ਭਾਰਤ ਲਈ ਹਵਾਈ ਖੇਤਰ ਬੰਦ ਕਰਨ ’ਤੇ ਹਾਲੇ ਕੋਈ ਫੈਸਲਾ ਨਹੀਂ : ਕੁਰੈਸ਼ੀ

Thursday, Aug 29, 2019 - 01:11 PM (IST)

ਭਾਰਤ ਲਈ ਹਵਾਈ ਖੇਤਰ ਬੰਦ ਕਰਨ ’ਤੇ ਹਾਲੇ ਕੋਈ ਫੈਸਲਾ ਨਹੀਂ : ਕੁਰੈਸ਼ੀ

ਇਸਲਾਮਾਬਾਦ (ਭਾਸ਼ਾ)— ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਬੁੱਧਵਾਰ ਨੂੰ ਕਿਹਾ ਕਿ ਭਾਰਤ ਲਈ ਹਵਾਈ ਖੇਤਰ ਬੰਦ ਕਰਨ ’ਤੇ ਹਾਲੇ ਕੋਈ ਫੈਸਲਾ ਨਹੀਂ ਹੋਇਆ ਹੈ। ਕੁਰੈਸ਼ੀ ਨੇ ਦੱਸਿਆ ਕਿ ਕੋਈ ਵੀ ਫੈਸਲਾ ਸਾਰੇ ਪਹਿਲੂਆਂ ’ਤੇ ਵਿਚਾਰ ਵਟਾਂਦਰੇ ਦੇ ਬਾਅਦ ਲਿਆ ਜਾਵੇਗਾ। ਕੁਰੈਸ਼ੀ ਨੇ ਇਕ ਅੰਗਰੇਜ਼ੀ ਅਖਬਾਰ ਦੀ ਉਸ ਰਿਪੋਰਟ ਨੂੰ ਸਿਰੇ ਤੋਂ ਖਾਰਿਜ ਕਰ ਦਿੱਤਾ, ਜਿਸ ਵਿਚ ਭਾਰਤ ਲਈ ਹਵਾਈ ਖੇਤਰ ਬੰਦ ਕਰਨ ਦੇ ਅੰਦਾਜ਼ੇ ਲਗਾਏ ਸਨ। 

ਨੈਸ਼ਨਲ ਡਾਟਾਬੇਸ ਐਂਡ ਰਜਿਸਟਰੇਸ਼ਨ ਅਥਾਰਿਟੀ (ਨਾਦਰਾ) ਦੇ ਦੌਰੇ ’ਤੇ ਆਏ ਕੁਰੈਸ਼ੀ ਨੇ ਬੁੱਧਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਵਿਚ ਕਿਹਾ ਕਿ ਹਾਲ ਵਿਚ ਕੇਂਦਰੀ ਮੰਤਰੀ ਮੰਡਲ ਦੀ ਬੈਠਕ ਵਿਚ ਇਸ ਮੁੱਦੇ ’ਤੇ ਚਰਚਾ ਹੋਈ ਪਰ ਪ੍ਰਧਾਨ ਮੰਤਰੀ ਇਮਰਾਨ ਖਾਨ ਹੀ ਇਸ ’ਤੇ ਕੋਈ ਆਖਰੀ ਫੈਸਲਾ ਲੈਣਗੇ। 

ਕੁਰੈਸ਼ੀ ਦਾ ਇਹ ਬਿਆਨ ਵਿਗਿਆਨ ਅਤੇ ਤਕਨਾਲੋਜੀ ਮੰਤਰੀ ਫਵਾਦ ਚੌਧਰੀ ਦੇ ਮੰਗਲਵਾਰ ਨੂੰ ਟਵਿੱਟਰ ’ਤੇ ਕੀਤੇ ਗਏ ਐਲਾਨ ਦੇ ਬਾਅਦ ਆਇਆ ਹੈ, ਜਿਸ ਵਿਚ ਉਨ੍ਹਾਂ ਨੇ ਕਿਹਾ ਸੀ ਕਿ ਪਾਕਿਸਤਾਨ ਭਾਰਤ ਲਈ ਆਪਣਾ ਹਵਾਈ ਖੇਤਰ ਅਤੇ ਅਫਗਾਨਿਸਤਾਨ ਲਈ ਪਾਕਿਸਤਾਨ ਦੇ ਰਸਤੇ ਭਾਰਤੀ ਕਾਰੋਬਾਰ ਮਾਰਗ ਪੂਰੀ ਤਰ੍ਹਾਂ ਬੰਦ ਕਰਨ ’ਤੇ ਵਿਚਾਰ ਕਰ ਰਿਹਾ ਹੈ।


author

Vandana

Content Editor

Related News