨੌਂ ਹੋਰ ਮੌਤਾਂ ਦਰਜ ਕੀਤੀਆਂ ਗਈਆਂ ਹਨ। ਇਸ ਨਾਲ ਦੇਸ਼ ਵਿਚ ਕੁੱਲ ਕੇਸਾਂ ਦੀ ਗਿਣਤੀ 1,285,254 ਹੋ ਗਈ ਹੈ, ਜਿਸ ਵਿੱਚ 28,737 ਮੌਤਾਂ ਵੀ ਸ਼ਾਮਲ ਹਨ। ਨੈਸ਼ਨਲ ਕਮਾਂਡ ਐਂਡ ਆਪ੍ਰੇਸ਼ਨ ਸੈਂਟਰ (NCOC) ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ।
ਮਹਾਮਾਰੀ ਵਿਰੁੱਧ ਪਾਕਿਸਤਾਨ ਦੀ ਮੁਹਿੰਮ ਦੀ ਅਗਵਾਈ ਕਰਨ ਵਾਲੇ ਵਿਭਾਗ ਐਨਸੀਓਸੀ ਨੇ ਕਿਹਾ ਕਿ ਏਸ਼ੀਆਈ ਦੇਸ਼ ਵਿੱਚ ਹੁਣ ਤੱਕ ਕੋਵਿਡ-19 ਲਈ 22,028,156 ਟੈਸਟ ਕੀਤੇ ਜਾ ਚੁੱਕੇ ਹਨ।ਇਸ ਵਿਚ ਇਹ ਵੀ ਦੱਸਿਆ ਗਿਆ ਹੈ ਕਿ ਦੇਸ਼ ਵਿਚ ਕੋਵਿਡ-19 ਤੋਂ ਕੁੱਲ 1,242,354 ਮਰੀਜ਼ ਠੀਕ ਹੋਏ ਹਨ ਅਤੇ ਮੌਜੂਦਾ ਸਮੇਂ 14,163 ਐਕਟਿਵ ਕੇਸ ਹਨ, ਜਿਨ੍ਹਾਂ ਵਿਚ 896 ਗੰਭੀਰ ਹਾਲਤ ਵਿਚ ਹਨ।
ਪੜ੍ਹੋ ਇਹ ਅਹਿਮ ਖਬਰ- ਰਿਪੋਰਟ 'ਚ ਖੁਲਾਸਾ, ਇਮਰਾਨ ਸਰਕਾਰ ਨੇ ਮਹਾਮਾਰੀ ਦੌਰਾਨ ਗਰੀਬਾਂ ਨੂੰ ਵੰਡੇ ਘਟੀਆ ਖਾਧ ਪਦਾਰਥ
ਪਾਕਿਸਤਾਨ ਦਾ ਦੱਖਣੀ ਸਿੰਧ ਸੂਬਾ ਮਹਾਮਾਰੀ ਨਾਲ ਸਭ ਤੋਂ ਵੱਧ ਪ੍ਰਭਾਵਿਤ ਖੇਤਰ ਹੈ, ਜਿਸ ਵਿੱਚ 475,820 ਕੋਰੋਨਾ ਵਾਇਰਸ ਲਾਗਾਂ ਦੀ ਪੁਸ਼ਟੀ ਹੋਈ ਹੈ। ਇਸ ਤੋਂ ਬਾਅਦ ਪੂਰਬੀ ਪੰਜਾਬ ਸੂਬੇ ਵਿਚ 443,185 ਲਾਗ ਦੇ ਮਾਮਲੇ ਹਨ।ਸਥਾਨਕ ਮੀਡੀਆ ਨੇ ਅਧਿਕਾਰਤ ਸੂਤਰਾਂ ਦਾ ਹਵਾਲਾ ਦਿੰਦੇ ਹੋਏ ਬੁੱਧਵਾਰ ਸਵੇਰੇ ਦੱਸਿਆ ਕਿ ਪਾਕਿਸਤਾਨੀ ਸਰਕਾਰ ਨੇ ਕੋਵਿਡ-19 ਦੇ ਨਵੇਂ ਰੂਪ ਓਮੀਕਰੋਨ ਨਾਲ ਨਜਿੱਠਣ ਲਈ ਸਿਹਤ ਕਰਮਚਾਰੀਆਂ, 50 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਲੋਕਾਂ ਅਤੇ ਕਮਜ਼ੋਰ ਇਮਿਊਨ ਸਿਸਟਮ ਵਾਲੇ ਲੋਕਾਂ ਨੂੰ ਬੂਸਟਰ ਵੈਕਸੀਨ ਦੀ ਖੁਰਾਕ ਦੇਣ ਦਾ ਫ਼ੈਸਲਾ ਕੀਤਾ ਹੈ।