ਗੁਆਂਢੀ ਮੁਲਕ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਮੁਲਜ਼ਮ ਨੇ 3 ਬੱਚਿਆਂ ਨੂੰ ਕੀਤਾ ਅਗਵਾ ਫਿਰ ਮਾਰ ਕੇ ਖਾਧਾ ਮਾਸ

Friday, Dec 15, 2023 - 06:27 PM (IST)

ਗੁਆਂਢੀ ਮੁਲਕ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਮੁਲਜ਼ਮ ਨੇ 3 ਬੱਚਿਆਂ ਨੂੰ ਕੀਤਾ ਅਗਵਾ ਫਿਰ ਮਾਰ ਕੇ ਖਾਧਾ ਮਾਸ

ਗੁਰਦਾਸਪੁਰ/ਪਾਕਿਸਤਾਨ (ਵਿਨੋਦ) : ਪਾਕਿਸਤਾਨ ਦੇ ਪੰਜਾਬ ਸੂਬੇ ਦੇ ਮੁਜ਼ੱਫਰਗੜ੍ਹ ਵਿਚ ਪੁਲਸ ਨੇ ਬੱਚਿਆਂ ਨੂੰ ਮਾਰਨ ਅਤੇ ਉਨ੍ਹਾਂ ਦਾ ਮਾਸ ਖਾਣ ਦੇ ਦੋਸ਼ ਵਿਚ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਸਥਾਨਕ ਪੁਲਸ ਮੁਤਾਬਕ ਪੰਜ ਦਿਨ ਪਹਿਲਾਂ ਮੁਜ਼ੱਫਰਗੜ੍ਹ ਦੇ ਖਾਨਗੜ੍ਹ ਇਲਾਕੇ ਤੋਂ ਤਿੰਨ ਬੱਚਿਆਂ ਨੂੰ ਕਥਿਤ ਤੌਰ ’ਤੇ ਅਗਵਾ ਕੀਤਾ ਸੀ। ਮੁਲਜ਼ਮਾਂ ਨੇ ਤਿੰਨ ਨਾਬਾਲਗ ਬੱਚਿਆਂ 'ਚੋਂ ਦੋ ਨੂੰ ਬੇਰਹਿਮੀ ਨਾਲ ਮਾਰ ਦਿੱਤਾ ਅਤੇ ਕਥਿਤ ਤੌਰ ’ਤੇ ਉਨ੍ਹਾਂ ਦਾ ਮਾਸ ਖਾ ਲਿਆ।

ਇਹ ਵੀ ਪੜ੍ਹੋ- ਵੱਡੀ ਖ਼ਬਰ: ਸੁਖਬੀਰ ਬਾਦਲ ਨੇ ਅਕਾਲੀ ਸਰਕਾਰ ਵੇਲੇ ਹੋਈਆਂ ਬੇਅਦਬੀ ਦੀਆਂ ਘਟਨਾਵਾਂ 'ਤੇ ਮੰਗੀ ਮੁਆਫ਼ੀ

ਸਰਹੱਦ ਪਾਰਲੇ ਸੂਤਰਾਂ ਅਨੁਸਾਰ ਮੁਲਜ਼ਮਾਂ ਨੇ ਦੋ ਬੱਚਿਆਂ ਦਾ ਕਤਲ ਕਰ ਕੇ ਉਨ੍ਹਾਂ ਦਾ ਮਾਸ ਖਾ ਲਿਆ, ਜਦਕਿ ਸੱਤ ਸਾਲਾ ਅਲੀ ਹਸਨ ਨੂੰ ਪੁਲਸ ਨੇ ਜ਼ਿੰਦਾ ਬਰਾਮਦ ਕਰ ਲਿਆ, ਜਿਸ ਨੇ ਸਥਾਨਕ ਲੋਕਾਂ ਦੀ ਸੂਚਨਾ ’ਤੇ ਕਾਰਵਾਈ ਕੀਤੀ। ਜਾਣਕਾਰੀ ਮੁਤਾਬਕ ਤਿੰਨ ਸਾਲ ਦੇ ਅਬਦੁੱਲਾ ਅਤੇ ਉਸ ਦੀ ਡੇਢ ਸਾਲ ਦੀ ਭੈਣ ਹਫਸਾ ਦਾ ਕਤਲ ਕਰਨ ਤੋਂ ਬਾਅਦ ਦੋਸ਼ੀ ਨੇ ਉਨ੍ਹਾਂ ਦਾ ਮਾਸ ਪਕਾਇਆ ਅਤੇ ਖਾ ਲਿਆ। 

ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਇਸ ਬ੍ਰਿਜ ’ਤੇ 2 ਸਾਲਾਂ ਲਈ ਆਵਾਜਾਈ ਮੁਕੰਮਲ ਬੰਦ, ਜਾਣੋ ਕੀ ਰਹੀ ਵਜ੍ਹਾ

ਸੂਤਰਾਂ ਅਨੁਸਾਰ ਮੁਲਜ਼ਮਾਂ ਨੇ ਮੁਜ਼ੱਫਰਗੜ੍ਹ ਦੇ ਇੱਕ ਸਥਾਨਕ ਮੰਦਰ ਵਿੱਚ ਮਨੁੱਖੀ ਮਾਸ ਵੀ ਵੰਡਿਆ। ਮੁਜ਼ੱਫਰਗੜ੍ਹ ਪੁਲਸ ਨੇ ਖੇਤ ’ਚੋਂ ਅਬਦੁੱਲਾ ਦੀ ਲਾਸ਼ ਅਤੇ ਚਾਕੂ ਬਰਾਮਦ ਕਰ ਲਿਆ ਹੈ ਪਰ ਹਫਸਾ ਦੀ ਲਾਸ਼ ਦੀ ਭਾਲ ਜਾਰੀ ਹੈ। ਪੁਲਸ ਦੇ ਬੁਲਾਰੇ ਅਨੁਸਾਰ ਗ੍ਰਿਫ਼ਤਾਰ ਕੀਤਾ ਗਿਆ ਸ਼ੱਕੀ ਵਿਅਕਤੀ ਇਸ ਸਮੇਂ ਹਸਪਤਾਲ ਵਿੱਚ ਗੰਭੀਰ ਹਾਲਤ ਵਿੱਚ ਹੈ ਅਤੇ ਹੋਸ਼ ਵਿੱਚ ਆਉਣ ਤੋਂ ਬਾਅਦ ਇਸ ਵਹਿਸ਼ੀ ਕਤਲ ਬਾਰੇ ਹੋਰ ਖੁਲਾਸੇ ਕੀਤੇ ਜਾਣਗੇ। ਲਾਪਤਾ ਬੱਚਿਆਂ ਦੇ ਪਿਤਾ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤੇ ਗਏ ਸ਼ੱਕੀ ਦੇ ਖ਼ਿਲਾਫ਼ ਕਤਲ ਅਤੇ ਅੱਤਵਾਦ ਦਾ ਮਾਮਲਾ ਵੀ ਦਰਜ ਕੀਤਾ ਗਿਆ ਹੈ। ਨਾਬਾਲਗ ਮ੍ਰਿਤਕ ਦੇ ਪਿਤਾ ਫੈਯਾਜ਼ ਨੇ ਵੀ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ- ਤਲਾਕਸ਼ੁਦਾ ਔਰਤ ਨਾਲ ਇਸ਼ਕ ਦੀਆਂ ਪੀਂਘਾ ਪਾ ਬਣਾਏ ਸਰੀਰਕ ਸਬੰਧ, ਅਖ਼ੀਰ ਕਰ ਗਿਆ ਵੱਡਾ ਕਾਂਡ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News