ਪਾਕਿ : ਯਾਤਰੀ ਵੈਨ ਤੇ ਟਰੱਕ ਦੀ ਟੱਕਰ, 10 ਲੋਕਾਂ ਦੀ ਮੌਤ

Monday, Aug 24, 2020 - 12:04 PM (IST)

ਪਾਕਿ : ਯਾਤਰੀ ਵੈਨ ਤੇ ਟਰੱਕ ਦੀ ਟੱਕਰ, 10 ਲੋਕਾਂ ਦੀ ਮੌਤ

ਇਸਲਾਮਾਬਾਦ (ਭਾਸ਼ਾ): ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਵਿਚ ਇੱਕ ਯਾਤਰੀ ਵੈਨ ਅਤੇ ਇੱਕ ਮਿੰਨੀ ਟਰੱਕ ਵਿਚਕਾਰ ਟੱਕਰ ਹੋਣ ਦੀ ਖਬਰ ਹੈ। ਇਸ ਟੱਕਰ ਵਿਚ 10 ਲੋਕਾਂ ਦੀ ਮੌਤ ਹੋ ਗਈ ਅਤੇ 20 ਹੋਰ ਜ਼ਖਮੀ ਹੋ ਗਏ।

ਸਮਾਚਾਰ ਏਜੰਸੀ ਸ਼ਿਨਹੂਆ ਦੀ ਰਿਪੋਰਟ ਦੇ ਮੁਤਾਬਕ, ਇਹ ਹਾਦਸਾ ਐਤਵਾਰ ਨੂੰ ਕਰਾਚੀ-ਕੋਇਟਾ ਹਾਈਵੇਅ 'ਤੇ ਉਸ ਸਮੇਂ ਵਾਪਰਿਆ ਜਦੋਂ 20 ਤੋਂ ਵੱਧ ਯਾਤਰੀਆਂ ਵਾਲੀ ਵੈਨ ਉਲਟ ਦਿਸ਼ਾ ਤੋਂ ਆ ਰਹੇ ਇਕ ਟਰੱਕ ਨਾਲ ਟਕਰਾ ਗਈ, ਜਿਸ ਵਿਚ ਦੋ ਵਿਅਕਤੀ ਸਵਾਰ ਸਨ। ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ, ਤਿੰਨ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ 27 ਹੋਰ ਜ਼ਖਮੀ ਹੋ ਗਏ।ਜ਼ਖਮੀਆਂ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ 7 ਹੋਰ ਲੋਕਾਂ ਦੀ ਮੌਤ ਹੋ ਗਈ।

ਪੜ੍ਹੋ ਇਹ ਅਹਿਮ ਖਬਰ- ਆਸਟ੍ਰੇਲੀਆ : 10 ਸਾਲ ਦੇ ਬੱਚੇ ਨੂੰ ਹੁੰਦੀ ਹੈ ਜੇਲ, ਚਰਚਾ 'ਚ ਆਇਆ ਵਿਰੋਧ ਕਰ ਰਿਹਾ 12 ਸਾਲਾ ਮੁੰਡਾ

ਹਸਪਤਾਲ ਦੇ ਅਧਿਕਾਰੀਆਂ ਨੇ ਦੱਸਿਆ ਕਿ ਮਰਨ ਵਾਲਿਆਂ ਦੀ ਗਿਣਤੀ ਹੋਰ ਵੱਧ ਸਕਦੀ ਹੈ ਕਿਉਂਕਿ ਜ਼ਖਮੀਆਂ ਵਿਚੋਂ 10 ਦੀ ਹਾਲਤ ਗੰਭੀਰ ਬਣੀ ਹੋਈ ਹੈ ਅਤੇ ਉਨ੍ਹਾਂ ਦੇ ਸਿਰ ਵਿਚ ਗੰਭੀਰ ਸੱਟਾਂ ਲੱਗੀਆਂ ਹਨ।ਰਿਪੋਰਟਾਂ ਵਿਚ ਕਿਹਾ ਗਿਆ ਹੈ ਕਿ ਕੁਝ ਯਾਤਰੀ ਭੀੜ ਭਰੀ ਵੈਨ ਦੀ ਛੱਤ 'ਤੇ ਬੈਠੇ ਸਨ, ਜੋ ਗੰਭੀਰ ਜ਼ਖਮੀ ਹੋਣ ਦਾ ਵੱਡਾ ਕਾਰਨ ਬਣੇ। ਫਿਲਹਾਲ ਸਥਾਨਕ ਪੁਲਿਸ ਨੇ ਇੱਕ ਕੇਸ ਦਰਜ ਕਰ ਲਿਆ ਹੈ ਅਤੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।


author

Vandana

Content Editor

Related News