''ਪਾਕਿਸਤਾਨ ਫੌਜੀ ਟਕਰਾਅ ਕਰੇ ਬੰਦ, ਭਾਰਤ ਨਾਲ ਕਰੇ ਗੱਲਬਾਤ''
Saturday, May 10, 2025 - 10:50 AM (IST)

ਵਾਸ਼ਿੰਗਟਨ (ਵਾਰਤਾ): ਭਾਰਤ ਅਤੇ ਪਾਕਿਸਤਾਨ ਵਿਚਾਲੇ ਵੱਧ ਰਹੇ ਟਕਰਾਅ ਨਾਲ ਅੰਤਰਰਾਸ਼ਟਰੀ ਭਾਈਚਾਰਾ ਡੂੰਘੀ ਚਿੰਤਾ ਵਿਚ ਹੈ। ਲੱਗਭਗ ਸਾਰੇ ਦੇਸ਼ ਦੋਵਾਂ ਦੇਸ਼ਾਂ ਨੂੰ ਗੱਲਬਾਤ ਰਾਹੀਂ ਹੱਲ ਕੱਢਣ ਦੀ ਅਪੀਲ ਕਰ ਰਹੇ ਹਨ। ਇਸ ਦੌਰਾਨ ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਸ਼ਨੀਵਾਰ ਨੂੰ ਪਾਕਿਸਤਾਨ ਦੇ ਫੌਜ ਮੁਖੀ ਜਨਰਲ ਅਸੀਮ ਮੁਨੀਰ ਨਾਲ ਗੱਲ ਕੀਤੀ ਅਤੇ ਭਾਰਤ ਨਾਲ ਚੱਲ ਰਹੇ ਫੌਜੀ ਟਕਰਾਅ ਨੂੰ ਰੋਕਣ ਅਤੇ ਗੱਲਬਾਤ ਸ਼ੁਰੂ ਕਰਨ ਲਈ ਵਿਚੋਲਗੀ ਦੀ ਪੇਸ਼ਕਸ਼ ਕੀਤੀ।
ਪੜ੍ਹੋ ਇਹ ਅਹਿਮ ਖ਼ਬਰ-ਭਾਰਤ-ਪਾਕਿਸਤਾਨ ਵਿਚਾਲੇ ਟਕਰਾਅ ਨੂੰ ਖ਼ਤਮ ਕਰਾਉਣ ਲਈ ਸਾਊਦੀ ਅਰਬ ਆਇਆ
ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਟੈਮੀ ਬਰੂਸ ਨੇ ਇੱਥੇ ਪੱਤਰਕਾਰਾਂ ਨੂੰ ਦੱਸਿਆ ਕਿ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਅੱਜ ਪਾਕਿਸਤਾਨ ਦੇ ਫੌਜ ਮੁਖੀ ਅਸੀਮ ਮੁਨੀਰ ਨਾਲ ਗੱਲ ਕੀਤੀ। ਉਨ੍ਹਾਂ ਨੇ ਦੋਵਾਂ ਧਿਰਾਂ ਨੂੰ ਤਣਾਅ ਘਟਾਉਣ ਦੇ ਤਰੀਕੇ ਲੱਭਣ ਦਾ ਸੱਦਾ ਦੁਹਰਾਇਆ। ਬਰੂਸ ਨੇ ਕਿਹਾ ਕਿ ਰੂਬੀਓ ਨੇ ਭਵਿੱਖ ਵਿੱਚ ਹੋਣ ਵਾਲੇ ਟਕਰਾਵਾਂ ਤੋਂ ਬਚਣ ਲਈ ਭਾਰਤ ਅਤੇ ਪਾਕਿਸਤਾਨ ਨਾਲ ਇੱਕ ਰਚਨਾਤਮਕ ਗੱਲਬਾਤ ਸ਼ੁਰੂ ਕਰਨ ਵਿੱਚ ਅਮਰੀਕੀ ਸਹਾਇਤਾ ਦੀ ਪੇਸ਼ਕਸ਼ ਵੀ ਕੀਤੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।