ਪਾਕਿਸਤਾਨ ਦੇ ਬਲੋਚਿਸਤਾਨ 'ਚ ਅੱਤਵਾਦੀਆਂ ਨੇ ਫਿਰ ਕੀਤਾ ਫੌਜ ਦੇ ਵਾਹਨਾਂ 'ਤੇ ਹਮਲਾ, 14 ਜਵਾਨ ਸ਼ਹੀਦ
Saturday, Nov 04, 2023 - 03:29 PM (IST)
ਪੇਸ਼ਾਵਰ — ਪਾਕਿਸਤਾਨ ਦੇ ਦੱਖਣੀ-ਪੱਛਮੀ ਬਲੋਚਿਸਤਾਨ ਸੂਬੇ 'ਚ ਸ਼ੁੱਕਰਵਾਰ ਨੂੰ ਅੱਤਵਾਦੀਆਂ ਨੇ ਸੁਰੱਖਿਆ ਬਲਾਂ ਦੇ ਦੋ ਵਾਹਨਾਂ 'ਤੇ ਹਮਲਾ ਕਰ ਦਿੱਤਾ, ਜਿਸ 'ਚ ਘੱਟੋ-ਘੱਟ 14 ਜਵਾਨਾਂ ਦੀ ਮੌਤ ਹੋ ਗਈ। ਬਲੋਚਿਸਤਾਨ 'ਚ ਸ਼ੁੱਕਰਵਾਰ ਨੂੰ ਹੋਏ ਅੱਤਵਾਦੀ ਹਮਲੇ ਨੂੰ ਇਸ ਸਾਲ ਦਾ ਸਭ ਤੋਂ ਭਿਆਨਕ ਹਮਲਾ ਮੰਨਿਆ ਜਾ ਰਿਹਾ ਹੈ, ਜਿਸ 'ਚ ਪਾਕਿਸਤਾਨੀ ਫੌਜ ਦੇ ਸਭ ਤੋਂ ਜ਼ਿਆਦਾ ਜਵਾਨ ਮਾਰੇ ਗਏ ਹਨ।
ਇਹ ਵੀ ਪੜ੍ਹੋ : ਸਭ ਤੋਂ ਵਧ ਦਾਨ ਕਰਨ ਵਾਲਿਆਂ ਦੀ ਸੂਚੀ 'ਚ ਤੀਜੇ ਨੰਬਰ 'ਤੇ ਮੁਕੇਸ਼ ਅੰਬਾਨੀ, ਜਾਣੋ ਪਹਿਲੇ ਤੇ ਦੂਜੇ ਭਾਰਤੀ ਦਾ ਨਾਂ
ਪਾਕਿਸਤਾਨੀ ਫੌਜ ਵੱਲੋਂ ਜਾਰੀ ਬਿਆਨ ਮੁਤਾਬਕ ਅੱਤਵਾਦੀਆਂ ਨੇ ਇਹ ਹਮਲਾ ਉਸ ਸਮੇਂ ਕੀਤਾ ਜਦੋਂ ਜਵਾਨਾਂ ਦੀਆਂ ਦੋ ਗੱਡੀਆਂ ਗਵਾਦਰ ਜ਼ਿਲ੍ਹੇ ਦੇ ਪਸਨੀ ਤੋਂ ਓਰਮਾਰਾ ਇਲਾਕੇ ਵੱਲ ਜਾ ਰਹੀਆਂ ਸਨ। ਬਿਆਨ ਅਨੁਸਾਰ ਇਲਾਕੇ ਵਿੱਚ ਸਫ਼ਾਈ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਇਸ ਘਿਨਾਉਣੇ ਕਾਰੇ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਨੂੰ ਫੜ ਕੇ ਕਾਨੂੰਨ ਦੇ ਕਟਹਿਰੇ ਵਿੱਚ ਲਿਆਂਦਾ ਜਾਵੇਗਾ। ਫੌਜ ਦੇ ਮੀਡੀਆ ਵਿੰਗ ਨੇ ਹਾਲਾਂਕਿ ਹਮਲੇ ਬਾਰੇ ਕੋਈ ਵਾਧੂ ਜਾਣਕਾਰੀ ਨਹੀਂ ਦਿੱਤੀ ਹੈ।
ਇਹ ਵੀ ਪੜ੍ਹੋ : PM Modi ਵੱਲੋਂ 'ਫੂਡ ਸਟ੍ਰੀਟ' ਦਾ ਉਦਘਾਟਨ, ਕਿਹਾ- ਇਸ ਖੇਤਰ 'ਚ ਆਇਆ 50,000 ਕਰੋੜ ਦਾ ਵਿਦੇਸ਼ੀ ਨਿਵੇਸ਼
ਇਸ ਤੋਂ ਪਹਿਲਾਂ ਅੱਤਵਾਦੀਆਂ ਨੇ ਖੈਬਰ ਪਖਤੂਨਖਵਾ ਸੂਬੇ 'ਚ ਪੁਲਸ ਗਸ਼ਤੀ ਦਲ ਨੂੰ ਨਿਸ਼ਾਨਾ ਬਣਾਇਆ ਅਤੇ ਧਮਾਕਾ ਕੀਤਾ, ਜਿਸ 'ਚ 5 ਲੋਕਾਂ ਦੀ ਮੌਤ ਹੋ ਗਈ ਅਤੇ 21 ਹੋਰ ਜ਼ਖਮੀ ਹੋ ਗਏ। ਡਾਨ ਅਖਬਾਰ ਨੇ ਪੁਲਸ ਅਧਿਕਾਰੀ ਮੁਹੰਮਦ ਅਦਾਨ ਦੇ ਹਵਾਲੇ ਨਾਲ ਦੱਸਿਆ ਕਿ ਇਹ ਘਟਨਾ ਡੇਰਾ ਇਸਮਾਈਲ ਖਾਨ ਸ਼ਹਿਰ 'ਚ ਵਾਪਰੀ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਮਾਰੇ ਗਏ ਲੋਕਾਂ ਵਿਚ ਪੁਲਸ ਮੁਲਾਜ਼ਮ ਵੀ ਸ਼ਾਮਲ ਹਨ ਜਾਂ ਨਹੀਂ। ਅਫਗਾਨਿਸਤਾਨ ਦੇ ਨਾਲ ਲੱਗਦੇ ਡੇਰਾ ਇਸਮਾਈਲ ਖਾਨ ਲੰਬੇ ਸਮੇਂ ਤੋਂ ਅੱਤਵਾਦੀਆਂ ਦਾ ਗੜ੍ਹ ਰਿਹਾ ਹੈ।
ਇਹ ਵੀ ਪੜ੍ਹੋ : Red Arrows ਦੇ ਪਾਇਲਟ ਸਟਾਫ਼ ਦੀਆਂ ਔਰਤਾਂ ਦਾ ਕਰਦੇ ਸਨ ਜਿਣਸੀ ਸ਼ੋਸ਼ਣ : bombshell report
ਇਹ ਵੀ ਪੜ੍ਹੋ : ਨਾਰਾਇਣ ਮੂਰਤੀ ਦੀ ਹਫ਼ਤੇ 'ਚ 70 ਘੰਟੇ ਕੰਮ ਕਰਨ ਦੀ ਸਲਾਹ 'ਤੇ ਛਿੜੀ ਬਹਿਸ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8