ਪਾਕਿ ਨੇ ਚੀਨ ਦੀ ਕੋਵਿਡ-19 ਵੈਕਸੀਨ ਦੀ ਐਮਰਜੈਂਸੀ ਵਰਤੋਂ ਨੂੰ ਦਿੱਤੀ ਮਨਜ਼ੂਰੀ
Tuesday, Jan 19, 2021 - 05:11 PM (IST)
ਇਸਲਾਮਾਬਾਦ (ਭਾਸ਼ਾ): ਪਾਕਿਸਤਾਨ ਦੇ ਅਧਿਕਾਰੀਆਂ ਨੇ ਚੀਨੀ ਕੰਪਨੀ ਸਿਨੋਫਾਰਮ ਦੇ ਕੋਵਿਡ-19 ਟੀਕੇ ਦੀ ਦੇਸ਼ ਵਿਚ ਐਮਰਜੈਂਸੀ ਵਰਤੋਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪਾਕਿਸਤਾਨ ਵਿਚ ਕੋਰੋਨਾ ਵਾਇਰਸ ਇਨਫੈਕਸ਼ਨ ਦੇ ਮਾਮਲਿਆਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਪਾਕਿਸਤਾਨ ਦੀ ਮੈਡੀਕਲ ਰੈਗੁਲੇਟਰ ਅਥਾਰਿਟੀ (DRAP, Drug Regulatory Authority of Pakistan) ਨੇ ਸੋਮਵਾਰ ਨੂੰ ਟੀਕੇ ਨੂੰ ਮਨਜ਼ੂਰੀ ਪ੍ਰਦਾਨ ਕੀਤੀ।
ਇਸ ਤੋਂ ਦੋ ਦਿਨ ਪਹਿਲਾਂ ਉਸ ਨੇ ਆਕਸਫੋਰਡ-ਐਸਟ੍ਰਾਜ਼ੇਨੇਕਾ ਦੀ ਕੋਵਿਡ-19 ਵੈਕਸੀਨ ਦੀ ਐਮਰਜੈਂਸੀ ਵਰਤੋਂ ਨੂੰ ਮਨਜ਼ੂਰੀ ਦਿੱਤੀ ਸੀ। ਡੀ.ਆਰ.ਏ.ਪੀ. ਦੇ ਮੁੱਖ ਕਾਰਜਕਾਰੀ ਅਧਿਕਾਰੀ ਡਾਕਟਰ ਆਸਿਮ ਰਾਉਫ ਨੇ ਕਿਹਾ ਕਿ ਰਾਸ਼ਟਰੀ ਸਿਹਤ ਸੰਸਥਾ (ਐੱਨ.ਆਈ.ਐੱਚ.) ਨੇ ਸਿਨੋਫਾਰਮ ਦੇ ਟੀਕੇ ਨੂੰ ਰਜਿਸਟਰਡ ਕਰਾ ਲਿਆ ਹੈ। ਡਾਨ ਅਖ਼ਬਾਰ ਨੇ ਉਹਨਾਂ ਦੇ ਹਵਾਲੇ ਨਾਲ ਕਿਹਾ ਕਿ ਐਮਰਜੈਂਸੀ ਵਰਤੋਂ ਦੇ ਲਈ ਮਨਜ਼ੂਰੀ ਦੇ ਦਿੱਤੀ ਗਈ ਹੈ ਅਤੇ ਇਸ ਨਾਲ ਟੀਕੇ ਨੂੰ ਪਾਕਿਸਤਾਨ ਲਿਆਉਣ ਦਾ ਰਸਤਾ ਸਾਫ ਹੋਵੇਗਾ।
ਪੜ੍ਹੋ ਇਹ ਅਹਿਮ ਖਬਰ- ਭਾਰਤ ਤੇ ਕੈਨੇਡਾ ਸਣੇ 30 ਦੇਸ਼ਾਂ ਲਈ ਫਿਲੀਪੀਨਸ ਨੇ ਵਧਾਈ ਪਾਬੰਦੀ ਮਿਆਦ
ਪਾਕਿਸਤਾਨ ਨੇ ਪਹਿਲਾਂ ਹੀ ਸਿਨੋਫਾਰਮ ਦੇ ਕੋਵਿਡ-19 ਟੀਕੇ ਦੀਆਂ 11 ਲੱਖ ਖੁਰਾਕਾਂ ਦਾ ਆਰਡਰ ਦਿੱਤਾ ਹੈ ਅਤੇ ਇਸ ਦੇ ਆਯਾਤ ਦੀ ਪ੍ਰਕਿਰਿਆ ਜਲਦੀ ਸ਼ੁਰੂ ਹੋਵੇਗੀ। ਪਾਕਿਸਤਾਨ ਦੇ ਰਾਸ਼ਟਰੀ ਸਿਹਤ ਸੇਵਾ ਮੰਤਰਾਲੇ ਦੇ ਮੁਤਾਬਕ ਦੇਸ਼ ਵਿਚ ਮੰਗਲਵਾਰ ਤੱਕ ਕੋਰੋਨਾ ਵਾਇਰਸ ਕਾਰਨ 11,055 ਲੋਕਾਂ ਦੀ ਜਾਨ ਜਾ ਚੁੱਕੀ ਹੈ।
ਨੋਟ- ਉਕਤ ਖ਼ਬਰ ਬਾਰੇ ਦੱਸੋ ਆਪਣੀ ਰਾਏ।