ਅਫਗਾਨਿਸਤਾਨ 'ਚ ਪਾਕਿਸਤਾਨ ਦੇ ਹਵਾਈ ਹਮਲੇ: ਅਮਰੀਕਾ ਨੇ ਸੰਜਮ ਵਰਤਣ ਦੀ ਕੀਤੀ ਅਪੀਲ

Tuesday, Mar 19, 2024 - 11:23 AM (IST)

ਅਫਗਾਨਿਸਤਾਨ 'ਚ ਪਾਕਿਸਤਾਨ ਦੇ ਹਵਾਈ ਹਮਲੇ: ਅਮਰੀਕਾ ਨੇ ਸੰਜਮ ਵਰਤਣ ਦੀ ਕੀਤੀ ਅਪੀਲ

ਵਾਸ਼ਿੰਗਟਨ (ਭਾਸ਼ਾ): ਅਮਰੀਕਾ ਨੇ ਪਾਕਿਸਤਾਨ ਨੂੰ ਆਪਣੀ ਅੱਤਵਾਦ ਵਿਰੋਧੀ ਮੁਹਿੰਮ ਦੌਰਾਨ ਸੰਜਮ ਵਰਤਣ ਦੀ ਅਪੀਲ ਕੀਤੀ ਹੈ। ਇਸ ਤੋਂ ਕੁਝ ਘੰਟੇ ਪਹਿਲਾਂ ਪਾਕਿਸਤਾਨ ਨੇ ਕਿਹਾ ਸੀ ਕਿ ਉਸ ਨੇ ਅਫਗਾਨਿਸਤਾਨ 'ਚ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀ.ਟੀ.ਪੀ.) ਨਾਲ ਜੁੜੇ ਅੱਤਵਾਦੀਆਂ 'ਤੇ ਹਵਾਈ ਹਮਲੇ ਕੀਤੇ ਹਨ। ਵ੍ਹਾਈਟ ਹਾਊਸ ਦੀ ਪ੍ਰੈੱਸ ਸਕੱਤਰ ਕੈਰੀਨ ਜੀਨ-ਪੀਅਰੇ ਨੇ ਸੋਮਵਾਰ ਨੂੰ ਇਕ ਪ੍ਰੈੱਸ ਕਾਨਫਰੰਸ 'ਚ ਕਿਹਾ ਕਿ ਅਮਰੀਕਾ ਅਫਗਾਨਿਸਤਾਨ 'ਤੇ ਸ਼ਾਸਨ ਕਰਨ ਵਾਲੇ ਤਾਲਿਬਾਨ ਨੂੰ ਵੀ ਅਪੀਲ ਕਰਦਾ ਹੈ ਕਿ ਉਹ ਇਹ ਯਕੀਨੀ ਬਣਾਉਣ ਕਿ ਅਫਗਾਨਿਸਤਾਨ ਦੀ ਧਰਤੀ ਨੂੰ ਅੱਤਵਾਦੀ ਹਮਲੇ ਕਰਨ ਲਈ ਇਸਤੇਮਾਲ ਨਾ ਕੀਤਾ ਜਾਵੇ।   

ਪਾਕਿਸਤਾਨ ਨੇ ਸੋਮਵਾਰ ਨੂੰ ਕਿਹਾ ਕਿ ਉਸ ਨੇ ਅਫਗਾਨਿਸਤਾਨ ਦੇ ਟੀ.ਟੀ.ਪੀ ਦੇ ਅੱਤਵਾਦੀਆਂ 'ਤੇ ਹਵਾਈ ਹਮਲੇ ਕੀਤੇ ਹਨ, ਜਦੋਂ ਕਿ ਪਾਕਿਸਤਾਨ ਦੇ ਅਸ਼ਾਂਤ ਸ਼ਹਿਰਾਂ 'ਚ ਹਾਲ ਹੀ 'ਚ ਹੋਏ ਅੱਤਵਾਦੀ ਹਮਲਿਆਂ ਤੋਂ ਬਾਅਦ ਦੋਵਾਂ ਗੁਆਂਢੀ ਦੇਸ਼ਾਂ ਵਿਚਾਲੇ ਸ਼ਬਦੀ ਜੰਗ ਚੱਲ ਰਹੀ ਹੈ। ਪਾਕਿਸਤਾਨ ਦੇ ਵਿਦੇਸ਼ ਦਫਤਰ (ਐੱਫ.ਓ.) ਨੇ ਕਿਹਾ ਕਿ ਟੀਟੀਪੀ ਦੇ ਹਾਫਿਜ਼ ਗੁਲ ਬਹਾਦੁਰ ਸਮੂਹ ਨਾਲ ਸਬੰਧਤ ਅੱਤਵਾਦੀਆਂ ਨੇ ਹਮਲਾ ਕੀਤਾ ਸੀ। ਸਮੂਹ ਨੇ ਸ਼ਨੀਵਾਰ ਨੂੰ ਫੌਜ ਦੀ ਇਕ ਚੌਕੀ 'ਤੇ ਹੋਏ ਹਮਲੇ ਦੀ ਜ਼ਿੰਮੇਵਾਰੀ ਲਈ ਸੀ, ਜਿਸ ਵਿਚ ਦੋ ਅਫਸਰਾਂ ਸਮੇਤ ਸੱਤ ਜਵਾਨ ਮਾਰੇ ਗਏ ਸਨ। ਅਫਗਾਨ ਤਾਲਿਬਾਨ ਨੇ ਕਿਹਾ ਕਿ ਪਾਕਿਸਤਾਨੀ ਹਵਾਈ ਹਮਲਿਆਂ 'ਚ ਤਿੰਨ ਬੱਚਿਆਂ ਸਮੇਤ ਘੱਟੋ-ਘੱਟ ਅੱਠ ਨਾਗਰਿਕ ਮਾਰੇ ਗਏ। ਉਸ ਨੇ ਕਾਬੁਲ ਵਿੱਚ ਪਾਕਿਸਤਾਨੀ ਦੂਤਘਰ ਦੇ ਰਾਜਦੂਤ ਨੂੰ ਤਲਬ ਕਰਕੇ ਸਖ਼ਤ ਵਿਰੋਧ ਦਰਜ ਕਰਵਾਇਆ। 

ਪੜ੍ਹੋ ਇਹ ਅਹਿਮ ਖ਼ਬਰ-ਚੀਨ ਲਈ ਰਾਹਤ ਦੀ ਖ਼ਬਰ, ਸਾਲ 2023 'ਚ ਟੁੱਟਿਆ 'ਵਿਆਹ' ਕਰਵਾਉਣ ਦਾ 9 ਸਾਲਾਂ ਦਾ ਰਿਕਾਰਡ

ਜੀਨ-ਪੀਅਰੇ ਨੇ ਕਿਹਾ ਕਿ ਪਾਕਿਸਤਾਨ ਅਤੇ ਅਫਗਾਨਿਸਤਾਨ ਨੂੰ ਗੱਲਬਾਤ ਰਾਹੀਂ ਆਪਣੇ ਮਤਭੇਦ ਸੁਲਝਾਉਣੇ ਚਾਹੀਦੇ ਹਨ। ਉਨ੍ਹਾਂ ਨੇ ਕਿਹਾ,''ਅਸੀਂ ਉਨ੍ਹਾਂ ਰਿਪੋਰਟਾਂ ਤੋਂ ਜਾਣੂ ਹਾਂ ਕਿ ਸ਼ਨੀਵਾਰ ਨੂੰ ਪਾਕਿਸਤਾਨ 'ਚ ਫੌਜੀ ਚੌਕੀ 'ਤੇ ਹਮਲੇ ਦੇ ਜਵਾਬ 'ਚ ਪਾਕਿਸਤਾਨ ਨੇ ਅਫਗਾਨਿਸਤਾਨ 'ਚ ਹਵਾਈ ਹਮਲੇ ਕੀਤੇ। ਜੀਨ-ਪੀਅਰੇ ਨੇ ਕਿਹਾ,"ਸਾਨੂੰ ਪਾਕਿਸਤਾਨ ਵਿੱਚ ਹਮਲਿਆਂ ਦੌਰਾਨ ਜਾਨਾਂ ਅਤੇ ਸੱਟਾਂ ਅਤੇ ਅਫਗਾਨਿਸਤਾਨ ਵਿੱਚ ਹਮਲਿਆਂ ਦੌਰਾਨ ਆਮ ਨਾਗਰਿਕਾਂ ਦੇ ਹੋਏ ਨੁਕਸਾਨ 'ਤੇ ਡੂੰਘਾ ਅਫਸੋਸ ਹੈ। ਅਸੀਂ ਤਾਲਿਬਾਨ ਨੂੰ ਇਹ ਯਕੀਨੀ ਬਣਾਉਣ ਦੀ ਅਪੀਲ ਕਰਦੇ ਹਾਂ ਕਿ ਅਫਗਾਨਿਸਤਾਨ ਦੀ ਧਰਤੀ ਤੋਂ ਅੱਤਵਾਦੀ ਹਮਲੇ ਨਾ ਕੀਤੇ ਜਾਣ। ਅਸੀਂ ਪਾਕਿਸਤਾਨ ਨੂੰ ਸੰਜਮ ਵਰਤਣ ਅਤੇ ਇਹ ਯਕੀਨੀ ਬਣਾਉਣ ਦੀ ਅਪੀਲ ਕਰਦੇ ਹਾਂ ਕਿ ਅੱਤਵਾਦ ਵਿਰੋਧੀ ਯਤਨਾਂ ਵਿੱਚ ਨਾਗਰਿਕਾਂ ਨੂੰ ਨੁਕਸਾਨ ਨਾ ਪਹੁੰਚੇ।" ਇੱਕ ਵੱਖਰੀ ਪ੍ਰੈਸ ਕਾਨਫਰੰਸ ਵਿੱਚ ਵਿਦੇਸ਼ ਵਿਭਾਗ ਦੇ ਬੁਲਾਰੇ ਵੇਦਾਂਤ ਪਟੇਲ ਨੇ ਵੀ ਇਹੀ ਗੱਲ ਕਹੀ। ਪਟੇਲ ਨੇ ਇਹ ਵੀ ਕਿਹਾ, "ਅਸੀਂ ਇਹ ਯਕੀਨੀ ਬਣਾਉਣ ਲਈ ਵਚਨਬੱਧ ਹਾਂ ਕਿ ਅਫਗਾਨਿਸਤਾਨ ਮੁੜ ਕਦੇ ਵੀ ਅੱਤਵਾਦੀਆਂ ਲਈ ਪਨਾਹਗਾਹ ਨਾ ਬਣੇ ਜੋ ਅਮਰੀਕਾ ਜਾਂ ਸਾਡੇ ਭਾਈਵਾਲਾਂ ਅਤੇ ਸਹਿਯੋਗੀਆਂ ਨੂੰ ਨੁਕਸਾਨ ਪਹੁੰਚਾਉਣਾ ਚਾਹੁੰਦੇ ਹਨ।"

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 
 


author

Vandana

Content Editor

Related News