ਪਾਕਿ ਨੇ ਕੀਤਾ 900 ਕਿਲੋਮੀਟਰ ਤੱਕ ਮਾਰ ਕਰਨ ਵਾਲੀ ਬੈਲਿਸਟਿਕ ਮਿਜ਼ਾਈਲ ਦਾ ਸਫਲ ਪ੍ਰੀਖਣ

Saturday, Mar 27, 2021 - 02:27 AM (IST)

ਪਾਕਿ ਨੇ ਕੀਤਾ 900 ਕਿਲੋਮੀਟਰ ਤੱਕ ਮਾਰ ਕਰਨ ਵਾਲੀ ਬੈਲਿਸਟਿਕ ਮਿਜ਼ਾਈਲ ਦਾ ਸਫਲ ਪ੍ਰੀਖਣ

ਇਸਲਾਮਾਬਾਦ-ਪਾਕਿਸਤਾਨ ਨੇ ਸ਼ੁੱਕਰਵਾਰ ਨੂੰ ਪ੍ਰਮਾਣੂ ਹਥਿਆਰ ਲਿਜਾਣ 'ਚ ਸਮਰੱਥ ਜ਼ਮੀਨ ਤੋਂ ਜ਼ਮੀਨ ਤੱਕ ਮਾਰ ਕਰਨ ਵਾਲੀ ਬੈਲਿਸਟਿਕ ਮਿਜ਼ਾਈਲ ਸ਼ਾਹੀਨ 1ਏ ਦਾ ਸਫਲਤਾਪੂਰਵਰਕ ਪ੍ਰੀਖਣ ਕੀਤਾ। ਪਾਕਿਸਾਤਨੀ ਫੌਜ ਨੇ ਇਸ ਦੀ ਜਾਣਕਾਰੀ ਦਿੱਤੀ। ਪਾਕਿਸਤਾਨੀ ਫੌਜ ਦੇ ਮੀਡੀਆ ਵਿੰਗ ਇੰਟਰ-ਸਰਵਿਸ ਪਬਲਿਕ ਰਿਲੈਸ਼ੰਸ (ਆਈ.ਐੱਸ.ਪੀ.ਆਰ.) ਨੇ ਇਕ ਬਿਆਨ 'ਚ ਕਿਹਾ ਕਿ ਇਹ ਮਿਜ਼ਾਈਲ 900 ਕਿਲੋਮੀਟਰ ਤੱਕ ਟੀਚੇ ਨੂੰ ਸਫਲਤਾਪੂਵਰਕ ਨਿਸ਼ਾਨਾ ਬਣਾ ਸਕਦੀ ਹੈ।

ਆਈ.ਐੱਸ.ਪੀ.ਆਰ. ਮੁਤਾਬਕ ਸ਼ਾਹੀਨ 1-ਏ ਆਪਣੀ ਸ਼ਾਨਦਾਰ ਅਤੇ ਉੱਨਤ ਨੈਵੀਗੇਸ਼ਨ ਪ੍ਰਣਾਲੀ ਦੇ ਚੱਲਦੇ ਬੇਹਦ ਸਹੀ ਮਿਜ਼ਾਈਲ ਪ੍ਰਣਾਲੀ ਹੈ। ਇਸ ਪ੍ਰੀਖਣ ਨੂੰ ਰਣਨੀਤਿਕ ਯੋਜਨਾਵਾਂ ਦੇ ਸੀਨੀਅਰ ਅਧਿਕਾਰੀ, ਰਣਨੀਤਿਕ ਬਲਾਂ ਅਤੇ ਵਿਗਿਆਨੀਆਂ ਅਤੇ ਰਣਨੀਤਿਕ ਸੰਗਠਨਾਂ ਦੇ ਇੰਜੀਨੀਅਰਾਂ ਨੇ ਦੇਖਿਆ। ਸਟ੍ਰੈਟੇਜਿਕ ਪਲਾਨਸ ਡਿਵੀਜ਼ਨ ਦੇ ਡਾਇਰੈਕਟਰ ਜਨਰਲ, ਲੈਫਟੀਨੈਂਟ ਜਨਰਲ ਨਦੀਮ ਜਕੀ ਮੰਜ ਨੇ ਇਸ ਸਫਲ ਪ੍ਰੀਖਣ ਲਈ ਵਿਗਿਆਨੀਆਂ ਅਤੇ ਇੰਜੀਨੀਅਰਾਂ ਨੂੰ ਵਧਾਈ ਦਿੱਤੀ।

ਇਹ ਵੀ ਪੜ੍ਹੋ-ਇਸ ਮਸ਼ਹੂਰ ਕੰਪਨੀ 'ਚ ਵਰਕਰਾਂ 'ਤੇ ਕੰਮ ਦਾ ਇੰਨਾਂ ਬੋਝ, ਬੋਤਲ 'ਚ ਪੇਸ਼ਾਬ ਕਰਨ ਨੂੰ ਮਜ਼ਬੂਰ

ਫਰਵਰੀ 'ਚ ਵੀ ਕੀਤਾ ਸੀ ਪ੍ਰੀਖਣ
ਪਾਕਿਸਤਾਨ ਦੇ ਰਾਸ਼ਟਰਪਤੀ ਆਰਿਫ ਅਲਵੀ ਅਤੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਫੌਜ ਦੇ ਮਿਜ਼ਾਈਲ ਪ੍ਰੀਖਣ ਦੇ ਸਫਲ ਆਯੋਜਨ 'ਤੇ ਵਿਗਿਆਨੀਆਂ ਅਤੇ ਇੰਜੀਨੀਅਰਾਂ ਨੂੰ ਵਧਾਈ ਦਿੱਤੀ। ਫੌਜ ਨੇ ਕਿਹਾ ਕਿ ਫਰਵਰੀ 'ਚ ਪਾਕਿਸਤਾਨ ਨੇ ਪ੍ਰਮਾਣੂ ਸਮਰੱਥਾ ਨਾਲ ਲੈਸ ਜ਼ਮੀਨ ਤੋਂ ਜ਼ਮੀਨ ਤੱਕ ਮਾਰ ਕਰਨ ਵਾਲੀ ਬੈਲਿਸਟਿਕ ਮਿਜ਼ਾਈਲ ਦਾ ਸਫਲਤਾਪੂਰਵਕ ਪ੍ਰੀਖਣ ਕੀਤਾ ਜੋ 290 ਕਿਲੋਮੀਟਰ ਤੱਕ ਦੇ ਟੀਚੇ ਨੂੰ ਪਾਰ ਸਕਦੀ ਹੈ।

ਇਹ ਵੀ ਪੜ੍ਹੋ-ਮਨੁੱਖੀ ਅਧਿਕਾਰਾਂ ਦੀਆਂ ਪਾਬੰਦੀਆਂ ਦਾ ਚੀਨ ਨੇ ਬ੍ਰਿਟੇਨ ਤੋਂ ਇੰਝ ਲਿਆ ਬਦਲਾ

ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕਮੈਂਟ ਕਰ ਕੇ ਦਿਓ ਜਵਾਬ।


author

Karan Kumar

Content Editor

Related News