ਅਮਰੀਕਾ ਨਾਲ ਦੁਸ਼ਮਣੀ ਬਰਦਾਸ਼ਤ ਨਹੀਂ ਕਰ ਸਕਦੈ ਪਾਕਿ : ਸ਼ਰੀਫ਼
Wednesday, Apr 27, 2022 - 09:00 PM (IST)

ਇਸਲਾਮਾਬਾਦ-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਿਹਾ ਹੈ ਕਿ ਪਾਕਿਸਤਾਨ ਅਮਰੀਕਾ ਨਾਲ ਦੁਸ਼ਮਣੀ ਬਿਲਕੁਲ ਵੀ ਨਹੀਂ ਰੱਖ ਸਕਦਾ। ਇਸ ਦੇ ਨਾਲ ਹੀ ਉਨ੍ਹਾਂ ਸੰਕਲਪ ਲਿਆ ਕਿ ਇਮਰਾਨ ਖਾਨ ਦੀ ਪਿਛਲੀ ਸਰਕਾਰ ਦੀ ਦੋਸ਼ ਪੂਰਨ ਵਿਦੇਸ਼ ਨੀਤੀਆਂ ਕਾਰਨ ਦੇਸ਼ ਤੋਂ ਦੂਰ ਹੋ ਗਏ ਸਾਰੇ ਸਹਿਯੋਗੀਆਂ ਅਤੇ ਦੋਸਤਾਂ ਨਾਲ ਸਬੰਧ ਸੁਧਾਰਨ 'ਤੇ ਜ਼ੋਰ ਦਿੱਤਾ ਜਾਵੇਗਾ।
ਸ਼ਰੀਫ਼ ਨੇ ਅਫ਼ਸੋਸ ਜਤਾਇਆ ਕਿ ਇਮਰਾਨ ਖਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ.ਟੀ.ਆਈ.) ਪਾਰਟੀ ਨੀਤ ਪਿਛਲੀ ਸਰਕਾਰ ਨੇ ਉਨ੍ਹਾਂ ਸਾਰੇ ਦੇਸ਼ਾਂ ਨੂੰ ਨਾਰਾਜ਼ ਕਰ ਦਿੱਤਾ ਸੀ ਜਿਨ੍ਹਾਂ ਨੇ ਮੁਸ਼ਕਲ ਸਮੇਂ 'ਚ ਹਮੇਸ਼ਾ ਪਾਕਿਸਤਾਨ ਦੀ ਮਦਦ ਕੀਤੀ ਸੀ। ਉਨ੍ਹਾਂ ਨੇ ਇਸ ਲੜੀ 'ਚ ਚੀਨ, ਸਾਊਦੀ ਅਰਬ, ਕਤਰ ਅਤੇ ਅਮਰੀਕਾ ਦਾ ਜ਼ਿਕਰ ਕੀਤਾ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਫੇਰਬਦਲ, 6 ਪੁਲਸ ਅਧਿਕਾਰੀਆਂ ਦੇ ਕੀਤੇ ਤਬਾਦਲੇ
ਡਾਨ ਸਮਾਚਾਰ ਪੱਤਰ ਦੀ ਇਕ ਖ਼ਬਰ ਮੁਤਾਬਕ ਸ਼ਰੀਫ਼ ਨੇ ਕਿਹਾ ਕਿ ਪਾਕਿਸਤਾਨ ਅਤੇ ਅਮਰੀਕਾ ਦਰਮਿਆਨ ਬੇਭਰੋਸਗੀ ਨੂੰ ਦੂਰ ਕਰਨ ਦੀ ਲੋੜ ਹੈ ਅਤੇ ਦੋਵਾਂ ਦੇਸ਼ਾਂ ਨੂੰ ਇਹ ਦੇਖਣ ਦੀ ਲੋੜ ਹੈ ਕਿ ਕੀ ਉਨ੍ਹਾਂ ਨੇ ਅਤੀਤ 'ਚ ਕੋਈ ਗਲਤੀ ਕੀਤੀ ਹੈ। ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ.ਐੱਮ.ਐੱਲ.-ਐੱਨ.) ਦੇ ਪ੍ਰਧਾਨ ਸ਼ਰੀਫ਼ ਨੇ ਪ੍ਰਧਾਨ ਮੰਤਰੀ ਰਿਹਾਇਸ਼ 'ਚ ਮੰਗਲਵਾਰ ਨੂੰ ਇਕ ਇਫ਼ਤਾਰ ਪ੍ਰੋਗਰਾਮ ਦੌਰਾਨ ਸੀਨੀਅਰ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਪਾਕਿਸਤਾਨ ਅਮਰੀਕਾ ਨਾਲ ਦੁਸ਼ਮਣੀ ਬਿਲਕੁਲ ਬਰਦਾਸ਼ਤ ਨਹੀਂ ਕਰ ਸਕਦਾ।
ਇਹ ਵੀ ਪੜ੍ਹੋ : ਕਿਸਾਨਾਂ ਲਈ ਰਾਹਤ ਦੀ ਖ਼ਬਰ, ਸਰਕਾਰ ਨੇ ਖਾਦਾਂ 'ਤੇ ਸਬਸਿਡੀ ਵਧਾਈ
ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ