ਪਾਕਿਸਤਾਨ ''ਚ ਵਾਪਰਿਆ ਸੜਕ ਹਾਦਸਾ, 8 ਲੋਕਾਂ ਦੀ ਮੌਤ

Sunday, Oct 25, 2020 - 02:59 PM (IST)

ਪਾਕਿਸਤਾਨ ''ਚ ਵਾਪਰਿਆ ਸੜਕ ਹਾਦਸਾ, 8 ਲੋਕਾਂ ਦੀ ਮੌਤ

ਇਸਲਾਮਾਬਾਦ (ਭਾਸ਼ਾ): ਪਾਕਿਸਤਾਨ ਦੇ ਪੰਜਾਬ ਸੂਬੇ ਵਿਚ ਇਕ ਸੜਕ ਹਾਦਸਾ ਵਾਪਰਿਆ। ਇਸ ਸੜਕ ਹਾਦਸੇ ਵਿਚ 8 ਲੋਕਾਂ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖਮੀ ਹੋ ਗਏ।ਸ਼ਿਨਹੂਆ ਨਿਊਜ਼ ਏਜੰਸੀ ਦੀ ਰਿਪੋਰਟ ਮੁਤਾਬਕ, ਇਹ ਹਾਦਸਾ ਸ਼ਨੀਵਾਰ ਸ਼ਾਮ ਨੂੰ ਜੇਹਲਮ ਜ਼ਿਲ੍ਹੇ ਦੇ ਪਿੰਡ ਦਾਦਨ ਖਾਨ ਖੇਤਰ ਵਿਚ ਵਾਪਰਿਆ।

ਗੁਆਂਢੀ ਜ਼ਿਲ੍ਹੇ ਚਕਵਾਲ ਦੇ ਇਕ ਪਿੰਡ ਵੱਲ ਜਾ ਰਹੀ ਇਕ ਯਾਤਰੀ ਵੈਨ ਨੇ ਉਲਟ ਦਿਸ਼ਾ ਤੋਂ ਆ ਰਹੇ ਇਕ ਭਰੇ ਡੰਪਰ ਟਰੱਕ ਨੂੰ ਟੱਕਰ ਮਾਰ ਦਿੱਤੀ।ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ, ਮ੍ਰਿਤਕਾਂ ਵਿੱਚ ਪੰਜ ਬੀਬੀਆਂ ਵੀ ਸ਼ਾਮਲ ਹਨ, ਜਦਕਿ ਜ਼ਖਮੀਆਂ ਵਿਚ ਦੋ ਬੱਚੇ ਵੀ ਸ਼ਾਮਲ ਹਨ।ਬਚਾਅ ਟੀਮਾਂ ਮੌਕੇ 'ਤੇ ਪਹੁੰਚੀਆਂ ਅਤੇ ਉਹਨਾਂ ਨੇ ਜ਼ਖਮੀਆਂ ਨੂੰ ਨੇੜਲੇ ਹਸਪਤਾਲ ਪਹੁੰਚਾਇਆ। ਪੁਲਸ ਨੇ ਟਰੱਕ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਹੈ, ਜੋ ਘਟਨਾਸਥਲ ਤੋਂ ਭੱਜ ਗਿਆ ਸੀ।


author

Vandana

Content Editor

Related News