ਪਾਕਿਸਤਾਨ ''ਚ ਵਾਪਰਿਆ ਸੜਕ ਹਾਦਸਾ, 4 ਲੋਕਾਂ ਦੀ ਮੌਤ ਤੇ 25 ਜ਼ਖਮੀ

Sunday, Feb 07, 2021 - 12:02 PM (IST)

ਪਾਕਿਸਤਾਨ ''ਚ ਵਾਪਰਿਆ ਸੜਕ ਹਾਦਸਾ, 4 ਲੋਕਾਂ ਦੀ ਮੌਤ ਤੇ 25 ਜ਼ਖਮੀ

ਇਸਲਾਮਾਬਾਦ (ਭਾਸ਼ਾ): ਪਾਕਿਸਤਾਨ ਦੇ ਪੰਜਾਬ ਸੂਬੇ ਵਿਚ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਸੜਕ ਹਾਦਸੇ ਵਿਚ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ 25 ਹੋਰ ਜ਼ਖਮੀ ਹੋ ਗਏ। ਸਥਾਨਕ ਮੀਡੀਆ ਨੇ ਇਹ ਜਾਣਕਾਰੀ ਦਿੱਤੀ।

ਪੜ੍ਹੋ ਇਹ ਅਹਿਮ ਖਬਰ- ਦਿਲੀਪ ਕੁਮਾਰ ਦੇ ਜੱਦੀ ਮਕਾਨ ਨੂੰ ਮਾਲਕ ਨੇ ਸਰਕਾਰੀ ਰੇਟ ’ਤੇ ਵੇਚਣ ਤੋਂ ਕੀਤੀ ਨਾਂਹ

ਸਮਾਚਾਰ ਏਜੰਸ਼ੀ ਸ਼ਿਨਹੂਆ ਨੇ ਸਥਾਨਕ ਮੀਡੀਆ ਰਿਪੋਰਟਾਂ ਦੇ ਹਵਾਲੇ ਨਾਲ ਦੱਸਿਆ ਕਿ ਇਹ ਹਾਦਸਾ ਸ਼ਨੀਵਾਰ ਨੂੰ ਉਸ ਸਮੇਂ ਵਾਪਰਿਆ ਜਦੋਂ ਮੁਜ਼ੱਫਰਗੜ੍ਹ ਜ਼ਿਲ੍ਹੇ ਵਿਚੋਂ ਲੰਘ ਰਹੇ ਮੁੱਖ ਹਾਈਵੇਅ 'ਤੇ ਇਕ ਯਾਤਰੀ ਵੈਨ ਨੇ ਉਲਟ ਦਿਸ਼ਾ ਤੋਂ ਆ ਰਹੇ ਇਕ ਟਰੱਕ ਨੂੰ ਟੱਕਰ ਮਾਰ ਦਿੱਤੀ। ਪੁਲਸ ਦੁਆਰਾ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ ਪਰ ਇਕ ਅਨੁਮਾਨ ਮੁਤਾਬਕ ਵੈਨ ਦੀ ਓਵਰਸਪੀਡਿੰਗ ਸ਼ਾਇਦ ਹਾਦਸੇ ਦਾ ਕਾਰਨ ਹੈ। ਜ਼ਖਮੀਆਂ ਨੂੰ ਨੇੜਲੇ ਹਸਪਤਾਲ ਵਿਚ ਟਰਾਂਸਫਰ ਕਰ ਦਿੱਤਾ ਗਿਆ ਹੈ।

ਪੜ੍ਹੋ ਇਹ ਅਹਿਮ ਖਬਰ - ਬ੍ਰਿਟਿਸ਼ ਸਾਂਸਦਾਂ ਨੂੰ ਬੋਰਿਸ ਸਰਕਾਰ ਦਾ ਜਵਾਬ, ਕਿਹਾ-'ਖੇਤੀ ਸੁਧਾਰ ਭਾਰਤ ਦਾ ਅੰਦਰੂਨੀ ਮਾਮਲਾ'


author

Vandana

Content Editor

Related News