ਸ਼ਾਹਬਾਜ਼ ਸ਼ਰੀਫ਼ ਜਾਂ ਉਮਰ ਅਯੂਬ ਖ਼ਾਨ; ਪਾਕਿਸਤਾਨ ਨੂੰ ਇਸ ਦਿਨ ਮਿਲੇਗਾ ਨਵਾਂ ਪ੍ਰਧਾਨ ਮੰਤਰੀ
Friday, Mar 01, 2024 - 11:25 AM (IST)
ਇਸਲਾਮਾਬਾਦ (ਭਾਸ਼ਾ)- ਪਾਕਿਸਤਾਨ ਦੀ ਨੈਸ਼ਨਲ ਅਸੈਂਬਲੀ ਦੇ ਸਕੱਤਰੇਤ ਨੇ ਵੀਰਵਾਰ ਨੂੰ ਦੇਸ਼ ਦੇ ਨਵੇਂ ਪ੍ਰਧਾਨ ਮੰਤਰੀ ਦੀ ਚੋਣ ਦੇ ਪ੍ਰੋਗਰਾਮ ਦਾ ਐਲਾਨ ਕੀਤਾ ਹੈ। ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ.ਐੱਮ.ਐੱਲ.-ਐੱਨ.) ਦੇ ਨੇਤਾ ਸ਼ਹਿਬਾਜ਼ ਸ਼ਰੀਫ ਨੂੰ ਐਤਵਾਰ ਨੂੰ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਅਹੁਦੇ ਲਈ ਮਜ਼ਬੂਤ ਦਾਅਵੇਦਾਰ ਮੰਨਿਆ ਜਾ ਰਿਹਾ ਹੈ। ਤੈਅ ਪ੍ਰੋਗਰਾਮ ਮੁਤਾਬਕ ਉਮੀਦਵਾਰ ਸ਼ਨੀਵਾਰ ਦੁਪਹਿਰ 2 ਵਜੇ ਤੱਕ ਆਪਣਾ ਨਾਮਜ਼ਦੀ ਪੱਤਰ ਜਮ੍ਹਾ ਕਰਵਾ ਸਕਦੇ ਹਨ। ਨਾਮਜ਼ਦਗੀ ਪੱਤਰਾਂ ਦੀ ਜਾਂਚ ਉਸੇ ਦਿਨ ਪੂਰੀ ਕਰ ਲਈ ਜਾਵੇਗੀ। ਇਸ ਵਿਚ ਕਿਹਾ ਗਿਆ ਕਿ ਪ੍ਰਧਾਨ ਮੰਤਰੀ ਦੀ ਚੋਣ ਪ੍ਰਕਿਰਿਆ ਨਵੇਂ ਚੁਣੇ ਗਏ ਸੰਸਦ ਮੈਂਬਰਾਂ ਨੂੰ ਸੌਂਪੀ ਗਈ ਹੈ।
ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (PML-N) ਨੇ 72 ਸਾਲਾ ਸ਼ਹਿਬਾਜ਼ ਸ਼ਰੀਫ ਨੂੰ ਪ੍ਰਧਾਨ ਮੰਤਰੀ ਅਹੁਦੇ ਲਈ ਨਾਮਜ਼ਦ ਕੀਤਾ ਹੈ। ਜਦੋਂਕਿ ਉਮਰ ਅਯੂਬ ਖ਼ਾਨ ਜੇਲ੍ਹ ਵਿਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਪਾਰਟੀ ਦੇ ਉਮੀਦਵਾਰ ਹਨ। ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਅਗਵਾਈ ਵਾਲੀ PML-N ਨੂੰ ਦੇਸ਼ ਵਿਚ 8 ਫਰਵਰੀ ਨੂੰ ਹੋਈਆਂ ਚੋਣਾਂ ਤੋਂ ਬਾਅਦ ਗਠਜੋੜ ਸਰਕਾਰ ਦੀ ਅਗਵਾਈ ਕਰਨ ਲਈ ਸਾਬਕਾ ਵਿਦੇਸ਼ ਮੰਤਰੀ ਬਿਲਾਵਲ ਭੁੱਟੋ-ਜ਼ਰਦਾਰੀ ਦੀ ਅਗਵਾਈ ਵਾਲੀ ਪਾਕਿਸਤਾਨ ਪੀਪਲਜ਼ ਪਾਰਟੀ (ਪੀਪੀਪੀ) ਦਾ ਸਮਰਥਨ ਮਿਲਿਆ ਹੈ।
ਇਹ ਵੀ ਪੜ੍ਹੋ: ਕੈਨੇਡਾ ਦੇ ਸਾਬਕਾ ਪ੍ਰਧਾਨ ਮੰਤਰੀ ਬ੍ਰਾਇਨ ਮੁਲਰੋਨੀ ਦਾ 84 ਸਾਲ ਦੀ ਉਮਰ 'ਚ ਦਿਹਾਂਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।