ਪਾਕਿ 'ਚ ਵਾਪਰਿਆ ਸੜਕ ਹਾਦਸਾ, 8 ਲੋਕਾਂ ਦੀ ਮੌਤ
Thursday, Oct 17, 2019 - 02:08 PM (IST)

ਇਸਲਾਮਾਬਾਦ (ਬਿਊਰੋ)— ਪਾਕਿਸਤਾਨ ਦੇ ਉੱਤਰ-ਪੱਛਮ ਖੈਬਰ ਪਖਤੂਨਖਵਾ ਸੂਬੇ ਵਿਚ ਵੀਰਵਾਰ ਨੂੰ ਇਕ ਕਾਰ ਅਤੇ ਵੈਨ ਦੀ ਟੱਕਰ ਹੋ ਗਈ। ਇਸ ਸੜਕ ਹਾਦਸੇ ਵਿਚ ਘੱਟੋ-ਘੱਟ 8 ਲੋਕਾਂ ਦੀ ਮੌਤ ਹੋ ਗਈ ਅਤੇ 11 ਹੋਰ ਜ਼ਖਮੀ ਹੋ ਗਏ। ਸਾਰੇ ਜ਼ਖਮੀਆਂ ਨੂੰ ਪੇਸ਼ਾਵਰ ਹਸਪਤਾਲ ਲਿਜਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਜਦਕਿ ਮ੍ਰਿਤਕ ਲੋਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।
ਇਹ ਸੜਕ ਹਾਦਸਾ ਰਾਗ ਪਿੰਡ ਦੇ ਨੇੜੇ ਵਾਪਰਿਆ। ਅਸਲ ਵਿਚ ਕਾਰ ਨੇ ਦੂਜੀ ਗੱਡੀ ਨੇ ਓਵਰਟੇਕ ਕਰਦੇ ਸਮੇਂ ਵੈਨ ਨੂੰ ਟੱਕਰ ਮਾਰ ਦਿੱਤੀ ਸੀ। ਇਸ ਮਗਰੋਂ ਵੈਨ ਡੂੰਘੀ ਖੱਡ ਵਿਚ ਡਿੱਗ ਪਈ। ਇਸ ਦੌਰਾਨ ਵੈਨ ਵਿਚ ਸਵਾਰ ਇਕ ਯਾਤਰੀ ਅਤੇ ਫੌਜੀ ਦੀ ਮੌਤ ਹੋ ਗਈ।