ਅਫਗਾਨਿਸਤਾਨ ''ਚ ਪਾਕਿਸਤਾਨ ਦੀ ਰਣਨੀਤੀ ਬੁਰੀ ਤਰ੍ਹਾਂ ਨਾਕਾਮ, ਵਿਸ਼ੇਸ਼ ਡਿਪਲੋਮੈਟ ਨੇ ਦਿੱਤਾ ਅਸਤੀਫਾ
Thursday, Mar 02, 2023 - 01:14 PM (IST)
ਇਸਲਾਮਾਬਾਦ— ਅਫਗਾਨਿਸਤਾਨ 'ਚ ਪਾਕਿਸਤਾਨ ਦੀ ਰਣਨੀਤੀ ਬੁਰੀ ਤਰ੍ਹਾਂ ਅਸਫਲ ਰਹੀ ਹੈ। ਇਸ ਕਾਰਨ ਪਾਕਿਸਤਾਨ ਸਰਕਾਰ ਨੇ ਅਫਗਾਨਿਸਤਾਨ ਲਈ ਆਪਣੇ ਵਿਸ਼ੇਸ਼ ਪ੍ਰਤੀਨਿਧੀ ਅਨੁਭਵੀ ਡਿਪਲੋਮੈਟ ਮੁਹੰਮਦ ਸਾਦਿਕ ਦਾ ਅਸਤੀਫਾ ਲੈ ਲਿਆ ਹੈ।
ਇਹ ਵੀ ਪੜ੍ਹੋ- ਟਾਟਾ ਗਰੁੱਪ ਦੀ ਬਿਸਲੇਰੀ ਨਾਲ ਡੀਲ ਅਟਕੀ, ਜਾਣੋ ਕਿੱਥੇ ਫਸਿਆ ਪੇਚ
ਅਫਗਾਨਿਸਤਾਨ ਲਈ ਪਾਕਿਸਤਾਨ ਦੇ ਵਿਸ਼ੇਸ਼ ਪ੍ਰਤੀਨਿਧੀ ਮੁਹੰਮਦ ਸਾਦਿਕ ਨੇ ਬੁੱਧਵਾਰ ਨੂੰ ਟਵੀਟ ਕੀਤਾ, "ਅਫਗਾਨਿਸਤਾਨ ਲਈ ਪਾਕਿਸਤਾਨ ਦੇ ਵਿਸ਼ੇਸ਼ ਪ੍ਰਤੀਨਿਧੀ ਦੇ ਰੂਪ 'ਚ ਤਿੰਨ ਸਾਲ ਸੇਵਾ ਦੇਣ ਤੋਂ ਬਾਅਦ ਮੈਂ ਸਰਕਾਰ ਨੂੰ ਬੇਨਤੀ ਕਰਦਾ ਹਾਂ ਕਿ ਮੇਰੇ ਲਈ ਅੱਗੇ ਵਧਣ ਅਤੇ ਮੇਰੀਆਂ ਨਿੱਜੀ ਤਰਜੀਹਾਂ- ਪਰਿਵਾਰ, ਕਿਤਾਬਾਂ ਅਤੇ ਖੇਤੀ/ਵਾਤਾਵਰਨ 'ਤੇ ਧਿਆਨ ਦੇਣ ਦਾ ਸਮਾਂ ਆ ਗਿਆ ਹੈ।
ਇਹ ਵੀ ਪੜ੍ਹੋ- 3200 ਰੁਪਏ ਤੋਂ ਜ਼ਿਆਦਾ ਸਸਤਾ ਹੋਇਆ ਸੋਨਾ, ਇਹ ਹੈ ਸੋਨੇ ਦਾ ਭਾਅ ਘਟਣ ਦੀ ਵਜ੍ਹਾ
ਸਾਦਿਕ ਨੇ ਕਿਹਾ ਕਿ ਉਹ ਵਿਸ਼ੇਸ਼ ਦੂਤ ਵਜੋਂ ਉਨ੍ਹਾਂ ਲਈ ਦਿਲੋਂ ਸਮਰਥਨ ਦੇਣ ਲਈ ਪ੍ਰਧਾਨ ਮੰਤਰੀ ਅਤੇ ਹੋਰ ਸਾਰੇ ਹਿੱਸੇਦਾਰਾਂ ਦੇ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਮੈਂ ਆਪਣੇ ਕਈ ਸਾਥੀਆਂ ਦੀ ਸਖ਼ਤ ਮਿਹਨਤ ਦੀ ਸ਼ਲਾਘਾ ਕਰਦਾ ਹਾਂ ਜਿਨ੍ਹਾਂ ਨੇ ਪਾਕਿਸਤਾਨ-ਅਫ਼ਗਾਨਿਸਤਾਨ ਸਬੰਧਾਂ ਨੂੰ ਕਾਰਗਰ ਬਣਾਉਣ ਲਈ ਲੰਬੇ ਸਮੇਂ ਤੱਕ ਕੰਮ ਕੀਤਾ। ਉਨ੍ਹਾਂ ਨੇ ਇਹ ਅਸਤੀਫਾ ਅਜਿਹੇ ਸਮੇਂ ਦਿੱਤਾ ਹੈ ਜਦੋਂ ਉਹ ਇਕ ਹਫ਼ਤਾ ਪਹਿਲਾਂ ਰੱਖਿਆ ਮੰਤਰੀ ਖਵਾਜਾ ਆਸਿਫ ਦੀ ਅਗਵਾਈ 'ਚ ਇਕ ਉੱਚ ਪੱਧਰੀ ਵਫਦ ਦੇ ਰੂਪ 'ਚ ਕਾਬੁਲ ਗਏ ਸਨ।
ਇਹ ਵੀ ਪੜ੍ਹੋ- ਇਸ ਦੇਸ਼ 'ਚ ਮੀਟ-ਮਟਨ ਤੋਂ ਵੀ ਜ਼ਿਆਦਾ ਮਹਿੰਗੇ ਹੋਏ ਗੰਢੇ, ਕੀਮਤ ਕਰ ਦੇਵੇਗੀ ਹੈਰਾਨ
ਮੀਡੀਆ ਰਿਪੋਰਟਾਂ ਮੁਤਾਬਕ ਸਾਬਕਾ ਰਾਜਦੂਤ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਆਪਣਾ ਅਸਤੀਫਾ ਪ੍ਰਧਾਨ ਮੰਤਰੀ ਨੂੰ ਸੌਂਪ ਦਿੱਤਾ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਉਨ੍ਹਾਂ ਦਾ ਅਸਤੀਫਾ ਪ੍ਰਧਾਨ ਮੰਤਰੀ ਸ਼ਾਹਬਾਜ਼ ਨੇ ਸਵੀਕਾਰ ਕਰ ਲਿਆ ਹੈ। ਬਾਅਦ 'ਚ ਕੈਬਨਿਟ ਵਿਭਾਗ ਦੁਆਰਾ ਜਾਰੀ ਇੱਕ ਨੋਟੀਫਿਕੇਸ਼ਨ 'ਚ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਨੇ ਪ੍ਰਧਾਨ ਮੰਤਰੀ ਦੇ ਵਿਸ਼ੇਸ਼ ਸਹਾਇਕ ਵਜੋਂ ਸਾਦਿਕ ਦਾ ਅਸਤੀਫਾ ਤੁਰੰਤ ਪ੍ਰਭਾਵ ਨਾਲ ਸਵੀਕਾਰ ਕਰ ਲਿਆ ਹੈ। ਸਾਦਿਕ ਨੂੰ ਜੂਨ 2020 'ਚ ਅਫਗਾਨਿਸਤਾਨ ਦੇ ਅਹਿਮ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਸੀ।
ਨੋਟ-ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਦਿਓ।