ਪਾਕਿ : ਪੇਸ਼ਾਵਰ 'ਚ ਸਿੱਖ ਹਕੀਮ ਨੂੰ ਮਾਰੀ ਗੋਲੀ, ਸੰਯੁਕਤ ਰਾਸ਼ਟਰ ਨੂੰ ਕੀਤੀ ਦਖਲ ਦੇਣ ਦੀ ਅਪੀਲ

Thursday, Feb 17, 2022 - 12:57 PM (IST)

ਪਾਕਿ : ਪੇਸ਼ਾਵਰ 'ਚ ਸਿੱਖ ਹਕੀਮ ਨੂੰ ਮਾਰੀ ਗੋਲੀ, ਸੰਯੁਕਤ ਰਾਸ਼ਟਰ ਨੂੰ ਕੀਤੀ ਦਖਲ ਦੇਣ ਦੀ ਅਪੀਲ

ਪੇਸ਼ਾਵਰ (ਏ.ਐਨ.ਆਈ.): ਪਾਕਿਸਤਾਨ 'ਚ ਘੱਟ ਗਿਣਤੀਆਂ 'ਤੇ ਹਮਲੇ ਰੁਕਣ ਦਾ ਨਾਂ ਨਹੀਂ ਲੈ ਰਹੇ ਹਨ। ਨਿਊਜ਼ ਏਜੰਸੀ ਏਐਨਆਈ ਦੀ ਰਿਪੋਰਟ ਮੁਤਾਬਕ ਪਾਕਿਸਤਾਨ ਦੇ ਪੇਸ਼ਾਵਰ ਵਿੱਚ ਮੰਗਲਵਾਰ ਨੂੰ ਹੋਏ ਹਮਲੇ ਵਿੱਚ ਇੱਕ ਸਿੱਖ ਹਕੀਮ ਸਮੇਤ ਦੋ ਲੋਕ ਜ਼ਖ਼ਮੀ ਹੋ ਗਏ। ਪਾਕਿਸਤਾਨੀ ਅਖ਼ਬਾਰ ਡਾਨ ਦੀ ਰਿਪੋਰਟ ਮੁਤਾਬਕ ਬਿਪਿੰਦਰ ਸਿੰਘ ਨੂੰ ਉਹਨਾਂ ਦੇ ਕੋਹਾਟ ਰੋਡ ਸਥਿਤ ਕਲੀਨਿਕ 'ਚ ਇਕ ਹਥਿਆਰਬੰਦ ਵਿਅਕਤੀ ਨੇ ਗੋਲੀ ਮਾਰ ਦਿੱਤੀ। ਪੁਲਸ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਵਿੱਚ ਦੱਸਿਆ ਗਿਆ ਹੈ ਕਿ ਗੋਲੀ ਸਿੱਖ ਹਕੀਮ ਦੇ ਪੱਟ ਵਿੱਚ ਲੱਗੀ ਅਤੇ ਇੱਕ ਹੋਰ ਵਿਅਕਤੀ ਦੇ ਹੱਥ ਵਿੱਚ।

ਪੜ੍ਹੋ ਇਹ ਅਹਿਮ ਖ਼ਬਰ- ਪਾਕਿ : ਲਾਹੌਰ ਦਾ ਰਾਵੀ ਦਰਿਆ ਦੁਨੀਆ 'ਚ ਸਭ ਤੋਂ ਵੱਧ ਪ੍ਰਦੂਸ਼ਿਤ 

ਪੁਲਸ ਨੇ ਦੱਸਿਆ ਕਿ ਹਮਲਾਵਰ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਉਹ ਇਕ ਨਸ਼ੇੜੀ ਹੈ ਜਿਸਦਾ ਅਪਰਾਧਿਕ ਰਿਕਾਰਡ ਵੀ ਹੈ। ਇਹ ਘਟਨਾ ਅਜਿਹੇ ਸਮੇਂ ਸਾਹਮਣੇ ਆਈ ਹੈ ਜਦੋਂ ਪਾਕਿਸਤਾਨ ਘੱਟ ਗਿਣਤੀਆਂ 'ਤੇ ਹੋ ਰਹੇ ਹਮਲਿਆਂ 'ਚ ਘਿਰਿਆ ਹੋਇਆ ਹੈ। ਹਾਲ ਹੀ ਦੇ ਸਮੇਂ ਵਿੱਚ ਪਾਕਿਸਤਾਨ ਵਿੱਚ ਘੱਟ ਗਿਣਤੀ ਭਾਈਚਾਰੇ ਦੇ ਮੈਂਬਰ ਲਗਾਤਾਰ ਹਮਲਿਆਂ ਦਾ ਨਿਸ਼ਾਨਾ ਬਣੇ ਹੋਏ ਹਨ। ਭਾਰਤੀ ਵਿਸ਼ਵ ਮੰਚ ਦੇ ਪ੍ਰਧਾਨ ਪੁਨੀਤ ਸਿੰਘ ਚੰਡੋਕ ਨੇ ਬੁੱਧਵਾਰ ਨੂੰ ਸੰਯੁਕਤ ਰਾਸ਼ਟਰ ਦੇ ਮੁਖੀ ਐਂਟੋਨੀਓ ਗੁਤਾਰੇਸ ਨੂੰ ਪੱਤਰ ਲਿਖ ਕੇ ਘੱਟ ਗਿਣਤੀਆਂ 'ਤੇ ਹੋ ਰਹੇ ਹਮਲਿਆਂ ਦੀ ਸ਼ਿਕਾਇਤ ਕੀਤੀ।

ਪੁਨੀਤ ਸਿੰਘ ਚੰਡੋਕ ਨੇ ਸੰਯੁਕਤ ਰਾਸ਼ਟਰ ਦੇ ਮੁਖੀ ਐਂਟੋਨੀਓ ਗੁਤਾਰੇਸ ਨੂੰ ਲਿਖੇ ਪੱਤਰ ਵਿੱਚ ਕਿਹਾ ਕਿ ਪਾਕਿਸਤਾਨ ਵਿੱਚ ਰਹਿ ਰਹੀਆਂ ਘੱਟ ਗਿਣਤੀਆਂ ਦੀ ਸੁਰੱਖਿਆ ਲਈ ਤੁਰੰਤ ਦਖਲ ਦੇਣ ਦੀ ਲੋੜ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਪਾਕਿਸਤਾਨ ਵਿੱਚ ਰਹਿ ਰਹੀਆਂ ਘੱਟ ਗਿਣਤੀਆਂ ਨੂੰ ਵਾਰ-ਵਾਰ ਅਜਿਹੇ ਹਮਲਿਆਂ ਅਤੇ ਅੱਤਿਆਚਾਰਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਾਕਿਸਤਾਨ ਵਿੱਚ ਰਹਿ ਰਹੀਆਂ ਘੱਟਗਿਣਤੀ ਘਿਨਾਉਣੇ ਅਪਰਾਧਾਂ ਦਾ ਸ਼ਿਕਾਰ ਹਨ। ਖਾਸ ਕਰਕੇ ਹਿੰਦੂ ਅਤੇ ਸਿੱਖ ਭਾਈਚਾਰੇ ਦੇ ਲੋਕਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

ਪੜ੍ਹੋ ਇਹ ਅਹਿਮ ਖ਼ਬਰ- ਟੋਂਗਾ ਨੂੰ ਜਵਾਲਾਮੁਖੀ ਫਟਣ ਤੋਂ ਬਾਅਦ ਰਾਹਤ ਕਾਰਜਾਂ ਲਈ 9 ਕਰੋੜ ਡਾਲਰ ਮਦਦ ਦੀ ਲੋੜ : UN

ਹਾਲ ਹੀ ਵਿਚ ਪਾਕਿਸਤਾਨ ਵਿਚ ਇਕ ਪ੍ਰਾਰਥਨਾ ਸਭਾ ਤੋਂ ਪਰਤ ਰਹੇ ਇਕ ਈਸਾਈ ਧਾਰਮਿਕ ਨੇਤਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਹਮਲਾਵਰਾਂ ਨੇ ਇਹ ਹਮਲਾ ਪੇਸ਼ਾਵਰ ਦੇ ਗੁਲਬਹਾਰ 'ਚ ਬਿਸ਼ਪ ਵਿਲੀਅਮ ਸਿਰਾਜ 'ਤੇ ਹਮਲਾ ਕਰਕੇ ਕੀਤਾ ਸੀ। ਹਾਲ ਹੀ 'ਚ ਯੂਰਪੀਅਨ ਅਸਾਇਲਮ ਸਪੋਰਟ ਆਫਿਸ (ਈ.ਏ.ਐੱਸ.ਓ.) ਨੇ ਆਪਣੀ ਰਿਪੋਰਟ 'ਚ ਇਮਰਾਨ ਖਾਨ ਦੀ ਸਰਕਾਰ ਦਾ ਪਰਦਾਫਾਸ਼ ਕੀਤਾ ਸੀ। ਯੂਰਪੀਅਨ ਐਕਸੀਲਮ ਸਪੋਰਟ ਆਫਿਸ ਨੇ ਆਪਣੀ ਰਿਪੋਰਟ ਵਿੱਚ ਕਿਹਾ ਸੀ ਕਿ ਪਾਕਿਸਤਾਨ ਵਿੱਚ ਹਿੰਦੂ, ਸਿੱਖ, ਈਸਾਈ, ਅਹਿਮਦੀਆ ਅਤੇ ਸ਼ੀਆ ਮੁਸਲਮਾਨਾਂ ਦੀਆਂ ਹੱਤਿਆਵਾਂ ਵਿੱਚ ਵਾਧਾ ਹੋਇਆ ਹੈ।


author

Vandana

Content Editor

Related News