ਪਾਕਿ ਨੇ ਮਨੀ ਲਾਂਡਰਿੰਗ ਅਤੇ ਅੱਤਵਾਦ ਵਿਰੋਧੀ ਵਿੱਤ ਸੈੱਲ ਕੀਤਾ ਸਥਾਪਿਤ

07/05/2021 6:25:07 PM

ਇਸਲਾਮਾਬਾਦ (ਭਾਸ਼ਾ) ਪਾਕਿਸਤਾਨ ਦੇ ਭ੍ਰਿਸ਼ਟਾਚਾਰ ਵਿਰੋਧੀ ਬਿਊਰੋ ਨੇ ਵਿੱਤੀ ਅਪਰਾਧ ਅਤੇ ਗੈਰਕਾਨੂੰਨੀ ਤਬਾਦਲੇ ਰੋਕਣ ਲਈ ਐਂਟੀ-ਮਨੀ ਲਾਂਡਰਿੰਗ ਸੈੱਲ ਸਥਾਪਿਤ ਕੀਤਾ ਹੈ। ਪਾਕਿਸਤਾਨ ਮਨੀ ਲਾਂਡਰਿੰਗ ਅਤੇ ਅੱਤਵਾਦ ਨੂੰ ਵਿੱਤੀ ਮਦਦ ਉਪਲਬਧ ਕਰਾਉਣ ਵਾਲੇ ਸੰਗਠਨਾਂ 'ਤੇ ਲਗਾਮ ਲਗਾਉਣ ਵਾਲੀ ਅੰਤਰਰਾਸ਼ਟਰੀ ਸੰਸਥਾ ਵਿੱਤੀ ਕਾਰਵਾਈ ਟਾਸਕ ਫੋਰਸ (ਐਫ.ਏ.ਟੀ.ਐਫ.) ਦੀ 'ਗ੍ਰੇ ਸੂਚੀ' ਵਿਚੋਂ ਬਾਹਰ ਨਿਕਲਣ ਲਈ ਸੰਘਰਸ਼ ਕਰ ਰਿਹਾ ਹੈ। ਐਫ.ਏ.ਟੀ.ਐਫ. ਨੇ ਜੂਨ 2018 ਵਿਚ ਪਾਕਿਸਤਾਨ ਨੂੰ ਇਸ ਸੂਚੀ ਵਿਚ ਰੱਖਿਆ ਅਤੇ ਪਾਕਿਸਤਾਨ ਨੂੰ ਕਿਹਾ ਸੀ ਕਿ ਉਹ 2019 ਦੇ ਅੰਤ ਤੱਕ ਮਨੀ ਲਾਂਡਰਿੰਗ ਅਤੇ ਅੱਤਵਾਦ ਵਿੱਤ ਨੂੰ ਰੋਕਣ ਲਈ ਇੱਕ ਐਕਸ਼ਨ ਪਲਾਨ ਲਾਗੂ ਕਰੇ ਪਰ ਬਾਅਦ ਵਿਚ ਕੋਵਿਡ-19 ਮਹਾਮਾਰੀ ਕਾਰਨ ਸਮੇਂ ਸੀਮਾ ਵਧਾ ਦਿੱਤੀ ਗਈ ਸੀ।

ਡਾਨ ਅਖ਼ਬਾਰ ਨੇ ਸੋਮਵਾਰ ਨੂੰ ਇੱਕ ਖ਼ਬਰ ਵਿੱਚ ਦੱਸਿਆ ਕਿ ਵਿੱਤੀ ਐਫ.ਏ.ਟੀ.ਐਫ. ਦੀ ਗ੍ਰੇ ਸੂਚੀ ਵਿਚੋਂ ਬਾਹਰ ਨਿਕਲਣ ਲਈ ਸੰਘਰਸ਼ ਕਰ ਰਹੇ ਦੇਸ਼ ਦੇ ਰਾਸ਼ਟਰੀ ਜਵਾਬਦੇਹੀ ਬਿਊਰੋ (ਐਨ.ਏ.ਬੀ.) ਨੇ ਕਾਰਵਾਈ ਕੀਤੀ। ਇਹ ਕਦਮ ਉਦੋਂ ਚੁੱਕਿਆ ਗਿਆ ਹੈ ਜਦੋਂ ਐਫ.ਏ.ਟੀ.ਐਫ. ਨੇ ਪਿਛਲੇ ਮਹੀਨੇ ਮਨੀ ਲਾਂਡਰਿੰਗ ਦੀ ਜਾਂਚ ਵਿਚ ਅਸਫਲ ਰਹਿਣ 'ਤੇ ਪਾਕਿਸਤਾਨ ਨੂੰ ਆਪਣੀ 'ਗ੍ਰੇ ਸੂਚੀ' ਵਿਚ ਬਣਾਈ ਰੱਖਿਆ ਸੀ। ਗਲੋਬਲ ਬੌਡੀ ਨੇ ਵੀ ਪਾਕਿਸਤਾਨ ਨੂੰ ਮਨੀ ਲਾਂਡਰਿੰਗ ਅਤੇ ਅੱਤਵਾਦ ਵਿੱਤ ਖ਼ਿਲਾਫ਼ ਰਣਨੀਤਕ ਤੌਰ 'ਤੇ ਮਹੱਤਵਪੂਰਨ ਕਮੀਆਂ ਨੂੰ ਦੂਰ ਕਰਨ ਲਈ ਕਿਹਾ ਸੀ।

ਪੜ੍ਹੋ ਇਹ ਅਹਿਮ ਖਬਰ-  ਪਾਕਿ : ਦੋ ਭਰਾਵਾਂ ਨੇ ਬੇਰਹਿਮੀ ਨਾਲ ਕੀਤੀ ਭੈਣ ਦੀ ਕੁੱਟਮਾਰ, ਵੀਡੀਓ ਵਾਇਰਲ 

ਭ੍ਰਿਸ਼ਟਾਚਾਰ ਵਿਰੋਧੀ ਬਿਊਰੋ ਦੇ ਇਕ ਸੀਨੀਅਰ ਅਧਿਕਾਰੀ ਨੇ ਅਖ਼ਬਾਰ ਨੂੰ ਦੱਸਿਆ ਕਿ ਮਨੀ ਲਾਂਡਰਿੰਗ ਅਤੇ ਅੱਤਵਾਦ ਵਿੱਤ ਨੂੰ ਰੋਕਣ ਲਈ ਐਂਟੀ-ਮਨੀ ਲਾਂਡਰਿੰਗ ਅਤੇ ਅੱਤਵਾਦ ਰੋਕੂ ਵਿੱਤ ਸੈੱਲ (AML&CFT) ਐਫ.ਏ.ਟੀ.ਐਫ. ਸਕੱਤਰੇਤ ਅਤੇ ਸਬੰਧਤ ਹਿੱਸੇਦਾਰਾਂ ਨਾਲ ਤਾਲਮੇਲ ਕਰੇਗੀ।ਰਿਪੋਰਟ ਵਿਚ ਕਿਹਾ ਗਿਆ ਹੈ ਕਿ ਸੰਘੀ ਜਾਂਚ ਏਜੰਸੀ (ਐਫ.ਆਈ.ਏ.) ਦੀ ਅਜੇ ਵੀ ਅੱਤਵਾਦ ਵਿੱਤ ਮਾਮਲਿਆਂ ਦੀ ਜਾਂਚ ਦੀ ਮੁੱਖ ਜ਼ਿੰਮੇਵਾਰੀ ਹੋਵੇਗੀ। ਇੱਕ ਨੈਬ ਅਧਿਕਾਰੀ ਦੇ ਅਨੁਸਾਰ, ਭ੍ਰਿਸ਼ਟਾਚਾਰ ਖ਼ਿਲਾਫ਼ ਸੰਯੁਕਤ ਰਾਸ਼ਟਰ ਸੰਮੇਲਨ (UNCAC) ਦਾ ਮੈਂਬਰ ਹੋਣ ਦੇ ਨਾਤੇ, ਬਿਊਰੋ ਲਈ ਸਾਰਿਆਂ ਦੀ ਜਵਾਬਦੇਹੀ ਨੀਤੀ ਨੂੰ ਅਪਨਾ ਕੇ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਅਤੇ ਪਾਕਿਸਤਾਨ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਲਈ ਇੱਕ ਸੈੱਲ ਦੀ ਸਥਾਪਨਾ ਲਾਜ਼ਮੀ ਸੀ। 

ਐਫ.ਏ.ਟੀ.ਐਫ. ਨੇ ਪਾਕਿਸਤਾਨ ਨੂੰ ਸੰਯੁਕਤ ਰਾਸ਼ਟਰ ਦੇ ਨਾਮਜ਼ਦ ਅੱਤਵਾਦੀਆਂ ਖ਼ਿਲਾਫ਼ ਕਾਰਵਾਈ ਕਰਨ ਲਈ ਕਿਹਾ ਹੈ। ਪਾਕਿਸਤਾਨ ਵਿਚ ਇਨ੍ਹਾਂ ਅੱਤਵਾਦੀਆਂ ਵਿਚ ਜੈਸ਼-ਏ-ਮੁਹੰਮਦ (JeM) ਦੇ ਮੁਖੀ ਮਸੂਦ ਅਜ਼ਹਰ, ਲਸ਼ਕਰ-ਏ-ਤੋਇਬਾ (LeT) ਦੇ ਸੰਸਥਾਪਕ ਹਾਫਿਜ਼ ਸਈਦ ਅਤੇ ਇਸ ਦੇ 'ਆਪਰੇਸ਼ਨਲ ਕਮਾਂਡਰ' ਜ਼ਕੀਉਰ ਰਹਿਮਾਨ ਲਖਵੀ ਸ਼ਾਮਲ ਹਨ। ਅਜ਼ਹਰ, ਸਈਦ ਅਤੇ ਲਖਵੀ 26 ਨਵੰਬਰ, 2008 ਦੇ ਮੁੰਬਈ ਅੱਤਵਾਦੀ ਹਮਲੇ ਅਤੇ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿਚ 2019 ਕੇਂਦਰੀ ਰਿਜ਼ਰਵ ਪੁਲਸ ਫੋਰਸ (ਸੀ.ਆਰ.ਪੀ.ਐਫ.) ਦੀ ਬੱਸ 'ਤੇ ਬੰਬਾਰੀ ਸਮੇਤ ਕਈ ਅੱਤਵਾਦੀ ਕਾਰਵਾਈਆਂ ਵਿਚ ਸ਼ਾਮਲ ਹੋਣ ਲਈ ਭਾਰਤ ਵਿਚ ਲੋੜੀਂਦੇ ਹਨ।


Vandana

Content Editor

Related News