ਮੋਦੀ ਦੇ ਯੂਏਈ ਦੌਰੇ ''ਤੇ ਪਾਕਿ ਨੂੰ ਲੱਗੀਆਂ ਮਿਰਚਾਂ, ਸੈਨੇਟ ਪ੍ਰਧਾਨ ਨੇ ਰੱਦ ਕੀਤਾ ਦੌਰਾ

08/25/2019 6:42:19 PM

ਇਸਲਾਮਾਬਾਦ— ਯੂਏਈ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਪਣੇ ਸਰਵਉੱਚ ਸਨਮਾਨ ਨਾਲ ਸਨਮਾਨਿਤ ਕਰਨ 'ਤੇ ਪਾਕਿਸਤਾਨ ਨੂੰ ਮਿਰਚਾਂ ਲੱਗੀਆਂ ਹਨ। ਪਾਕਿਸਤਾਨੀ ਸੈਨੇਟ ਦੇ ਪ੍ਰਧਾਨ ਸਾਦਿਕ ਸੰਜਰਾਨੀ ਨੇ ਯੂਏਈ ਦੀ ਆਪਣੀ ਨਿਰਧਾਰਿਤ ਯਾਤਰਾ ਰੱਦ ਕਰ ਦਿੱਤੀ ਹੈ। ਦੁਨੀਆ ਦੇ ਕਈ ਮੁਸਲਿਮ ਦੇਸ਼ਾਂ ਨੇ ਅੱਤਵਾਦ ਦੇ ਮੁੱਦੇ 'ਤੇ ਭਾਰਤ ਦਾ ਸਮਰਥਨ ਕੀਤਾ ਹੈ। ਪ੍ਰਧਾਨ ਮੰਤਰੀ ਮੋਦੀ ਨੂੰ ਬਹਿਰੀਨ ਨੇ ਵੀ ਸਨਮਾਨਿਤ ਕੀਤਾ ਹੈ। ਇਹ ਸਭ ਪਾਕਿਸਤਾਨ ਨੂੰ ਰਾਸ ਨਹੀਂ ਆ ਰਿਹਾ ਹੈ।

ਐਕਸਪ੍ਰੈੱਸ ਟ੍ਰਿਬਿਊਨ ਨੇ ਆਪਣੀ ਰਿਪੋਰਟ 'ਚ ਕਿਹਾ ਹੈ ਕਿ ਯੂਏਈ 'ਚ ਸੈਨੇਟ ਦੇ ਚੇਅਰਮੈਨ ਦੀ ਯਾਤਰਾ ਨਾਲ ਕਸ਼ਮੀਰੀ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੇਗੀ, ਇਸ ਲਈ ਉਨ੍ਹਾਂ ਨੇ ਆਪਣੇ ਤੇ ਇਕ ਸੰਸਦੀ ਵਫਦ ਦੇ ਦੌਰੇ ਨੂੰ ਰੱਦ ਕਰਨ ਦਾ ਫੈਸਲਾ ਲਿਆ ਹੈ। 5 ਅਗਸਤ ਨੂੰ ਭਾਰਤ ਵਲੋਂ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ 370 ਨੂੰ ਖਤਮ ਕਰਨ ਤੋਂ ਬਾਅਦ ਨਵੀਂ ਦਿੱਲੀ ਤੇ ਇਸਲਾਮਾਬਾਦ ਦੇ ਵਿਚਾਲੇ ਤਣਾਅ ਵਧ ਗਿਆ ਹੈ।

ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਰਾਂਸ, ਸੰਯੁਕਤ ਅਰਬ ਅਮੀਰਾਤ ਤੇ ਬਹਿਰੀਨ ਦੀ ਯਾਤਰਾ 'ਤੇ ਸਨ। ਭਾਰਤੀ ਪ੍ਰਧਾਨ ਮੰਤਰੀ ਨੂੰ 24 ਅਗਸਤ ਨੂੰ ਯੂਏਈ ਦੇ ਸਰਵਉੱਚ ਨਾਗਰਿਕ ਸਨਮਾਨ 'ਆਰਡਰ ਆਫ ਜਾਯੇਦ' ਨਾਲ ਸਨਮਾਨਿਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ, ਬ੍ਰਿਟੇਨ ਦੀ ਮਹਾਰਾਣੀ ਏਲਿਜ਼ਾਬੇਥ ਦੂਜੀ ਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਫਿੰਗ ਨੂੰ ਇਸ ਸਨਮਾਨ ਨਾਲ ਨਵਾਜਿਆ ਜਾ ਚੁੱਕਾ ਹੈ।


Baljit Singh

Content Editor

Related News