ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਅੱਜ ਰਾਤ ਕਰਨਗੇ ਦੇਸ਼ ਨੂੰ ਸੰਬੋਧਨ
Thursday, Mar 31, 2022 - 04:48 PM (IST)
ਇਸਲਾਮਾਬਾਦ (ਵਾਰਤਾ) - ਪਾਕਿਸਤਾਨ ਦੇ ਸੂਚਨਾ ਅਤੇ ਪ੍ਰਸਾਰਣ ਮੰਤਰੀ ਫਵਾਦ ਚੌਧਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਅੱਜ ਰਾਤ ਦੇਸ਼ ਨੂੰ ਸੰਬੋਧਨ ਕਰਨਗੇ। ਫਵਾਦ ਨੇ ਇਹ ਜਾਣਕਾਰੀ ਟਵਿੱਟਰ ਰਾਹੀਂ ਜਨਤਾ ਨਾਲ ਸਾਂਝੀ ਕੀਤੀ। ਇਸ ਤੋਂ ਪਹਿਲਾ ਜੀਓ ਟੀ. ਵੀ. ਨੇ ਕਿਹਾ ਸੀ ਕਿ ਪ੍ਰਧਾਨ ਮੰਤਰੀ ਖ਼ਾਨ ਨੇ ਨੈਸ਼ਨਲ ਅਸੈਂਬਲੀ ’ਚ ਹੋਣ ਵਾਲੇ ਸ਼ੈਸਨ ਤੋਂ 2 ਘੰਟੇ ਪਹਿਲਾਂ ਰਾਸ਼ਟਰੀ ਸੁਰੱਖਿਆ ਕਮੇਟੀ ਦੀ ਬੈਠਕ ਬੁਲਾਈ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਖ਼ਿਲਾਫ਼ ਬੇਭਰੋਸਗੀ ਮਤੇ ’ਤੇ ਵੀ ਚਰਚਾ ਹੋਵੇਗੀ।
ਇਹ ਵੀ ਪੜ੍ਹੋ: ਪ੍ਰਵਾਸੀਆਂ ਲਈ ਕੈਨੇਡਾ 'ਚ ਕੰਮ ਕਰਨ ਦਾ ਸੁਨਹਿਰੀ ਮੌਕਾ, ਸਰਕਾਰ ਦੇ ਰਹੀ ਹੈ 2 ਸਾਲ ਦਾ ਵੀਜ਼ਾ, ਜਲਦ ਕਰੋ ਅਪਲਾਈ
ਫਵਾਦ ਨੇ ਟਵਿੱਟਰ ’ਤੇ ਕਿਹਾ ਕਿ ਬੈਠਕ ਪ੍ਰਧਾਨ ਮੰਤਰੀ ਦੇ ਘਰ ਹੋਵੇਗੀ। ਵਿਧਾਨ ਸਭਾ ਦੇ ਸੈਸ਼ਨ ’ਚ ਪ੍ਰਧਾਨ ਮੰਤਰੀ ਖ਼ਿਲਾਫ਼ ਬੇਭਰੋਸਗੀ ਮਤੇ ’ਤੇ ਵੀ ਚਰਚਾ ਕੀਤਾ ਜਾਵੇਗੀ। ਇਹ ਚਰਚਾ ਸ਼ਾਮ ਨੂੰ ਹੋਣ ਦੀ ਸੰਭਾਵਨਾ ਹੈ। ਵਿਧਾਨ ਸਭਾ ਸਕੱਤਰੇਤ ਨੇ ਇਕ ਦਿਨ ਪਹਿਲਾਂ ਅੱਜ ਦੀ ਬੈਠਕ ਦੇ ਹੁਕਮ ਦਿੱਤਾ ਸੀ। ਜੀਓ ਨਿਊਜ਼ ਨੇ ਦੱਸਿਆ ਕਿ ਸੈਸ਼ਨ ਦੇ ਦੌਰਾਨ ਪ੍ਰਧਾਨ ਮੰਤਰੀ ਖ਼ਿਲਾਫ਼ ਬੇਭਰੋਸਗੀ ਮਤੇ ’ਤੇ ਚਰਚਾ ਕੀਤੀ ਜਾਵੇਗੀ । ਜ਼ਿਕਰਯੋਗ ਹੈ ਕਿ ਵਿਧਾਨ ਸਭਾ ਦੇ ਵਿਧਾਇਕ ਅਤੇ ਵਿਰੋਧੀ ਸ਼ਾਹਬਾਜ ਸ਼ਰੀਫ ਵੱਲੋਂ ਇਮਰਾਨ ਖ਼ਾਨ ਖ਼ਿਲਾਫ਼ ਬੇਭਰੋਸਗੀ ਮਤਾ ਪੇਸ਼ ਕਰਨ ਤੋਂ ਬਾਅਦ ਉਹ ਪਾਕਿਸਤਾਨ ਦੇ ਇਤਿਹਾਸ ’ਚ ਬੇਭਰੋਸਗੀ ਮਤੇ ਦਾ ਸਾਹਮਣਾ ਕਰਨ ਵਾਲੇ ਤੀਜੇ ਪ੍ਰਧਾਨ ਮੰਤਰੀ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ