ਪਾਕਿ ''ਚ ਕੋਰੋਨਾ ਵਾਇਰਸ ਦੇ 1,764 ਨਵੇਂ ਮਾਮਲੇ ਆਏ ਸਾਹਮਣੇ

05/08/2020 2:44:07 PM

ਇਸਲਾਮਾਬਾਦ- ਪਾਕਿਸਤਾਨ ਵਿਚ ਕੋਰੋਨਾ ਵਾਇਰਸ ਇਨਫੈਕਸ਼ਨ ਦੇ ਇਕ ਦਿਨ ਵਿਚ ਰਿਕਾਰਡ 1,764 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਮਰੀਜ਼ਾਂ ਦੀ ਕੁੱਲ ਗਿਣਤੀ 25,837 ਹੋ ਗਈ ਹੈ। ਸਿਹਤ ਮੰਤਰਾਲਾ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ ਹੈ।

ਰਾਸ਼ਟਰੀ ਸਿਹਤ ਸੇਵਾ ਮੰਤਰਾਲਾ ਨੇ ਦੱਸਿਆ ਕਿ ਪਿੱਛਲੇ 24 ਘੰਟਿਆਂ ਵਿਚ 35 ਹੋਰ ਮਹੀਜ਼ਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ 594 ਹੋ ਗਈ ਹੈ। ਮੰਤਰਾਲਾ ਨੇ ਕਿਹਾ ਕਿ ਹੁਣ ਤੱਕ ਇਸ ਵਾਇਰਸ ਤੋਂ 7,530 ਲੋਕ ਸਿਹਤਮੰਦ ਹੋਏ ਹਨ। ਮੰਤਰਲਾ ਨੇ ਦੱਸਿਆ ਕਿ ਪੰਜਾਬ ਵਿਚ ਮਰੀਜ਼ਾਂ ਦੀ ਗਿਣਤੀ, 10,033 ਹੈ ਜਦਕਿ ਸਿੰਧ ਵਿਚ 9,093, ਖੈਬਰ ਪਖਤੂਨਖਵਾ ਵਿਚ 3,956, ਬਲੋਚਿਸਤਾਨ ਵਿਚ 1,725, ਇਸਲਾਮਾਬਾਦ ਵਿਚ 558, ਗਿਲਗਿਲ-ਬਾਲਟਿਸਤਾਨ ਵਿਚ 394 ਤੇ ਮਕਬੂਜਾ ਕਸ਼ਮੀਰ ਵਿਚ 78 ਮਰੀਜ਼ ਹਨ। 

ਦੇਸ਼ ਵਿਚ ਹੁਣ ਤੱਕ 2,57,247 ਲੋਕਾਂ ਦੀ ਜਾਂਚ ਕੀਤੀ ਗਈ ਹੈ। ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਵਧਦੀ ਗਿਣਤੀ ਦੇ ਬਾਵਜੂਦ ਸਰਕਾਰ ਨੇ ਵੀਰਵਾਰ ਨੂੰ ਸ਼ਨੀਵਾਰ ਤੋਂ ਲਾਕਡਾਊਨ ਹਟਾਉਣਾ ਸ਼ੁਰੂ ਕਰਨ ਦਾ ਐਲਾਨ ਕੀਤਾ। ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਿਹਾ ਕਿ ਦੇਸ਼ ਵਿਚ ਲੜੀਵਾਰ ਤਰੀਕੇ ਨਾਲ ਰਾਸ਼ਟਰਵਿਆਪੀ ਲਾਕਡਾਊਨ ਨੂੰ ਹਟਾਉਣਾ ਸ਼ੁਰੂ ਕੀਤਾ ਜਾਵੇਗਾ। ਉਹਨਾਂ ਨੇ ਕਿਹਾ ਕਿ ਕਾਰੋਬਾਰ ਤੇ ਲੋਕਾਂ ਨੂੰ ਹੋ ਰਹੀਆਂ ਸਮੱਸਿਆਵਾਂ ਦੇ ਕਾਰਣ ਇਹ ਫੈਸਲਾ ਲਿਆ ਗਿਆ ਹੈ।

Baljit Singh

This news is Content Editor Baljit Singh