ਪਾਕਿ ਦੇ ਸਾਬਕਾ ਗ੍ਰਹਿ ਮੰਤਰੀ ਦਾ ਵੀਡੀਓ ਵਾਇਰਲ, ਭਾਰਤ ਖ਼ਿਲਾਫ਼ ਉਗਲ ਰਿਹੈ ਜ਼ਹਿਰ
Saturday, Nov 25, 2023 - 01:27 PM (IST)
ਇਸਲਾਮਾਬਾਦ (ਇੰਟ.) - ਪਾਕਿਸਤਾਨ ਦੇ ਸਾਬਕਾ ਗ੍ਰਹਿ ਮੰਤਰੀ ਸ਼ੇਖ ਰਸ਼ੀਦ ਦਾ ਇਕ ਪੁਰਾਣਾ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਵਿਚ ਉਹ ਭਾਰਤ ਖਿਲਾਫ ਬਿਆਨਬਾਜ਼ੀ ਕਰ ਰਹੇ ਹਨ। ਉਨ੍ਹਾਂ ਨੇ ਵੀਡੀਓ ਵਿਚ ਕਿਹਾ ਕਿ ਭਾਰਤ ਵਿਚ ਘੱਟੋ-ਘੱਟ 22 ਪਾਕਿਸਤਾਨ ਬਣਨਗੇ।
ਇਹ ਵੀ ਪੜ੍ਹੋ : ਟਰੇਨ ’ਚ ਖ਼ਰਾਬ AC ਅਤੇ ਪੱਖਿਆਂ ਲਈ ਰੇਲਵੇ ਨੂੰ ਠੋਕਿਆ 15,000 ਰੁਪਏ ਦਾ ਜੁਰਮਾਨ
"Indian Muslims will create 22 Pakistans from India. This is the strategy of Pakistan army"
— Pakistan Untold (@pakistan_untold) November 22, 2023
- Erstwhile Interior Minister, Pakistan pic.twitter.com/b1t8D3BRE8
ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ‘ਐੱਨ.ਆਈ.ਸੀ.’ ਨਾਂ ਦੀ ਸਕੀਮ ਲੈ ਕੇ ਆਈ ਹੈ, ਜੋ ਮੁਸਲਮਾਨਾਂ ਖ਼ਿਲਾਫ਼ ਹੈ। ਭਾਰਤ ਵਿਚ ਮੁਸਲਮਾਨਾਂ ਨੂੰ ਦੂਜੇ ਦਰਜੇ ਦਾ ਨਾਗਰਿਕ ਬਣਾ ਕੇ ਰੱਖ ਦਿੱਤਾ ਹੈ। ਸ਼ੇਖ ਨੇ ਕਿਹਾ ਕਿ ਭਾਰਤ ’ਚ ਰਹਿਣ ਵਾਲੇ 25 ਕਰੋੜ ਮੁਸਲਮਾਨਾਂ ਨੂੰ ਭਾਰਤ ਲਈ ਜਾਂ ਪੀ.ਐੱਮ. ਨਰਿੰਦਰ ਮੋਦੀ ਲਈ ਝੱਲਣਾ ਆਸਾਨ ਨਹੀਂ ਹੋਵੇਗਾ। ਜੇਕਰ ਕੋਈ ਕਹਿੰਦਾ ਹੈ ਕਿ ਪਾਕਿਸਤਾਨ ਜੰਗ ਲਈ ਤਿਆਰ ਹੈ ਤਾਂ ਹਾਂ ਅਸੀਂ ਪੂਰੀ ਤਰ੍ਹਾਂ ਤਿਆਰ ਹਾਂ। ਅਸੀਂ ਇਸ ਦੇ ਲਈ ਸਮਾਰਟ ਬੰਬ ਬਣਾਇਆ ਹੈ। ਸਰਕਾਰ (ਤਤਕਾਲੀ) ਨੇ ਮੈਨੂੰ ਇਸ ਦੀ ਜ਼ਿੰਮੇਵਾਰੀ ਦਿੱਤੀ ਹੈ।
ਇਹ ਵੀ ਪੜ੍ਹੋ : Indigo ਦੀ ਪੇਰੈਂਟ ਕੰਪਨੀ ਨੂੰ ਮਿਲਿਆ 1666 ਕਰੋੜ ਦਾ ਟੈਕਸ ਨੋਟਿਸ, ਜਾਣੋ ਪੂਰਾ ਮਾਮਲਾ
ਇਹ ਵੀ ਪੜ੍ਹੋ : ਘਟੀਆ ਕੁਆਲਿਟੀ ਦੇ ਲਗਾਏ ਗਏ ਖਿੜਕੀਆਂ ਅਤੇ ਦਰਵਾਜ਼ੇ, ਫਰਨੀਚਰ ਹਾਊਸ ਮਾਲਕ ਨੂੰ ਜੁਰਮਾਨਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8