ਨੂਪੁਰ ਸ਼ਰਮਾ ਦੇ ਬਿਆਨ ਨੂੰ ਲੈ ਕੇ ਪਾਕਿਸਤਾਨ ਨੇ ਸੰਯੁਕਤ ਰਾਸ਼ਟਰ ਦਾ ਕੀਤਾ ਰੁਖ਼
Saturday, Jun 11, 2022 - 10:59 PM (IST)
ਇਸਲਾਮਾਬਾਦ (ਏਜੰਸੀਆਂ)-ਪੈਗੰਬਰ ਮੁਹੰਮਦ ’ਤੇ ਦਿੱਤੇ ਬਿਆਨ ਨੂੰ ਲੈ ਕੇ ਜਿੱਥੇ ਦੇਸ਼ ਭਰ ’ਚ ਪ੍ਰਦਰਸ਼ਨ ਹੋ ਰਹੇ ਹਨ, ਉੱਥੇ ਹੀ ਪਾਕਿਸਤਾਨ ਕੌਮਾਂਤਰੀ ਪੱਧਰ ’ਤੇ ਭਾਰਤ ਨੂੰ ਘੇਰਨ ’ਚ ਲੱਗਾ ਹੋਇਆ ਹੈ। ਪਾਕਿਸਤਾਨ ਨੇ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਨੂਪੁਰ ਸ਼ਰਮਾ ਦੀ ਟਿੱਪਣੀ ’ਤੇ ਚੁੱਪ ਨਾ ਰਹਿਣ ਦੀ ਅਪੀਲ ਕੀਤੀ ਹੈ। ਪਾਕਿਸਤਾਨ ਨੇ ਦੋਸ਼ ਲਾਇਆ ਹੈ ਕਿ ਭਾਰਤ ਅਜਿਹੇ ਬਿਆਨਾਂ ’ਤੇ ਚੁੱਪ ਹੈ। ਇਸ ਨੂੰ ਮਿਲੀਭੁਗਤ ਮੰਨਿਆ ਜਾਣਾ ਚਾਹੀਦਾ ਹੈ। ਅਜਿਹੇ ਬਿਆਨ ਹੋਰ ਮਾਮਲਿਆਂ ਨੂੰ ਵੀ ਵਧਾ ਸਕਦੇ ਹਨ।
ਇਹ ਵੀ ਪੜ੍ਹੋ : ਸਾਬਕਾ ਮੰਤਰੀ ਧਰਮਸੌਤ ਦੀਆਂ ਵਧੀਆਂ ਮੁਸ਼ਕਲਾਂ, ਮੂਸੇਵਾਲਾ ਕਤਲਕਾਂਡ : ਸ਼ੂਟਰਾਂ ਬਾਰੇ ਹੋਇਆ ਖ਼ੁਲਾਸਾ, ਪੜ੍ਹੋ Top 10
ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਨੇ ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ ਦੇ ਮੁਖੀ ਅਬਦੁੱਲਾ ਸ਼ਾਹਿਦ ਨੂੰ ਫੋਨ ਕੀਤਾ ਅਤੇ ਉਨ੍ਹਾਂ ਨੂੰ ਪੈਗੰਬਰ ਮੁਹੰਮਦ ਖ਼ਿਲਾਫ਼ ਅਪਮਾਨਜਨਕ ਟਿੱਪਣੀ ’ਤੇ ਨੂਪੁਰ ਸ਼ਰਮਾ ਦੇ ਬਿਆਨ ਤੋਂ ਜਾਣੂ ਕਰਵਾਇਅਾ। ਬਿਲਾਵਲ ਨੇ ਕਿਹਾ ਕਿ ਅਜਿਹੇ ਬਿਆਨ ਦੁਨੀਆ ਦੇ ਕਰੋੜਾਂ ਮੁਸਲਮਾਨਾਂ ਨੂੰ ਬੇਵਜ੍ਹਾ ਭੜਕਾਉਣ ਵਾਲੇ ਹਨ। ਇਸ ਕਾਰਨ ਮੁਸਲਮਾਨਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ।